ਅਗਲੀ ਕਹਾਣੀ

ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ ਪੰਜਾਬ ਵਾਸੀਆਂ ਨੂੰ ਮੁੜ ਸਮਰਪਿਤ

ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ ਪੰਜਾਬ ਵਾਸੀਆਂ ਨੂੰ ਮੁੜ ਸਮਰਪਿਤ

ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ ਸੂਬੇ ਦੇ ਲੋਕਾਂ ਨੂੰ ਮੁੜ ਸਮਰਪਿਤ ਕੀਤਾ ਗਿਆ। ਇਸ ਪ੍ਰਾਜੈਕਟ ਦੇ ਨਿਰਮਾਣ ਉਤੇ 2073 ਕਰੋੜ ਰੁਪਏ ਦੀ ਲਾਗਤ ਆਵੇਗੀ।  ਇਸ ਪ੍ਰਾਜੈਕਟ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਮਰਪਿਤ ਕੀਤਾ ਗਿਆ।

 

ਇਸ ਦੀ ਅਨੁਮਾਨਿਤ ਲਾਗਤ ਜੋ ਸਾਲ 2016 ਤੱਕ ਖਰਚੇ ਜਾ ਚੁੱਕੇ 640 ਕਰੋੜ ਰੁਪਏ ਤੋਂ ਵੱਖਰੀ ਹੈ, ਮੁਤਾਬਿਕ ਊਰਜਾ ਲਈ 1408 ਕਰੋੜ ਰੁਪਏ ਖਰਚੇ ਜਾਣਗੇ ਜਿਸ ਵਿੱਚ ਪੰਜਾਬ ਸਰਕਾਰ 100 ਫੀਸਦੀ ਹਿੱਸਾ ਪਾਵੇਗੀ ਜਦਕਿ ਸਿੰਜਾਈ ਲਈ 685 ਕਰੋੜ ਰੁਪਏ ਦਾ ਖਰਚ ਆਉਣਾ ਹੈ ਜਿਸ ਵਿੱਚ 485 ਕਰੋੜ ਰੁਪਏ ਭਾਰਤ ਸਰਕਾਰ ਅਤੇ 179.28 ਕਰੋੜ ਰੁਪਏ ਸੂਬਾ ਸਰਕਾਰ ਵੱਲੋਂ ਦਿੱਤੇ ਜਾਣੇ ਹਨ

 

ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਪ੍ਰਾਜੈਕਟ ਤਿੰਨ ਸਾਲਾਂ ਵਿੱਚ ਮੁਕੰਮਲ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਦੇ ਚਾਲੂ ਹੋਣ ਨਾਲ ਸੂਬਾ ਭਰ ’ਚ ਸਿੰਜਾਈ ਹੇਠ ਹੋਰ 5000 ਹੈਕਟਅਰ ਜ਼ਮੀਨ ਨੂੰ ਸਿੰਜਾਈ ਦੀ ਸਹੂਲਤ ਮਿਲਣੀ ਸ਼ੁਰੂ ਹੋ ਜਾਵੇਗੀ ਊਰਜਾ ਪੈਦਾ ਕਰਨ ਤੋਂ ਇਲਾਵਾ ਇਸ ਪ੍ਰਾਜੈਕਟ ਨਾਲ ਅੱਪਰ ਬਾਰੀ ਦੋਆਬ ਨਹਿਰ ਦੇ 1.18 ਲੱਖ ਹੈਕਟਅਰ ਰਕਬੇ ਦੀ ਸਿੰਜਾਈ ਸਮਰਥਾ ਵਿੱਚ ਸੁਧਾਰ ਹੋਵੇਗਾ

 

ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਇਸ ਪ੍ਰਾਜੈਕਟ ਨਾਲ ਪਾਕਿਸਤਾਨ ਨੂੰ ਜਾਂਦੇ ਪਾਣੀ ਵਿੱਚ ਵੱਡੀ ਕਮੀ ਆਵੇਗੀ ਅਤੇ ਇਹ ਡੈਮ ਸੂਬੇ ਦੇ ਬਹੁਮੁੱਲੇ ਜਲ ਸਰੋਤਾਂ ਨੂੰ ਬਚਾਉਣ ਵਿੱਚ ਵੀ ਸਹਾਈ ਹੋਵੇਗਾ ਇਸ ਮੌਕੇ ਮੁੱਖ ਮੰਤਰੀ ਨੇ ਸ਼ਾਹਪੁਰ ਕੰਢੀ ਡੈਮ ਦੇ ਨਿਰਮਾਣ ਲਈ ਭਰਤੀ ਹੋਏ 5 ਮੁਲਾਜ਼ਮਾਂ ਨੂੰ ਨਿੱਜੀ ਤੌਰ ’ਤੇ ਨਿਯੁਕਤੀ ਪੱਤਰ ਸੌਂਪੇ

 

ਸ਼ਾਹਪੁਰ ਕੰਢੀ ਤੱਕ ਸਰਹੱਦੀ ਪੱਟੀ ਨੂੰ ਵਿਸ਼ਵ ਦੇ ਪ੍ਰਮੁੱਖ ਸੈਰ ਸਪਾਟਾ ਸਥਾਨਾਂ ਵਜੋਂ ਵਿਕਸਤ ਕਰਨ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਇਹ ਪ੍ਰਾਜੈਕਟ ਸੈਰ ਸਪਾਟੇ ਨੂੰ ਹੁਲਾਰਾ ਦੇਣ ਦੇ ਨਾਲ-ਨਾਲ ਖਿੱਤੇ ਦੇ ਵਾਸੀਆਂ ਦੀ ਆਮਦਨ ਵਿੱਚ ਵੀ ਵਾਧਾ ਕਰੇਗਾ

 

ਇਸ ਤੋਂ ਪਹਿਲਾ ਊਰਜਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਡੈਮ ਪ੍ਰਾਜੈਕਟ ਨੂੰ ਕੈਪਟਨ ਅਮਰਿੰਦਰ ਸਿੰਘ ਦਾ ਇਤਿਹਾਸਕ ਉਪਰਾਲਾ ਦੱਸਿਆ

 

ਆਪਣੇ ਸੰਬੋਧਨ ਵਿੱਚ ਸੁਨੀਲ ਜਾਖੜ ਨੇ ਸ਼ਾਹਪੁਰ ਕੰਢੀ ਡੈਮ ਦੇ ਕੰਮ ਨੂੰ ਮੁੜ ਸ਼ੁਰੂ ਕਰਵਾਉਣ ਲਈ ਸੂਬਾ ਸਰਕਾਰ ਦੇ ਫੈਸਲੇ ਨੂੰ ਮੀਲ ਪੱਥਰ ਕਰਾਰ ਦਿੱਤਾ ਕਿਉਂ ਜੋ ਇਸ ਡੈਮ ਦਾ ਕੰਮ 2014 ਤੋ ਰੁਕਿਆ ਹੋਇਆ ਸੀ

 

ਜਾਣੋ ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ

 

ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ ਦਾ ਨਿਰਮਾਣ ਰਾਵੀ ਦਰਿਆ ’ਤੇ ਕੀਤਾ ਜਾ ਰਿਹਾ ਹੈ ਜੋ ਰਣਜੀਤ ਸਾਗਰ ਡੈਮ ਤੋਂ 11 ਕਿਲੋਮੀਟਰ ਹੇਠ ਵੱਲ ਅਤੇ ਮਾਧੋਪੁਰ ਹੈਡ ਵਰਕਸ ਤੋਂ 7 ਕਿਲੋਮੀਟਰ ਉਪਰ ਵੱਲ ਹੈ ਫਰਵਰੀ, 2008 ਦੌਰਾਨ ਭਾਰਤ ਸਰਕਾਰ ਨੇ 13 ਹੋਰ ਪ੍ਰਾਜੈਕਟਾਂ ਨਾਲ ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ ਨੂੰ ਕੌਮੀ ਪ੍ਰਾਜੈਕਟ ਐਲਾਨਿਆ ਸੀ

 

ਇਸ ਪ੍ਰਾਜੈਕਟ ਦਾ ਨਿਰਮਾਣ ਕਾਰਜ ਤੇਜ਼ੀ ਨਾਲ ਚੱਲ ਰਿਹਾ ਸੀ ਜਿਸ ਨੂੰ ਜੁਲਾਈ 2017 ਤੱਕ ਮੁਕੰਮਲ ਕਰਨ ਦਾ ਪ੍ਰਸਤਾਵ ਸੀ ਪਰ ਜੰਮੂ-ਕਸ਼ਮੀਰ ਅਥਾਰਟੀ ਦੇ ਦਖਲ ਕਾਰਨ ਪੰਜਾਬ ਟਰਮੀਨੇਸ਼ਨ ਆਫ ਐਗਰੀਮੈਂਟਸ ਐਕਟ, 2004 ਦੀ ਆੜ ਵਿੱਚ 30 ਅਗਸਤ, 2014 ਨੂੰ ਜੰਮੂ-ਕਸ਼ਮੀਰ ਦੇ ਇਲਾਕੇ ਵਿੱਚ ਕੰਮ ਬੰਦ ਕਰ ਦਿੱਤਾ ਗਿਆ ਸੀ  ਪੰਜਾਬ ਸਰਕਾਰ ਦੇ ਸਥਿਰ ਯਤਨਾਂ ਅਤੇ ਕੇਂਦਰੀ ਜਲ ਸਰੋਤ ਮੰਤਰਾਲੇ ਦੇ ਨਾਲ-ਨਾਲ ਪ੍ਰਧਾਨ ਮੰਤਰੀ ਦਫਤਰ ਦੇ ਦਖਲ ਸਦਕਾ ਸਾਰੇ ਮਸਲਿਆਂ ਨੂੰ ਹੱਲ ਕਰਦਿਆਂ 8 ਸਤੰਬਰ, 2018 ਨੂੰ ਪੰਜਾਬ ਅਤੇ ਜੰਮੂ-ਕਸ਼ਮੀਰ ਦੇ ਮੁੱਖ ਸਕੱਤਰਾਂ ਦੌਰਾਨ ਇੱਕ ਸਮਝੌਤਾ ਸਹੀਬੱਧ ਹੋਇਆ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Shahpur Kandi Dam Project is dedicated to the people of Punjab