ਬੀਤੇ ਦਿਨੀਂ ਲੁਧਿਆਣਾ ਵਿਚ ਇਕ ਲੜਕੀ ਨਾਲ ਕੀਤੇ ਗਏ ਸਮੂਹਿਕ ਬਲਾਤਕਾਰ ਮਾਮਲੇ ਵਿਚ ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਨੂੰ ਅੱਜ ਸਥਾਨਕ ਜ਼ਿਲ੍ਹਾ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਵੱਲੋਂ ਮੁਲਜ਼ਮਾਂ ਨੂੰ 7 ਦਿਨ ਦੇ ਲਈ ਪੁਲਿਸ ਰਿਮਾਂਡ ਉਤੇ ਭੇਜ ਦਿੱਤਾ ਗਿਆ।
ਪੁਲਿਸ ਜਦੋਂ ਬਲਾਤਕਰ ਦੇ ਮੁਲਜ਼ਮਾਂ ਨੂੰ ਅਦਾਲਤ ਵਿਚੋਂ ਬਾਹਰ ਲੈ ਕੇ ਆ ਰਹੀ ਸੀ ਤਾਂ ਉਸ ਸਮੇਂ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਮੀਤਪਾਲ ਸਿੰਘ ਦੁੱਗਰੀ ਅਤੇ ਉਨ੍ਹਾਂ ਦੇ ਸਮਰਥਕਾਂ ਵੱਲੋਂ ਬਲਾਤਕਾਰ ਦੇ ਮੁਲਜ਼ਮਾਂ ਵੱਲੋਂ ਜੁੱਤੀਆਂ ਮਾਰੀਆਂ ਗਈਆਂ।
ਇਸ ਮੌਕੇ ਪੁਲਿਸ ਨੇ ਚੁਸਤੀ ਵਿਖਾਉਂਦੇ ਹੋਏ ਮੁਲਜ਼ਮ ਨੂੰ ਆਪਣੀ ਗੱਡੀ ਵੱਲ ਲੈ ਨਿਕਲੀ, ਇਸ ਮੌਕੇ ਯੂਥ ਅਕਾਲੀ ਵਰਕਰ ਪਿੱਛੇ ਪਿੱਛੇ ਨਾਅਰੇਬਾਜ਼ੀ ਕਰਦੇ ਰਹੇ। ਇਸ ਮੌਕੇ ਉਨ੍ਹਾਂ ਕਿਹਾ ਕਿ ਅਜਿਹੀਆਂ ਘਿਨਾਉਣੀਆਂ ਹਰਕਤਾਂ ਕਰਨ ਵਾਲੇ ਦੋਸ਼ੀਆਂ ਨੁੰ ਸਖਤ ਤੋਂ ਸਖਤ ਸਜ਼ਾਵਾਂ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ।