ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸਿੱਧੂ ਵਿਵਾਦ: ਲੁਧਿਆਣਾ ’ਚ ਲੱਗੇ ‘ਪੰਜਾਬ ਦਾ ਕੈਪਟਨ ਸਾਡਾ ਕੈਪਟਨ’ ਦੇ ਪੋਸਟਰ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਟਿੱਪਣੀ ਕਰਨ ਮਗਰੋਂ ਵਿਵਾਦਾਂ ਚ ਆਏ ਪੰਜਾਬ ਸਰਕਾਰ ਦੇ ਹੀ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀਆਂ ਮੁਸ਼ਕਲਾਂ ਵੱਧਦੀਆਂ ਹੀ ਜਾ ਰਹੀਆਂ ਹਨ। ਮੁੱਖ ਮੰਤਰੀ ਤੇ ਟਿੱਪਣ ਕਰਨ ਮਗਰੋਂ ਨਵਜੋਤ ਸਿੰਘ ਸਿੱਧੂ ਆਪਣੇ ਹੀ ਮੰਤਰੀਆਂ ਦੇ ਨਿਸ਼ਾਨੇ ਤੇ ਆ ਗਏ ਹਨ।

 

ਲੰਘੇ ਦਿਨੀਂ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਮਾਲ ਮੰਤਰੀ ਅਤੇ ਮੁੜ ਵਸੇਵੇ ਮੰਤਰੀ ਸੁਖਵਿੰਦਰ ਸਿੰਘ ਸਰਕਾਰੀਆ ਅਤੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਨਵਜੋਤ ਸਿੱਧੂ ਦਾ ਅਸਤੀਫਾ ਮੰਗਿਆ ਸੀ। ਹੁਣ ਲੁਧਿਆਣਾ ਤੋਂ ਕਾਂਗਰਸ ਸਾਂਸਦ ਰਵਨੀਤ ਸਿੰਘ ਸਿੱਧੂ ਨੇ ਨਵਜੋਤ ਸਿੰਘ ਸਿੱਧੂ ਤੋਂ ਮੁਆਫੀ ਮੰਗਣ ਲਈ ਕਿਹਾ ਹੈ।

 

 

ਨਿਊਜ਼ ਏਜੰਸੀ ਏਐਨਆਈ ਮੁਤਾਬਕ ਬਿੱਟੂ ਨੇ ਕਿਹਾ, ਲੁਧਿਆਣਾ ਚ ਹਰੇਕ ਥਾਂ ਇਹ ਪੋਸਟਰ ਲਗੇ ਹਨ ਜਿਨ੍ਹਾਂ ਤੇ ਲਿਖਿਆ ਹੈ ਕਿ ਪੰਜਾਬ ਦਾ ਕੈਪਟਨ ਸਾਡਾ ਕੈਪਟਨ ਹੈ। ਇਹ ਪੰਜਾਬ ਦੇ ਲੋਕਾਂ ਦੀ ਭਾਵਨਾ ਹੈ। ਨਵਜੋਤ ਨੂੰ ਆਪਣੇ ਬਿਆਨ ਤੇ ਮੁਆਫੀ ਮੰਗਣੀ ਚਾਹੀਦੀ ਹੈ। ਜੇਕਰ ਉਹ ਮੰਨਦੇ ਹਨ ਕਿ ਅਮਰਿੰਦਰ ਉਨ੍ਹਾਂ ਦੇ ਪਿਤਾ ਸਮਾਨ ਹਨ ਤਾਂ ਮੁਆਫੀ ਮੰਗਣ ਚ ਸ਼ਰਮ ਕਿਉਂ ਕਰ ਰਹੇ ਹਨ। ਪੰਜਾਬ ਦੇ ਲੁਧਿਆਣਾ ’ਚ ਜਿਹੜੇ ਪੋਸਟਰ ਲਗੇ ਹਨ, ਉਨ੍ਹਾਂ ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤਸਵੀਰ ਵਿਚਾਲੇ ਨਜ਼ਰ ਆ ਰਹੀ ਹੈ। ਉਨ੍ਹਾਂ ਦੇ ਇੱਕ ਪਾਸੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੀ ਫ਼ੋਟੋ ਲਗੀ ਹੈ ਅਤੇ ਦੂਜੇ ਪਾਸੇ ਸੋਨੀਆ ਗਾਂਧੀ ਦੀ।

 

ਸਿੱਧੂ ਨੇ ਹੈਦਰਾਬਾਦ ਚ ਕੈਪਟਨ ਅਮਰਿੰਦਰ ਸਿੰਘ ਦਾ ਉਸ ਵੇਲੇ ਮਜ਼ਾਕ ਉਡਾਇਆ ਸੀ ਜਦੋਂ ਪੱਤਰਕਾਰਾਂ ਨੇ ਉਨ੍ਹਾਂ ਤੋਂ ਕਰਤਾਰਪੁਰ ਸਾਹਿਬ ਲਾਂਘੇ ਸਬੰਧੀ ਸਵਾਲ ਪੁੱਛਿਆ ਸੀ। ਸਿੱਧੂ ਨੇ ਕਿਹਾ ਸੀ, ਰਾਹੁਲ ਗਾਂਧੀ ਮੇਰੇ ਕੈਪਟਨ ਹਨ। ਉਨ੍ਹਾਂ ਨੇ ਮੈਨੂੰ ਪਾਕਿਸਤਾਨ ਭੇਜਿਆ। ਰਾਹੁਲ ਗਾਂਧੀ ਕੈਪਟਨ (ਅਮਰਿੰਦਰ) ਦੇ ਵੀ ਕੈਪਟਨ ਹਨ। ਨਵਜੋਤ ਸਿੱਧੂ ਦੇ ਇਸ ਬਿਆਨ ਮਗਰੋਂ ਹੀ ਪੰਜਾਬ ਦੀ ਸਿਆਸਤ ਚ ਗਰਮੀ ਦਾ ਮਾਹੌਲ ਹੈ।

 

 

  

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Sidhus target of making his own ministers after commenting on the Chief Minister