ਫਿਰੋਜ਼ਪੁਰ ਤੋਂ ਲੋਕ ਸਭਾ ਮੈਂਬਰ ਸ਼ੇਰ ਸਿੰਘ ਘੁਬਾਇਆ ਵੱਲੋਂ ਬੀਤੇ ਦਿਨ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿੱਪ ਤੋਂ ਅਸਤੀਫਾ ਦੇਣ ਬਾਅਦ ਅੱਜ ਉਨ੍ਹਾਂ ਕਾਂਗਰਸ ਦਾ ਹੱਥ ਫੜ ਲਿਆ ਹੈ।
ਸ਼ੇਰ ਸਿੰਘ ਘੁਬਾਇਆ ਦਿੱਲੀ ਵਿਖੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਘਰ ਜਾ ਕੇ ਕਾਂਗਰਸ ਵਿਚ ਸ਼ਾਮਲ ਹੋਏ। ਇਸ ਮੌਕੇ ਸ਼ੇਰ ਸਿੰਘ ਘੁਬਾਇਆ ਦੇ ਪੁੱਤਰ ਅਤੇ ਕਾਂਗਰਸੀ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਵੀ ਹਾਜ਼ਰ ਸਨ। ਇਸ ਤੋਂ ਇਲਾਵਾ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਕਾਂਗਰਸ ਦੇ ਇੰਚਾਰਜ ਆਸ਼ਾ ਕੁਮਾਰੀ ਵੀ ਮੌਜੂਦ ਸਨ।