ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਉੱਤਰ ਪ੍ਰਦੇਸ਼ ਦੇ ਸੀਤਾਪੁਰ ’ਚ ਸਿੱਖ ਦੀ ਕੁੱਟਮਾਰ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ


ਉੱਤਰ ਪ੍ਰਦੇਸ਼ ਦੇ ਸੀਤਾਪੁਰ ’ਚ ਸਥਿਤ ਜ਼ਿਲ੍ਹਾ ਹਸਪਤਾਲ ਅੰਦਰ ਸਿੱਖ ਨਾਲ ਕੁੱਟਮਾਰ ਕਰਨ ਦੀ ਘਟਨਾ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਨੋਟਿਸ ਲਿਆ ਹੈ। 

 

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਆਖਿਆ ਕਿ ਉੱਤਰ ਪ੍ਰਦੇਸ਼ ’ਚ ਪੈਂਦੇ ਸੀਤਾਪੁਰ ਦੇ ਇਲਾਕੇ ਖੈਰ ਸ਼ਹਿਰ ਦੀ ਕੋਤਵਾਲੀ ਪੁਲਿਸ ਵੱਲੋਂ ਬਿਨਾ ਵਜ੍ਹਾ ਸੁਖਦੇਵ ਸਿੰਘ ਨਾਂ ਦੇ ਸਿੱਖ ਨਾਲ ਬਦਸਲੂਕੀ ਕੀਤੀ ਹੈ। 

 

ਉਨ੍ਹਾਂ ਕਿਹਾ ਕਿ ਆਪਣੇ ਬੱਚੇ ਦੇ ਇਲਾਜ ਲਈ ਆਏ ਇਸ ਸਿੱਖ ਵੱਲੋਂ ਬੱਚੇ ਦੀ ਗੰਭੀਰ ਹਾਲਤ ਕਾਰਨ ਲਾਈਨ ਤੋਂ ਅੱਗੇ ਜਾ ਕੇ ਪਰਚੀ ਬਣਵਾਉਣ ਦੀ ਕਾਰਵਾਈ ’ਤੇ ਪੁਲਿਸ ਵੱਲੋਂ ਜ਼ਾਲਮਾਨਾ ਢੰਗ ਅਪਨਾਉਣਾ ਕਿਸੇ ਤਰ੍ਹਾਂ ਜਾਇਜ਼ ਨਹੀਂ ਹੈ ਅਤੇ ਇਸ ਦੇ ਦੋਸ਼ੀਆਂ ਵਿਰੁੱਧ ਕਾਰਵਾਈ ਹੋਣੀ ਚਾਹੀਦੀ ਹੈ। 

 

ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਮੁਕੰਮਲ ਜਾਣਕਾਰੀ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਮਿਸ਼ਨ ਹਾਪੜ (ਉੱਤਰ ਪ੍ਰਦੇਸ਼) ਦੇ ਇੰਚਾਰਜ ਬ੍ਰਿਜਪਾਲ ਸਿੰਘ ਦੀ ਡਿਊਟੀ ਲਗਾਈ ਗਈ ਹੈ, ਜੋ ਮੌਕੇ ’ਤੇ ਜਾ ਕੇ ਆਪਣੀ ਰਿਪੋਰਟ ਦੇਣਗੇ। ਉਨ੍ਹਾਂ ਆਖਿਆ ਕਿ ਸਿੱਖਾਂ ਨਾਲ ਅਜਿਹੀਆਂ ਘਟਨਾਵਾਂ ਆਪਣੇ ਹੀ ਦੇਸ਼ ਅੰਦਰ ਬੇਗਾਨਗੀ ਦਾ ਅਹਿਸਾਸ ਕਰਵਾਉਣ ਵਾਲੀਆਂ ਹਨ। 

 

ਉਨ੍ਹਾਂ ਮੰਗ ਕੀਤੀ ਕਿ ਦੋਸ਼ੀ ਕਰਮਚਾਰੀਆਂ ਵਿਰੁੱਧ ਕਾਰਵਾਈ ਕੀਤੀ ਜਾਵੇ ਤਾਂ ਜੋ ਅੱਗੇ ਤੋਂ ਕੋਈ ਅਜਿਹਾ ਕਰਨ ਦੀ ਹਿੰਮਤ ਨਾ ਕਰੇ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Shiromani Committee has taken notice of Sikh beating in Sitapur Uttar Pradesh