ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸਿੱਖ ਸੰਗਤ ਵੱਲੋਂ ਵੱਡੇ ਸਾਹਿਬਜ਼ਾਦਿਆਂ ਤੇ ਚਮਕੌਰ ਦੀ ਗੜ੍ਹੀ ਦੇ ਸ਼ਹੀਦਾਂ ਨੂੰ ਸਿਜਦਾ

ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਦੋ ਵੱਡੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ ਅਤੇ ਗੜ੍ਹੀ ਚਮਕੌਰ ਦੀ ਜੰਗ ਦੇ ਸ਼ਹੀਦਾਂ ਦੀ ਯਾਦ 'ਚ ਤਿੰਨ ਦਿਨਾਂ ਸ਼ਹੀਦੀ ਜੋੜ ਮੇਲ ਦਾ ਅੱਜ ਅੰਤਮ ਦਿਨ ਹੈ। ਇਹ ਜੋੜ ਮੇਲ 21 ਦਸੰਬਰ ਨੂੰ ਸ਼ੁਰੂ ਹੋਇਆ ਸੀ। ਅੱਜ ਤੀਜੇ ਦਿਨ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ।
 

ਪਹਿਲੇ ਤੇ ਦੂਜੇ ਦਿਨ ਵੱਡੀ ਗਿਣਤੀ 'ਚ ਸੰਗਤਾਂ ਨੇ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ, ਗੁਰਦੁਆਰਾ ਸ੍ਰੀ ਗੜ੍ਹੀ ਸਾਹਿਬ, ਗੁਰਦੁਆਰਾ ਸ੍ਰੀ ਤਾੜੀ ਸਾਹਿਬ, ਗੁਰਦੁਆਰਾ ਸ੍ਰੀ ਦਮਦਮਾ ਸਾਹਿਬ, ਗੁਰਦੁਆਰਾ ਸ੍ਰੀ ਰਣਜੀਤਗੜ੍ਹ ਸਾਹਿਬ, ਗੁਰਦੁਆਰਾ ਸ਼ਹੀਦੀ ਬੁਰਜ ਭਾਈ ਜੈਤਾ ਜੀ, ਗੁਰਦੁਆਰਾ ਸ੍ਰੀ ਅਮਰਗੜ੍ਹ ਸਾਹਿਬ, ਗੁਰਦੁਆਰਾ ਸ਼ਹੀਦੀ ਅਸਥਾਨ ਪਿਆਰੇ ਭਾਈ ਸਾਹਿਬ ਸਿੰਘ ਜੀ ਵਿਖੇ ਨਤਮਸਤਕ ਹੁੰਦਿਆਂ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਦੌਰਾਨ ਗੁਰਦੁਆਰਾ ਸਾਹਿਬਾਨ ਵਿਖੇ ਰਾਗੀ ਜੱਥਿਆਂ ਵਲੋਂ ਕੀਰਤਨ ਕੀਤਾ ਗਿਆ। ਪੁਲਿਸ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।
 

ਜ਼ਿਕਰਯੋਗ ਹੈ ਕਿ ਸ੍ਰੀ ਚਮਕੌਰ ਸਾਹਿਬ 'ਚ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ ਦੀ ਯਾਦ ਵਿਚ ਸ਼ਹੀਦੀ ਜੋੜ ਮੇਲ ਤੋਂ ਬਾਅਦ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਯਾਦ 'ਚ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਜੋੜ-ਮੇਲ ਹੁੰਦਾ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Shaheedi Jor Mela at Chamkaur Sahib