ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਧਾਰੀਵਾਲ ਸ਼ਹਿਰ 'ਚ ਸ਼ਿਵ ਸੈਨਾ ਆਗੂ ਹਨੀ ਮਹਾਜਨ ‘ਤੇ ਹਮਲਾ, ਇੱਕ ਦੀ ਮੌਤ

ਪੰਜਾਬ ਵਿੱਚ ਪੁਲਿਸ ਪ੍ਰਸ਼ਾਸਨ ਤੋਂ ਬੇਖੌਫ ਅਪਰਾਧਿਕ ਵਾਰਦਾਤਾਂ ਨੂੰ ਅੰਜਾਮ ਦੇਣ ਵਾਲਿਆਂ ਦੇ ਹੌਸਲੇ ਕਿੰਨੇ ਬੁਲੰਦ ਹੋ ਗਏ ਹਨ, ਇਸ ਦੀ ਤਾਜ਼ਾ ਉਦਾਹਰਣ ਮਿਲਦੀ ਹੈ ਧਾਰੀਵਾਲ ਸ਼ਹਿਰ ਵਿਖੇ ਹਨੀ ਮਹਾਜਨ ਉੱਤੇ ਹੋਈ ਗੋਲੀਬਾਰੀ ਦੀ ਘਟਨਾ ਤੋਂ। 

 

ਧਾਰੀਵਾਲ ਸ਼ਹਿਰ ਦੇ ਡਡਵਾਂ ਰੋਡ 'ਤੇ ਅਣਪਛਾਤੇ ਹਮਲਾਵਰਾਂ ਨੇ ਸ਼ਿਵ ਸੈਨਾ ਹਿੰਦੁਸਤਾਨ ਦੇ ਆਗੂ ਹਨੀ ਮਹਾਜਨ ਉੱਤੇ ਗੋਲੀਆਂ ਚਲਾਈਆਂ ਜਿਸ ਦੌਰਾਨ ਹਨੀ ਮਹਾਜਨ ਗੰਭੀਰ ਜ਼ਖ਼ਮੀ ਹੋ ਗਏ ਅਤੇ
ਅਸ਼ੋਕ ਨਾਂ ਦੇ ਇੱਕ ਵਿਅਕਤੀ ਦੀ ਮੌਤ ਹੋ ਗਈ। 

 

ਜਾਣਕਾਰੀ ਮਿਲਦੇ ਹੀ ਪੁਲਿਸ ਸਟੇਸ਼ਨ ਧਾਰੀਵਾਲ ਦੇ ਇੰਚਾਰਜ ਮਨਜੀਤ ਸਿੰਘ ਘਟਨਾ ਵਾਲੀ ਥਾਂ ਪੁੱਜੇ ਅਤੇ ਮੌਕੇ ਦਾ ਜਾਇਜਾ ਲਿਆ।


 

ਜਾਣਕਾਰੀ ਅਨੁਸਾਰ ਸ਼ਿਵ ਸੈਨਾ ਹਿੰਦੁਸਤਾਨ ਦੇ ਯੂਥ ਵਿੰਗ ਦੇ ਪ੍ਰਦੇਸ਼ ਪ੍ਰਧਾਨ ਹਨੀ ਸਿੰਘ ਮਹਾਜਨ ਨੂੰ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰਨ ਦੀ ਕੋਸ਼ਿਸ਼ ਕੀਤੀ। ਹਨੀ ਮਹਾਜਨ ਇੱਕ ਦੁਕਾਨ ਉੱਤੇ ਖੜੇ ਸਨ ਜਿਥੇ 2 ਪਹੀਆਂ ਵਾਹਨ ਸਵਾਰ ਹਮਲਾਵਰਾਂ ਨੇ ਉਨ੍ਹਾਂ ਉੱਤੇ ਗੋਲੀਆਂ ਨਾਲ ਹਮਲਾ ਕਰ ਦਿੱਤਾ। 

 

ਹਾਦਸੇ ਵਿੱਚ ਹਨੀ ਸਿੰਘ ਦੇ ਪੱਟ ਉੱਤੇ ਗੋਲੀ ਲੱਗੀ ਜਦਕਿ ਉਸ ਨੇੜੇ ਖੜੇ ਦੁਕਾਨਦਾਰ ਅਸ਼ੋਕ ਕੁਮਾਰ ਪੁੱਤਰ ਜਗਦੀਸ਼ ਰਾਜ ਨਿਵਾਸੀ ਧਾਰੀਵਾਲ ਦੇ ਗੋਲੀ ਸਿਰ ਵਿੱਚ ਲੱਗ ਲੱਗੀ। 

 

ਇਨ੍ਹਾਂ ਦੋਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿਥੇ ਅਸ਼ੋਕ ਕੁਮਾਰ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਹਮਲਾ ਕਰਨ ਉਪਰੰਤ ਅਣਪਛਾਤੇ ਹਮਲਾਵਰ ਫ਼ਰਾਰ  ਹੋ ਗਏ। 

 

ਪੁਲਿਸ ਨੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਦੋਸ਼ੀਆਂ ਨੂੰ ਛੇਤੀ ਫੜਨ ਦਾ ਦਾਅਵਾ ਕੀਤਾ ਹੈ। 


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Shiv Sena leader Hani Mahajan attacked in Dhariwal city one killed