ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸ਼ੂਟਰ ਅੰਜੁਮ ਮੌਦਗਿਲ, ਅਥਲੀਟ ਤੇਜਿੰਦਰ ਪਾਲ ਸਿੰਘ ਤੂਰ ਅਤੇ ਫੁੱਟਬਾਲਰ ਗੁਰਪ੍ਰੀਤ ਸਿੰਘ ਸੰਧੂ ਦੀ 'ਅਰਜੁਨਾ ਐਵਾਰਡ' ਲਈ ਸਿਫ਼ਾਰਸ਼

1 / 2ਸ਼ੂਟਰ ਅੰਜੁਮ ਮੌਦਗਿਲ, ਅਥਲੀਟ ਤੇਜਿੰਦਰ ਪਾਲ ਸਿੰਘ ਤੂਰ ਅਤੇ ਫੁੱਟਬਾਲਰ ਗੁਰਪ੍ਰੀਤ ਸਿੰਘ ਸੰਧੂ ਦੀ 'ਅਰਜੁਨਾ ਐਵਾਰਡ' ਲਈ ਸਿਫ਼ਾਰਸ਼

2 / 2ਸ਼ੂਟਰ ਅੰਜੁਮ ਮੌਦਗਿਲ, ਅਥਲੀਟ ਤੇਜਿੰਦਰ ਪਾਲ ਸਿੰਘ ਤੂਰ ਅਤੇ ਫੁੱਟਬਾਲਰ ਗੁਰਪ੍ਰੀਤ ਸਿੰਘ ਸੰਧੂ ਦੀ 'ਅਰਜੁਨਾ ਐਵਾਰਡ' ਲਈ ਸਿਫ਼ਾਰਸ਼

PreviousNext

ਅਥੈਲਿਟਕ ਕੋਚ ਮਹਿੰਦਰ ਸਿੰਘ ਢਿੱਲੋਂ  ਦੇ ਨਾਮ ਦੀ  'ਦਰੋਣਾਚਾਰੀਆ ਐਵਾਰਡ' ਲਈ ਸਿਫਾਰਸ਼

 

ਖੇਡ ਜਗਤ ਵਿੱਚ ਪੰਜਾਬ ਦੀ ਸਰਦਾਰੀ ਮੁੜ ਕਾਇਮ ਹੋਣ ਜਾ ਰਹੀ ਹੈ ਕਿਉਂ ਜੋ 'ਅਰਜੁਨਾ ਐਵਾਰਡ', 'ਦਰੋਣਾਚਾਰੀਆ ਐਵਾਰਡ' ਲਈ ਐਲਾਨੀ ਸੂਚੀ ਵਿੱਚ ਪੰਜਾਬੀ ਖਿਡਾਰੀਆਂ ਦੀ ਸ਼ਮੂਲੀਅਤ ਇਸ ਦੀ ਤਸਦੀਕ ਕਰਦੀ ਹੈ। ਉਹ ਦਿਨ ਦੂਰ ਨਹੀਂ ਜਦੋਂ ਮੌਜੂਦਾ ਸਰਕਾਰ ਦੇ ਉੱਦਮਾ ਸਦਕਾ ਖੇਡਾਂ ਦੇ ਪਿੜ ਵਿੱਚ ਪੰਜਾਬ ਪੂਰੇ ਦੇਸ਼ ਦਾ ਮੋਹਰੀ ਸੂਬਾ ਬਣ ਕੇ ਉੱਭਰੇਗਾ ਤੇ ਆਪਣੀ ਪੁਰਾਣੀ ਸਰਦਾਰੀ ਦਾ ਲੋਹਾ ਮਨਵਾਏਗਾ।

 

ਅੱਜ ਇੱਥੋਂ ਜਾਰੀ ਪ੍ਰੈਸ ਬਿਆਨ ਦੌਰਾਨ ਖੇਡ ਤੇ ਯੁਵਕ ਮਾਮਲੇ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਅਰਜੁਨਾ ਐਵਾਰਡ ਵਰਗੇ ਵੱਡੇ ਪੁਰਸਕਾਰ ਲਈ ਸੂਬੇ ਦੇ 3 ਖਿਡਾਰੀਆਂ,  ਸ਼ੂਟਰ ਅੰਜੁਮ ਮੌਦਗਿਲ, ਅਥਲੀਟ ਤੇਜਿੰਦਰ ਪਾਲ ਸਿੰਘ ਤੂਰ (ਸ਼ਾਟਪੁੱਟ) ਅਤੇ ਫੁੱਟਬਾਲਰ ਗੁਰਪ੍ਰੀਤ ਸਿੰਘ ਸੰਧੂ ਦੇ ਨਾਂ ਦੀ ਸਿਫਾਰਸ਼ ਕੀਤੀ ਜਾਣੀ ਬੜੇ ਮਾਣ ਵਾਲੀ ਗੱਲ ਹੈ।

 

ਖੇਡ ਮੰਤਰੀ ਨੇ ਅਥਲੈਟਿਕ ਕੋਚ ਮਹਿੰਦਰ ਸਿੰਘ ਢਿੱਲੋਂ ਦਾ ਨਾਂ 'ਦਰੋਣਾ ਚਾਰੀਆ ਐਵਾਰਡ' ਲਈ ਭੇਜੇ ਜਾਣ ਉੱਤੇ ਵੀ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਉਨ੍ਹਾਂ ਨੂੰ ਵਧਾਈ ਦਿੱਤੀ।

 

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਮੰਤਰੀ ਨੇ ਕਿਹਾ ਕਿ ਮੌਲਾਨਾ ਅਬੁਲ ਕਲਾਮ ਅਜ਼ਾਦ ਟਰਾਫੀ ਵਿੱਚ ਪਹਿਲੀਆਂ 3 ਪੁਜ਼ੀਸ਼ਨਾਂ ਵਿੱਚ ਪੰਜਾਬ ਦੀਆਂ ਤਿੰਨ ਯੂਨੀਵਰਸਿਟੀਆਂ ਦਾ ਨਾਂ ਉਭਰਨਾ ਵੀ ਸੂਬੇ ਲਈ ਕਿਸੇ ਗੱਲੋਂ ਸਨਮਾਨ ਤੋਂ ਘੱਟ ਨਹੀਂ ਹੈ।

 

ਜਿਸ ਵਿੱਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੇ ਪਹਿਲਾ ਸਥਾਨ ਜਦਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਕ੍ਰਮਵਾਰ ਦੂਜੇ ਤੇ ਤੀਜੇ ਸਥਾਨ 'ਤੇ ਰਹਿ ਕੇ ਪੰਜਾਬ ਦਾ ਨਾਂ ਚਮਕਾਇਆ ਹੈ।

 

ਐਵਾਰਡ ਜੇਤੂਆਂ ਨੂੰ ਵਧਾਈ ਦਿੰਦਿਆਂ ਰਾਣਾ ਸੋਢੀ ਨੇ ਖਿਡਾਰੀਆਂ ਨੂੰ ਹੁਣ ਆਪਣਾ ਨਿਸ਼ਾਨਾ ਟੋਕੀਓ ਉਲੰਪਿਕ-2020 'ਤੇ ਰੱਖਣ ਲਈ ਪ੍ਰੇਰਿਆ ਅਤੇ ਸਰਕਾਰ ਵੱਲੋਂ ਖਿਡਾਰੀਆਂ ਲਈ ਹਰ ਕਿਸਮ ਦੀ ਸਹਾਇਤਾ ਦੇਣ ਦਾ ਭਰੋਸਾ ਵੀ ਦਿੱਤਾ।

 


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Shooter Anjum Moudgill Athlete Tejinder Pal Singh Toor and Footballer Gurpreet Singh Sandhu recommended for Arjuna Award