ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਨਵਜੋਤ ਸਿੱਧੂ ਵਲੋਂ ਮੋਦੀ ਸਰਕਾਰ ਦੇ ਫੈਸਲੇ ਦਾ ਭਰਵਾਂ ਸੁਆਗਤ

1 / 4navjot sidhu

2 / 4navjot sidhu

3 / 4navjot sidhu

4 / 4navjot sidhu

PreviousNext

ਕੇਂਦਰ ਸਰਕਾਰ ਦੀ ਕੈਬਨਿਟ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 549ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਨਿਰਮਾਣ ਅਤੇ ਆਧੁਨਿਕਰਣ ਨੂੰ ਦਿੱਤੀ ਗਈ ਪ੍ਰਵਾਨਗੀ ਦੇ ਇਤਿਹਾਸਿਕ ਫ਼ੈਸਲੇ ਦੀ ਚਹੁੰਪਾਸੇ ਸ਼ਲਾਘਾ ਦੇਖਣ ਨੂੰ ਮਿਲ ਰਹੀ ਹੈ। ਪੰਜਾਬ ਦੇ ਸਥਾਨਕ ਸਰਕਾਰਾਂ ਅਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਵੀ ਕੇਂਦਰ ਦੇ ਇਸ ਵੱਡਮੁੱਲੇ ਸਹਿਯੋਗ ਦਾ ਭਰਵਾਂ ਸੁਆਗਤ ਕੀਤਾ ਹੈ।

 

ਨਵਜੋਤ ਸਿੱਧੂ ਨੇ ਕੇਂਦਰੀ ਕੈਬਨਿਟ ਵੱਲੋਂ ਅੱਜ ਲਏ ਗਏ ਇਸ ਫ਼ੈਸਲੇ ਦਾ ਸੁਆਗਤ ਕਰਦਿਆਂ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 549ਵੇਂ ਪ੍ਰਕਾਸ਼ ਪੁਰਬ ਮੌਕੇ  ਲਿਆ ਗਿਆ ਇਹ ਫ਼ੈਸਲਾ ਸ਼ਰਧਾਲੂਆਂ ਲਈ ਇੱਕ ਤੋਹਫ਼ੇ ਵਾਂਗ ਹੈ। ਇਸ ਫ਼ੈਸਲੇ ਨਾਲ ਕਰਤਾਰਪੁਰ ਲਾਂਘੇ ਤੱਕ ਦੇ ਪੁੱਲ ਦੀ ਉਸਾਰੀ ਹੋਵੇਗੀ ਅਤੇ ਇਹ ਫ਼ੈਸਲਾ ਦੋਹਾਂ ਦੇਸ਼ `ਚ ਦੁਸ਼ਮਣੀ ਖ਼ਤਮ ਕਰਦਿਆਂ ਹੋਇਆਂ ਦੋਵੇਂ ਗੁਆਂਢੀ ਮੁਲਕਾਂ `ਚ ਪਿਆਰ ਦੇ ਮਲ੍ਹਮ ਵਾਂਗ ਕੰਮ ਕਰੇਗਾ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Sidhu welcomes Modis decision on the Kartarpur corridor