ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਸ਼੍ਰੋਮਣੀ ਕਮੇਟੀ ਨੇ ਦਿੱਤਾ ਵੱਡਾ ਤੋਹਫਾ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਲਈ ਕਰਤਾਰਪੁਰ ਸਾਹਿਬ ਜਾਣ ਵਾਲੀ ਸੰਗਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੱਡਾ ਐਲਾਨ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼ਰਧਾਲੂਆਂ ਨੂੰ ਰਜਿਸਟ੍ਰੇਸ਼ਨ ਸਬੰਧੀ ਆ ਰਹੀਆਂ ਪ੍ਰੇਸ਼ਾਨੀਆਂ ਨੂੰ ਦੂਰ ਕਰਦਿਆਂ ਵਿਸ਼ੇਸ਼ ਕਾਊਂਟਰ ਬਣਵਾਏ ਹਨ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਸ਼ਰਧਾਲੂਆਂ ਨੂੰ ਆਨਲਾਈਨ ਫਾਰਮ ਭਰਨ ਦੀ ਮੁਸ਼ਕਲ ਦੇ ਹੱਲ ਲਈ ਸ਼੍ਰੋਮਣੀ ਕਮੇਟੀ ਨੇ ਹਰ ਗੁਰਦੁਆਰਾ ਸਾਹਿਬ ਅੰਦਰ ਮੁਲਾਜ਼ਮ ਤਾਇਨਾਤ ਕੀਤੇ ਹਨ।
 

ਇਸ ਕਾਰਜ ਲਈ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਪਲਾਜ਼ਾ ਵਿਖੇ ਵਿਸ਼ੇਸ਼ ਕੇਂਦਰ ਖੋਲ੍ਹਿਆ ਗਿਆ ਹੈ। ਇਸ ਤੋਂ ਇਲਾਵਾ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਵਿਖੇ ਵੀ ਇਹ ਸੇਵਾਵਾਂ ਜਾਰੀ ਕੀਤੀਆਂ ਗਈਆਂ ਹਨ। ਡਾ. ਰੂਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਹਰ ਇਤਿਹਾਸਕ ਗੁਰਦੁਆਰੇ ਅੰਦਰ ਵੀ ਰਜਿਸਟ੍ਰੇਸ਼ਨ ਦੀਆਂ ਸੇਵਾਵਾਂ ਲਾਗਤਾਰ ਜਾਰੀ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਸ਼ਰਧਾਲੂਆਂ ਨੂੰ ਰਜਿਸਟ੍ਰੇਸ਼ਨ ਲਈ ਆਪਣੇ ਆਧਾਰ ਕਾਰਡ ਅਤੇ ਪਾਸਪੋਰਟ ਦੀਆਂ ਰੰਗਦਾਰ ਫੋਟੋ ਕਾਪੀਆਂ ਅਤੇ ਇਕ ਪਾਸਪੋਰਟ ਆਕਾਰ ਦੀ ਰੰਗਦਾਰ ਤਸਵੀਰ ਦੇਣੀ ਪਵੇਗੀ।
 

ਕਾਂਗਰਸੀ ਆਗੂ ਦਾ ਦਾਅਵਾ, ਕਰਤਾਰਪੁਰ ਚੈਕ ਪੋਸਟ 'ਤੇ ਸ਼ਰਧਾਲੂਆਂ ਨਾਲ ਮਾੜਾ ਵਤੀਰਾ

 

ਡਾ. ਰੂਪ ਸਿੰਘ ਨੇ ਦੱਸਿਆ ਦੱਸਿਆ ਕਿ ਸੰਗਤ ਨੂੰ ਡੇਰਾ ਬਾਬਾ ਨਾਨਕ ਤੋਂ ਸ੍ਰੀ ਕਰਤਾਰਪੁਰ ਸਾਹਿਬ ਟਰਮੀਨਲ ਤਕ ਜਾਣ-ਆਉਣ ਲਈ ਆਉਂਦੀ ਮੁਸ਼ਕਲ ਦੇ ਮੱਦੇਨਜ਼ਰ ਭਲਕ ਤੋਂ ਮੁਫ਼ਤ ਬੱਸ ਸੇਵਾ ਸ਼ੁਰੂ ਕੀਤੀ ਜਾ ਰਹੀ ਹੈ। ਇਹ ਬੱਸ ਸੇਵਾ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਤੋਂ ਸਰਹੱਦ ਤਕ ਹੋਵੇਗੀ ਜੋ ਟਰਮੀਨਲ ਤੋਂ ਵਾਪਸੀ ਡੇਰਾ ਬਾਬਾ ਨਾਨਕ ਤਕ ਵੀ ਸੰਗਤ ਨੂੰ ਲੈ ਕੇ ਆਵੇਗੀ। ਇਹ ਸੇਵਾ ਸਵੇਰ ਤੋਂ ਸ਼ਾਮ ਤਕ ਰੋਜ਼ਾਨਾ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਸਬੰਧੀ ਪ੍ਰਕਿਰਿਆ ਸਰਲ ਬਣਾਉਣ ਵੱਲ ਧਿਆਨ ਦੇਣਾ ਚਾਹੀਦਾ ਹੈ। 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Shiromani Committee gives huge gift to pilgrims visiting Kartarpur Sahib