ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਰਾਹੁਲ ਗਾਂਧੀ ਨੂੰ ਮਿਲੇ ਨਵਜੋਤ ਸਿੱਧੂ

ਰਾਹੁਲ ਗਾਂਧੀ ਨੂੰ ਮਿਲੇ ਨਵਜੋਤ ਸਿੱਧੂ

ਪੰਜਾਬ ਦੇ ਕੈਬਨਿਟ ਮੰਤਰੀ ਤੇ ਕਾਂਗਰਸ ਦੇ ਸਟਾਰ ਪ੍ਰਚਾਰਕ ਨਵਜੋਤ ਸਿੰਘ ਸਿੱਧੂ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਨੂੰ ਮਿਲੇ।  ਰਾਹੁਲ ਗਾਂਧੀ ਨਾਲ ਮੁਲਾਕਾਤ ਨੂੰ ਲੈ ਕੇ ਨਵਜੋਤ ਸਿੱਧੂ ਨੇ ਕਿਹਾ ਕਿ ਮੁਲਾਕਾਤ ਦੌਰਾਨ ਚੋਣ ਪ੍ਰਚਾਰ ਦੀ ਰਣਨੀਤੀ ਨੂੰ ਲੈ ਕੇ ਚਰਚਾ ਕੀਤੀ ਗਈ। ਨਵਜੋਤ ਸਿੱਧੂ ਨੇ ਟਵੀਟ ਕਰਕੇ ਕਿਹਾ ਕਿ ਉਨ੍ਹਾਂ ਪਾਰਟੀ ਆਗੂ ਨੂੰ ਦੱਸਿਆ ਕਿ 10 ਅਪ੍ਰੈਲ ਤੋਂ ਚੋਣ ਪ੍ਰਚਾਰ ਸ਼ੁਰੂ ਕਰਨਗੇ।  ਨਵਜੋਤ ਸਿੰਘ ਸਿੱਧੂ ਕਰੀਬ 40 ਦਿਨ ਚੋਣਾਂ ਵਾਸਤੇ ਚੋਣ ਪ੍ਰਚਾਰ ਕਰਨਗੇ।

 

ਇਹ ਕਿਹਾ ਜਾ ਰਿਹਾ ਹੈ ਕਿ ਨਵਜੋਤ ਸਿੱਧੂ ਕਾਂਗਰਸ ਪਾਰਟੀ ਤੋਂ ਇਲ ਲਈ ਨਰਾਜ਼ ਚੱਲ ਰਹੇ ਸਨ ਕਿ ਉਨ੍ਹਾਂ ਦੀ ਪਤਨੀ ਨਵਜੋਤ ਕੌਰ ਨੇ ਚੰਡੀਗੜ੍ਹ ਤੋਂ ਸੀਟ ਲੈਣ ਵਾਸਤੇ ਅਪਲਾਈ ਕੀਤਾ ਸੀ, ਪ੍ਰੰਤੂ ਉਨ੍ਹਾਂ ਨੂੰ ਸੀਟ ਨਹੀਂ ਮਿਲੀ।  ਇਸ ਤੋਂ ਬਾਅਦ ਇਹ ਵੀ ਚਰਚਾ ਚਲੀ ਕਿ ਨਵਜੋਤ ਕੌਰ ਸਿੱਧੂ ਨੂੰ ਬਠਿੰਡਾ ਲੋਕ ਸਭਾ ਸੀਟ ਤੋਂ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਖਿਲਾਫ ਚੋਣ ਲੜਾਇਆ ਜਾ ਸਕਦਾ ਹੈ।  ਪ੍ਰੰਤੂ ਇਥੋਂ ਚੋਣ ਲੜਨ ਨੂੰ ਲਕੇ ਕੇ ਉਨ੍ਹਾਂ ਮਨ੍ਹਾਂ ਕਰ ਦਿੱਤਾ।

 

ਦੂਜੇ ਪਾਸੇ ਇਹ ਚਰਚਾ ਵੀ ਚਲ ਰਹੀ ਹੈ ਕਿ ਨਵਜੋਤ ਕੌਰ ਸਿੱਧੂ ਨੂੰ ਬਠਿੰਡਾ ਤੋਂ ਚੋਣ ਲੜਾਉਣ ਵਾਸੇ ਕਾਂਗਰਸ ਦੀ ਸਕ੍ਰੀਨਿੰਗ ਕਮੇਟੀ ਚਰਚਾ ਕਰ ਰਹੀ ਹੈ ਕਿ ਬਠਿੰਡਾਂ ਤੋਂ ਡਾ. ਸਿੱਧੂ ਅਕਾਲੀ ਉਮੀਦਵਾਰ ਦੇ ਸਾਹਮਣੇ ਮਜਬੂਤ ਉਮੀਦਵਾਰ ਹੋ ਸਕਦੀ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title: Sidhu to meet Rahul Gandhi