ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸ਼ਿਵ ਸੈਨਾ ਹਿੰਦ ਨੇ ਕੈਪਟਨ ਦੀ ਕੀਤੀ ਸ਼ਲਾਘਾ, ਸੁਖਪਾਲ ਖਹਿਰਾ ’ਤੇ ਬੋਲਿਆ ਹਮਲਾ

---ਕੈਦੀ ਪੁਲਿਸ ਮੁਲਾਜ਼ਮਾਂ ਦੀ ਰਿਹਾਈ ਲਈ ਦਸਤਖਤ ਮੁਹਿੰਮ ਚਲਾਵੇਗੀ ਪੰਜਾਬ ਸ਼ਿਵ ਸੈਨਾ---

 

ਸ਼ਿਵ ਸੈਨਾ ਹਿੰਦ ਦੀ ਵਿਸ਼ੇਸ਼ ਬੈਠਕ ਚ ਪਾਰਟੀ ਦੇ ਕੌਮੀ ਪ੍ਰਧਾਨ ਨਿਸ਼ਾਂਤ ਸ਼ਰਮਾ ਅਤੇ ਪੰਜਾਬ ਇਕਾਈ ਦੇ ਪ੍ਰਧਾਨ ਇਸ਼ਾਂਤ ਸ਼ਰਮਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਦੀ ਬੇਨਤੀ ਨੂੰ ਪ੍ਰਵਾਨ ਕਰਦਿਆਂ ਪੰਜਾਬ ਚ ਅੱਤਵਾਦ ਦੌਰਾਨ ਵੱਖ-ਵੱਖ ਜੁਰਮਾਂ ਲਈ ਜੇਲ੍ਹਾਂ ਚ ਬੰਦ ਸੂਬੇ ਦੇ ਪੰਜ ਸਾਬਕਾ ਪੁਲਿਸ ਮੁਲਾਜ਼ਮਾਂ ਨੂੰ ਵਿਸ਼ੇਸ਼ ਛੋਟ ਹੇਠ ਰਿਹਾ ਕਰਨ ਦਾ ਫੈਸਲਾ ਬਹੁਤ ਹੀ ਸ਼ਲਾਘਾਯੋਗ ਕਦਮ ਹੈ।

 

ਉਨ੍ਹਾਂ ਕਿਹਾ ਕਿ ਸ਼ਿਵ ਸੈਨਾ ਹਿੰਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਇਸ ਫੈਸਲੇ ਦੀ ਸ਼ਲਾਘਾ ਕਰਦੀ ਹੈ। ਉਨ੍ਹਾਂ ਕਿਹਾ ਕਿ ਸ਼ਿਵ ਸੈਨਾ ਹਿੰਦ ਪੰਜਾਬ ਦੀਆਂ ਜੇਲ੍ਹਾਂ ਵਿੱਚ ਬੰਦ ਹੋਰ ਪੁਲਿਸ ਮੁਲਾਜ਼ਮਾਂ ਦੀ ਰਿਹਾਈ ਦੀ ਮੰਗ ਲਈ ਪੰਜਾਬ ਭਰ ਚ ਦਸਤਖਤ ਮੁਹਿੰਮ ਦੀ ਸ਼ੁਰੂਆਤ ਕਰਨ ਜਾ ਰਹੀ ਹੈ। ਇਸ ਮੁਹਿੰਮ ਤਹਿਤ ਲੱਖਾਂ ਲੋਕਾਂ ਦੇ ਦਸਤਖਤ ਕਰਵਾ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਭਾਰਤ ਦੇ ਰਾਸ਼ਟਰਪਤੀ ਨੂੰ ਸੌਂਪੇ ਜਾਣਗੇ।

 

ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਅਸੀਂ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਪੂਰੇ ਪੰਜਾਬ ਵਿੱਚ ਦੌਰਾ ਕਰਾਂਗੇ।

 

ਇਸ ਤੋਂ ਇਲਾਵਾ ਸ਼ਰਮਾ ਨੇ ਪੰਜਾਬ ਏਕਤਾ ਪਾਰਟੀ ਦੇ ਆਗੂ ਸੁਖਪਾਲ ਸਿੰਘ ਖਹਿਰਾ ‘ਤੇ ਵਰ੍ਹਦਿਆਂ ਕਿਹਾ ਕਿ ਪੰਜ ਪੁਲਿਸ ਮੁਲਾਜ਼ਮਾਂ ਦੀ ਰਿਹਾਈ ਦਾ ਵਿਰੋਧ ਕਰਦਿਆਂ ਖਹਿਰਾ ਨੇ ਆਪਣੀ ਘਟੀਆ ਮਾਨਸਿਕਤਾ ਦਿਖਾਈ ਹੈ।

 

ਸ਼ਰਮਾ ਨੇ ਕਿਹਾ ਕਿ ਖਹਿਰਾ ਦਾ ਲੁਕਵਾਂ ਚਿਹਰਾ ਇਕ ਵਾਰ ਫਿਰ ਪੰਜਾਬ ਦੇ ਲੋਕਾਂ ਸਾਹਮਣੇ ਆਇਆ ਹੈ।

 

ਸ਼ਰਮਾ ਨੇ ਕਿਹਾ ਕਿ ਪੁਲਿਸ ਮੁਲਾਜ਼ਮਾਂ ਦੀ ਰਿਹਾਈ ਦਾ ਵਿਰੋਧ ਕਰਨ ਵਾਲੇ ਖਹਿਰਾ ਨੇ ਉਕਤ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਕ ਮੈਂਬਰਾਂ ਦੇ ਜ਼ਖਮਾਂ 'ਤੇ ਲੂਣ ਛਿੜਕਣ ਦਾ ਕੰਮ ਕੀਤਾ ਹੈ।

 

ਸ਼ਰਮਾ ਨੇ ਖਹਿਰਾ ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਹੁਕਮਾਂ ਮਗਰੋਂ ਪੰਜਾਬ ਤੋਂ ਖਾਲਿਸਤਾਨ ਮੁਹਿੰਮ ਨੂੰ ਢਹਿ ਢੇਰੀ ਕਰਨ ਅਤੇ ਖਾਲਿਸਤਾਨੀ ਅੱਤਵਾਦੀਆਂ ਨੂੰ ਸਲਾਖਾਂ ਪਿੱਛੇ ਪਹੁੰਚਾਉਣ ਵਾਲੀ ਪੰਜਾਬ ਪੁਲਿਸ ਖਿਲਾਫ ਖਹਿਰਾ ਇੱਕ ਯੋਜਨਾਬੱਧ ਸਾਜਿਸ਼ ਤਹਿਤ ਬਿਆਨਬਾਜ਼ੀ ਕਰ ਰਹੇ ਹਨ ਤਾਂ ਜੋ ਖਾਲਿਸਤਾਨ ਪੱਖੀ ਸੰਗਠਨਾਂ ਅਤੇ ਅੱਤਵਾਦੀਆਂ ਨੂੰ ਖੁਸ਼ ਕੀਤਾ ਜਾ ਸਕੇ।

 

ਸ਼ਰਮਾ ਨੇ ਕਿਹਾ ਕਿ ਖਾਲਿਸਤਾਨ ਅੱਤਵਾਦੀਆਂ ਦੇ ਇਸ਼ਾਰੇ 'ਤੇ ਖਹਿਰਾ ਪੁਲਿਸ ਵਾਲਿਆਂ ਦਾ ਵਿਰੋਧ ਕਰ ਰਹੇ ਹਨ।

 

ਉਨ੍ਹਾਂ ਕਿਹਾ ਕਿ ਖਾਲਿਸਤਾਨ ਅੱਤਵਾਦੀਆਂ ਦੀ ਚਮਚਾਗਿਰੀ ਕਰਨ ਵਾਲੇ ਤੇ ਉਨ੍ਹਾਂ ਦੇ ਤਲਵੇ ਚੱਟਣ ਵਾਲੇ ਖਹਿਰਾ ਪੁਲਿਸ ਮੁਲਾਜ਼ਮਾਂ ਦਾ ਵਿਰੋਧ ਕਰਕੇ ਉਨ੍ਹਾਂ ਦਾ ਹੌਂਸਲਾ ਤੋੜਨਾ ਚਾਹੁੰਦੇ ਹਨ, ਜਿਸ ਨੂੰ ਸ਼ਿਵ ਸੈਨਾ ਹਿੰਦ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Shiv Sena hind praises Captain amarinder and attack on Sukhpal Khaira