ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅਕਾਲੀ ਦਲ ਨੇ ਬੇਰੁਜ਼ਗਾਰੀ ਦੇ ਮੁੱਦੇ 'ਤੇ ਕੀਤਾ ਰੋਸ ਪ੍ਰਦਰਸ਼ਨ

ਪੰਜਾਬ ਸਰਕਾਰ ਦੇ ਬਜਟ ਇਜਲਾਸ ਦਾ ਅੱਜ ਚੌਥਾ ਦਿਨ ਹੈ। ਇਸ ਦੌਰਾਨ ਅੱਜ ਵੀ ਪੰਜਾਬ ਵਿਧਾਨ ਸਭਾ ਦੇ ਬਾਹਰ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਦੇ ਆਗੂਆਂ ਨੇ ਰੋਸ ਪ੍ਰਦਰਸ਼ਨ ਕੀਤਾ। ਅਕਾਲੀ ਦਲ ਨੇ ਸੂਬੇ 'ਚ ਬੇਰੁਜ਼ਗਾਰੀ ਦਾ ਮੁੱਦਾ ਚੁੱਕਿਆ। ਅਕਾਲੀ ਦਲ ਵਲੋਂ ਸਦਨ 'ਚੋਂ ਵਾਕਆਊਟ ਕਰ ਦਿੱਤਾ ਗਿਆ। ਅਕਾਲੀ ਆਗੂਆਂ ਨੇ ਪੰਜਾਬ ਦੇ ਵਿਗੜੇ ਹਾਲਾਤ ਲਈ ਕੈਪਟਨ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਤਿੱਖੇ ਸਵਾਲ ਕੀਤੇ।

 


 

ਅਕਾਲੀ ਦਲ ਦੇ ਨੇਤਾ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਵਿੱਚ ਕੀਤਾ ਪ੍ਰਦਰਸ਼ਨ ਵਿੱਚ ਕੈਪਟਨ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਮਜੀਠੀਆ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਚੋਣਾਂ ਸਮੇਂ ਚੁੱਕੀ ਸਹੁੰ ਅਤੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੇ ਮੈਨੀਫੇਸਟੋ ਨੂੰ ਯਾਦ ਕਰਵਾਇਆ।

 


 

ਇਸ ਦੇ ਨਾਲ ਹੀ ਨੌਜਵਾਨ ਵੀ ਅਪਣੀਆਂ ਡਿਗਰੀਆਂ ਲੈ ਕੇ ਪ੍ਰਦਰਸ਼ਨ 'ਚ ਸ਼ਾਮਲ ਹੋਏ।

 

ਤਸਵੀਰਾਂ : ਕੇਸ਼ਵ ਸਿੰਘ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Shiromani Akali Dal Leaders protest outside Punjab Assembly