ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੌਮਾਂਤਰੀ ਨਗਰ ਕੀਰਤਨ 'ਚ ਸ਼ਮੂਲੀਅਤ ਕਰਨ ਲਈ ਪਾਕਿ ਗਏ 500 ਦੇ ਕਰੀਬ ਸਿੱਖ ਸ਼ਰਧਾਲੂ 

1 / 2ਕੌਮਾਂਤਰੀ ਨਗਰ ਕੀਰਤਨ 'ਚ ਸ਼ਮੂਲੀਅਤ ਕਰਨ ਲਈ ਪਾਕਿਸਤਾਨ ਗਏ ਸਿੱਖ ਸ਼ਰਧਾਲੂ 

2 / 2ਕੌਮਾਂਤਰੀ ਨਗਰ ਕੀਰਤਨ 'ਚ ਸ਼ਮੂਲੀਅਤ ਕਰਨ ਲਈ ਪਾਕਿਸਤਾਨ ਗਏ ਸਿੱਖ ਸ਼ਰਧਾਲੂ 

PreviousNext

ਤਸਵੀਰਾਂ ਸਮੀਰ ਸਹਿਗਲ


ਪਾਕਿਸਤਾਨ ਦੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ 1 ਅਗਸਤ ਨੂੰ ਸਜਾਏ ਜਾਣ ਵਾਲੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੌਮਾਂਤਰੀ ਨਗਰ ਕੀਰਤਨ 'ਚ ਸ਼ਮੂਲੀਅਤ ਕਰਨ ਸਿੱਖ ਸ਼ਰਧਾਲੂ ਪਾਕਿਸਤਾਨ ਰਵਾਨਾ ਹੋਏ ਹਨ। 
 

 

ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਵੀ ਆਪਣੇ ਸਾਥੀਆਂ ਨਾਲ ਪਾਕਿਸਤਾਨ ਰਵਾਨਾ ਹੋਏ।  

 

 

 

 

 

ਇਸ ਤੋਂ ਇਲਾਵਾ ਪਾਕਿਸਤਾਨ ਜਾਣ ਵਾਲਿਆਂ ਵਿੱਚ ਬਾਬਾ ਬਲਬੀਰ ਸਿੰਘ, ਗਿਆਨੀ ਸਿੰਘ ਸਾਹਿਬ, ਗਿਆਨੀ ਮਾਨ ਸਿੰਘ, ਬਾਬਾ ਵੱਸਣ ਸਿੰਘ, ਸਾਬਕਾ ਸਕੱਤਰ ਦਿਲਜੀਤ ਸਿੰਘ ਬੇਦੀ ਆਦਿ ਸ਼ਾਮਲ ਹਨ। ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਨਗਰ ਕੀਰਤਨ 'ਚ ਸ਼ਾਮਲ ਹੋਣ ਲਈ ਭਾਰਤ ਤੋਂ ਨਿਹੰਗ ਅਤੇ ਹੋਰ ਧਾਰਮਿਕ ਹਸਤੀਆਂ ਪਾਕਿਸਤਾਨ ਰਵਾਨਾ ਹੋ ਚੁੱਕੀਆਂ ਹਨ। 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Sikh devotees crossing the Attari Wagah border to reach Nanakana Sahib