ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਸਰਕਾਰ ਵਲੋਂ 'ਸ੍ਰੀ ਗੁਰੂ ਨਾਨਕ ਦੇਵ ਜੀ ਐਵਾਰਡ’ ਦੀ ਸ਼ੁਰੂਆਤ

ਪੰਜਾਬ ਮੰਤਰੀ ਮੰਡਲ ਨੇ ਸ਼ੁੱਕਰਵਾਰ ਨੂੰ 15ਵੀਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਲਈ ਸਭ ਰਸਮਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਜਿਹੜਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 6 ਨਵੰਬਰ ਨੂੰ ਬੁਲਾਇਆ ਜਾ ਰਿਹਾ ਹੈਇਸ ਸੈਸ਼ਨ ਦੀ ਪ੍ਰਧਾਨਗੀ ਦੇਸ਼ ਦੇ ਉਪ ਰਾਸ਼ਟਰਪਤੀ ਵੈਕੱਈਆ ਨਾਇਡੂ ਵੱਲੋਂ ਕੀਤੀ ਜਾਵੇਗੀ

 

ਪੰਜਾਬ ਭਵਨ ਵਿਖੇ ਅੱਜ ਸਵੇਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਮੁਤਾਬਕ ਇਹ ਵਿਸ਼ੇਸ਼ ਸੈਸ਼ਨ ਪਹਿਲੇ ਸਿੱਖ ਗੁਰੂ ਜੀ ਦੇ ਫਲਸਫੇ ਅਤੇ ਸਿੱਖਿਆਵਾਂ ਦੇ ਪ੍ਰਚਾਰ ਤੇ ਪਸਾਰ ਕਰਨ ਲਈ ਬੁਲਾਇਆ ਗਿਆ ਹੈ

 

ਕੈਬਨਿਟ ਨੇ ਇਸ ਵਿਸ਼ੇਸ਼ ਸੈਸ਼ਨ ਦੀਆਂ ਤਿਆਰੀਆਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਜੋ 6 ਨਵੰਬਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਬੁਲਾਇਆ ਗਿਆ ਹੈ ਜਿਸ ਵਿੱਚ ਸਾਬਕਾ ਪ੍ਰਧਾਨ ਮੰਤਰੀ ਡਾ.ਮਨਮੋਹਨ ਸਿੰਘ ਵੀ ਸ਼ਾਮਲ ਹੋਣਗੇ

 

ਇਹ ਵੀ ਫੈਸਲਾ ਕੀਤਾ ਗਿਆ ਕਿ 15ਵੀਂ ਵਿਧਾਨ ਸਭਾ ਦੇ ਇਸ ਨੌਵੇਂ ਇਤਿਹਾਸਕ ਸੈਸ਼ਨ ਲਈ ਹਰਿਆਣਾ ਵਿਧਾਨ ਸਭਾ ਦੇ ਸਾਰੇ ਮੈਂਬਰਾਂ ਨੂੰ ਸੱਦਾ ਦਿੱਤਾ ਜਾਵੇਗਾ

 

ਇਸ ਦੌਰਾਨ ਪੰਜਾਬ ਵਜ਼ਾਰਤ ਨੇ ਸਰਵ ਸੰਮਤੀ ਨਾਲ ਮਤਾ ਪਾਸ ਕਰਦਿਆਂ ਸ਼ਾਂਤੀ ਤੇ ਅੰਤਰ ਧਰਮ ਸਹਿ ਹੋਂਦ ਨੂੰ ਉਤਸ਼ਾਹਤ ਕਰਨ ਲਈ 550ਵੇਂ ਪ੍ਰਕਾਸ਼ ਪੁਰਬ ਦੇ ਜਸ਼ਨਾਂ ਦੇ ਹਿੱਸੇ ਵਜੋਂ 'ਸ੍ਰੀ ਗੁਰੂ ਨਾਨਕ ਦੇਵ ਜੀ ਐਵਾਰਡ' ਸ਼ੁਰੂ ਕਰਨ ਦਾ ਫੈਸਲਾ ਕੀਤਾਇਸ ਐਵਾਰਡ ਵਿੱਚ ਇਕ ਸਨਮਾਨ ਪੱਤਰ ਤੇ 11 ਲੱਖ ਰੁਪਏ ਦਾ ਨਗਦ ਇਨਾਮ ਸ਼ਾਮਲ ਹੋਵੇਗਾ

 

ਇਹ ਐਵਾਰਡ ਹਰ ਸਾਲ ਦਿੱਤਾ ਜਾਵੇਗਾ ਅਤੇ ਇਸ ਐਵਾਰਡ ਲਈ ਚੋਣ ਜਿਊਰੀ ਵੱਲੋਂ ਕੀਤੀ ਜਾਵੇਗੀ ਜੋ ਕਿ ਸੂਬਾ ਸਰਕਾਰ ਵੱਲੋਂ ਬਣਾਈ ਜਾਵੇਗੀ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Shri Guru Nanak Dev Ji Award for New Initiative of Punjab Government