ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸ਼੍ਰੋਮਣੀ ਅਕਾਲੀ ਦਲ ਦਾ ਜਲੰਧਰ 'ਚ ਡੀਸੀ ਦਫਤਰ ਮੁਹਰੇ ਧਰਨਾ

1 / 2ਸ਼੍ਰੋਮਣੀ ਅਕਾਲੀ ਦਲ ਦਾ ਜਲੰਧਰ 'ਚ ਡੀਸੀ ਦਫਤਰ ਮੁਹਰੇ ਧਰਨਾ

2 / 2ਸ਼੍ਰੋਮਣੀ ਅਕਾਲੀ ਦਲ ਦਾ ਜਲੰਧਰ 'ਚ ਡੀਸੀ ਦਫਤਰ ਮੁਹਰੇ ਧਰਨਾ

PreviousNext

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਮੁੱਦੇ ਨੂੰ ਲੈ ਕੇ ਜਲੰਧਰ ਦੇ ਡੀ.ਸੀ. ਦਫ਼ਤਰ ਸਾਹਮਣੇ ਧਰਨਾ ਦਿੱਤਾ। ਇਸ ਧਰਨੇ ਦੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਗਵਾਈ ਕਰ ਰਹੇ ਹਨ।

 

ਅਕਾਲੀਆਂ ਨੇ ਦੋਸ਼ ਲਗਾਇਆ ਹੈ ਕਿ ਕੇਂਦਰ ਸਰਕਾਰ ਵੱਲੋਂ ਕਾਂਗਰਸ ਸਰਕਾਰ ਬਣਨ ਤੋਂ ਬਾਅਦ 2 ਵਾਰ ਕੁੱਲ ਮਿਲਾ ਕੇ 510 ਕਰੋੜ ਰੁਪਏ ਦੀ ਗਰਾਂਟ ਭੇਜੀ ਜਾ ਚੁੱਕੀ ਹੈ ਪਰ ਇਹ ਕਾਲਜਾਂ ਨੂੰ ਜਾਰੀ ਨਹੀਂ ਹੋ ਰਹੀ, ਜਿਸ ਨਾਲ ਵਿਦਿਆਰਥੀਆਂ ਨੂੰ ਦਾਖਲਾ ਲੈਣ 'ਚ ਮੁਸ਼ਕਿਲ ਆ ਰਹੀ ਹੈ। ਇਸ ਮੌਕੇ ਇਸਤਰੀ ਵਿੰਗ ਦੀ ਪ੍ਰਧਾਨ ਜਾਗੀਰ ਕੌਰ, ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਸਮੇਤ ਕਈ ਹੋਰ ਲੀਡਰ ਮੌਜੂਦ ਰਹੇ।

 

 

ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਟਵੀਟ ਕਰਦਿਆਂ ਕਿਹਾ ਕਿ ਉਹ ਬੱਚੇ ਜਿਨ੍ਹਾਂ ਨੇ ਸਕਾਲਰਸ਼ਿਪ ਦੇ ਆਧਾਰ ਤੇ ਹੀ ਪੜ੍ਹਨਾ ਹੈ ਕੈਪਟਨ ਸਰਕਾਰ ਉਨ੍ਹਾਂ ਦਾ ਹੱਕ ਮਾਰ ਕੇ ਬੱਚਿਆਂ ਨਾਲ ਘੋਰ ਅਨਿਆਂ ਕਰ ਰਹੀ ਹੈ। ਪਰ ਸ਼੍ਰੋਮਣੀ ਅਕਾਲੀ ਦਲ ਇਹ ਕਦੇ ਬਰਦਾਸ਼ਤ ਨਹੀਂ ਕਰੇਗਾ ਅਸੀਂ ਕਾਂਗਰਸ ਕੋਲੋਂ ਬੱਚਿਆਂ ਦੇ ਹੱਕ ਉਂਨ੍ਹਾਂ ਨੂੰ ਵਾਪਸ ਦਿਵਾ ਕੇ ਰਹਾਂਗੇ।

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Shiromani Akali Dal held dharna at DC office in Jalandhar