ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪਹਿਲੇ ਪਾਤਸ਼ਾਹ ਦਾ ਅਸਥਾਨ ਢਾਹੁਣ ਦੀ ਜਾਂਚ ਲਈ SGPC ਵਫਦ ਉੜੀਸਾ ਜਾਵੇਗਾ

ਪਹਿਲੇ ਪਾਤਸ਼ਾਹ ਦਾ ਅਸਥਾਨ ਢਾਹੁਣ ਦੀ ਜਾਂਚ ਲਈ SGPC ਵਫਦ ਉੜੀਸਾ ਜਾਵੇਗਾ

ਉੜੀਸਾ ਦੇ ਪੁਰੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਨਾਲ ਸਬੰਧਤ ਅਸਥਾਨ ਨੂੰ ਢਾਹੇ ਜਾਣ ਦੀਆਂ ਖਬਰਾਂ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮਾਮਲੇ ਦੀ ਜਾਣਕਾਰੀ ਲਈ ਇੱਕ ਵਫਦ ਉੜੀਸਾ ਭੇਜਣ ਦਾ ਫੈਸਲਾ ਕੀਤਾ ਹੈ।

 

 

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਜਗਨਨਾਥ ਪੁਰੀ ਵਿਖੇ ਕੁਝ ਮੱਠ ਢਾਹੇ ਜਾਣ ਦੀਆਂ ਖਬਰਾਂ ਹਨ।

 

 

ਇਹ ਵੀ ਕਿਹਾ ਜਾ ਰਿਹਾ ਹੈ ਕਿ ਢਾਹੇ ਗਏ ਅਸਥਾਨਾਂ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਵੀ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਸਲੀਅਤ ਜਾਣਨ ਲਈ ਸ਼੍ਰੋਮਣੀ ਕਮੇਟੀ ਦਾ ਇੱਕ ਵਫਦ ਉੜੀਸਾ ਭੇਜਿਆ ਜਾ ਰਿਹਾ ਹੈ, ਜੋ ਉਥੇ ਦੀ ਮੁਕੰਮਲ ਜਾਣਕਾਰੀ ਹਾਸਿਲ ਕਰੇਗਾ।

 

 

ਉਨ੍ਹਾਂ ਕਿਹਾ ਕਿ ਰਿਪੋਰਟ ਆਉਣ ਮਗਰੋਂ ਅਗਲੀ ਕਾਰਵਾਈ ਕੀਤੀ ਜਾਵੇਗੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:SGPC will investigate in Odisha about First Guru s structure demolition