ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦੋਵੇਂ ਸਰਕਾਰਾਂ ਹੋਇਆ ਸਹਿਮਤ ਤਾਂ ਸ਼੍ਰੋਮਣੀ ਕਮੇਟੀ ਬਣਾਏਗੀ ਕਰਤਾਰਪੁਰ ਸਾਹਿਬ ਦਾ ਲਾਂਘਾ

PM ਇਮਰਾਨ ਖਾਨ ਦੇ ਕਰਤਾਰਪੁਰ ਲਾਂਘੇ ਸਬੰਧੀ ਬਿਆਨ ਦਾ ਸ਼੍ਰੋਮਣੀ ਕਮੇਟੀ ਵੱਲੋਂ ਸੁਆਗਤ

ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਦੇ ਖੁਲ੍ਹੇ ਲਾਂਘੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇੱਕ ਅਹਿਮ ਐਲਾਨ ਕੀਤਾ ਹੈ। ਇਥੋਂ ਜਾਰੀ ਇੱਕ ਬਿਆਨ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਜੇਕਰ ਭਾਰਤ ਤੇ ਪਾਕਿਸਤਾਨ ਦੀਆਂ ਸਰਕਾਰਾਂ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਲਈ ਰਜ਼ਾਮੰਦ ਹੁੰਦੀਆਂ ਹਨ ਤਾਂ ਸਿੱਖਾਂ ਦੀ ਪ੍ਰਤੀਨਿਧ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਹ ਲਾਂਘਾ ਬਣਾਉਣ ਲਈ ਤਿਆਰ ਹੈ।

 

ਭਾਈ ਲੌਂਗੋਵਾਲ ਨੇ ਦੋਹਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਅਪੀਲ ਕੀਤੀ ਕਿ ਸੰਗਤ ਦੀ ਲੰਮੇ ਸਮੇਂ ਤੋਂ ਇਸ ਮੰਗ ਨੂੰ ਸੰਜੀਦਗੀ ਨਾਲ ਲੈ ਕੇ ਬਿਨ੍ਹਾ ਦੇਰੀ ਖੁਲ੍ਹੇ ਲਾਂਘੇ ਦੀ ਬਿਨਾਂ ਵੀਜਾ ਮਨਜੂਰੀ ਦਿੱਤੀ ਜਾਵੇ। ਉਨ੍ਹਾਂ ਆਖਿਆ ਕਿ ਇਸ ਮਾਮਲੇ ਤੇ ਰਾਜਨੀਤੀ ਨਹੀਂ ਹੋਣੀ ਚਾਹੀਦੀ, ਸਗੋਂ ਇਸ ਕਾਰਜ ਲਈ ਪਾਰਟੀਬਾਜ਼ੀ ਅਤੇ ਧੜ੍ਹਿਆਂ, ਦੇਸ਼ਾਂ ਤੋਂ ਉਪਰ ਉੱਠ ਕੇ ਸੰਯੁਕਤ ਯਤਨ ਹੋਣੇ ਚਾਹੀਦੇ ਹਨ।

 

 ਉਨ੍ਹਾਂ ਕਿਹਾ ਕਿ ਜੇਕਰ ਇਹ ਲਾਂਘਾ ਖੁੱਲ੍ਹਦਾ ਹੈ ਤਾਂ ਇਸ ਨਾਲ ਜਿਥੇ ਸੰਗਤਾਂ ਗੁਰ-ਅਸਥਾਨ ਦੇ ਖੁੱਲ੍ਹੇ ਦਰਸ਼ਨ-ਦੀਦਾਰ ਕਰਨ ਸਕਣਗੀਆਂ, ਉਥੇ ਹੀ ਦੋਹਾਂ ਦੇਸ਼ਾਂ ਵਿਚ ਆਪਸੀ ਭਾਈਚਾਰਕ ਸਾਂਝ ਮਜਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ੍ਰੀ ਇਮਰਾਨ ਖਾਨ ਵੱਲੋਂ ਲਾਂਘੇ ਸਬੰਧੀ ਦਿੱਤੇ ਬਿਆਨ ਦਾ ਸ਼੍ਰੋਮਣੀ ਕਮੇਟੀ ਸੁਆਗਤ ਕਰਦੀ ਹੈ ਅਤੇ ਭਾਰਤ ਸਰਕਾਰ ਨੂੰ ਵੀ ਅਪੀਲ ਹੈ ਕਿ ਉਹ ਵੀ ਇਸ ਮਾਮਲੇ ਸਬੰਧੀ ਸ਼ੀਘਰ ਹੀ ਫੈਸਲਾ ਲੈਣ।

 

ਦੱਸਣਯੋਗ ਹੈ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਭਾਰਤ ਦੀ ਸਰਹੱਦ ’ਤੇ ਪੰਜਾਬ ਅੰਦਰ ਵੱਸੇ ਕਸਬਾ ਡੇਰਾ ਬਾਬਾ ਨਾਨਕ ਤੋਂ ਕੇਵਲ ਕੁਝ ਕਿਲੋਮੀਟਰ ਦੀ ਦੂਰੀ ’ਤੇ ਸਥਿਤ ਹੈ ਅਤੇ ਸਿੱਖ ਕੌਮ ਦੇ ਪਹਿਲੇ ਪਾਤਸ਼ਾਹ ਨਾਲ ਸਬੰਧਤ ਇਸ ਪਾਵਨ ਅਸਥਾਨ ਦੇ ਸਰਹੱਦ ’ਤੇ ਬਣੇ ਅਸਥਾਨ ਤੋਂ ਦੂਰਬੀਨ ਰਾਹੀਂ ਦਰਸ਼ਨ ਕਰਦੀਆਂ ਹਨ। ਸੰਗਤਾਂ ਵੱਲੋਂ ਸਰਹੱਦ ’ਤੇ ਖਲੋ ਕੇ ਇਸ ਪਾਵਨ ਅਸਥਾਨ ਦੇ ਖੁੱਲ੍ਹੇ ਲਾਂਘੇ ਲਈ ਪਿਛਲੇ ਕਈ ਸਾਲਾਂ ਤੋਂ ਹਰ ਮਹੀਨੇ ਅਰਦਾਸ ਵੀ ਕੀਤੀ ਜਾਂਦੀ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:shiromni committie welcomed the pakistan pm imran khan statement over kartarpur sahib way