ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਬੁੱਧਵਾਰ ਨੂੰ ਸ੍ਰੀ ਨਨਕਾਣਾ ਸਾਹਿਬ ਜਾਣਗੇ ਸਿੱਖ ਜੱਥੇ, ਵੀਜ਼ੇ ਖੁਣੋਂ 600 ਸਿੱਖ ਨਿਰਾਸ਼

ਬੁੱਧਵਾਰ ਨੂੰ ਸ੍ਰੀ ਨਨਕਾਣਾ ਸਾਹਿਬ ਜਾਣਗੇ ਸਿੱਖ ਜੱਥੇ, ਵੀਜ਼ੇ ਖੁਣੋਂ 600 ਸਿੱਖ ਨਿਰਾਸ਼

ਪਾਕਿਸਤਾਨ ਨੇ ਭਾਰਤ ਦੇ ਲਗਭਗ 600 ਉਨ੍ਹਾਂ ਸਿੱਖ ਸ਼ਰਧਾਲੂਆਂ ਨੂੰ ਇਸ ਵਾਰ ਵੀਜ਼ਾ ਦੇਣ ਤੋਂ ਨਾਂਹ ਕਰ ਦਿੱਤੀ ਹੈ, ਜਿਹੜੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਜਸ਼ਨ ਮਨਾਉਣ ਲਈ ਪਾਕਿਸਤਾਨ ਸਥਿਤ ਸ੍ਰੀ ਨਨਕਾਣਾ ਸਾਹਿਬ ਗੁਰਦੁਆਰਾ ਸਾਹਿਬ ਜਾਣਾ ਚਾਹੁੰਦੇ ਸਨ।


ਹਰ ਸਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਹਜ਼ਾਰਾਂ ਸਿੱਖ ਸ਼ਰਧਾਲੂ ਪਾਕਿਸਤਾਨ ਦੇ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਜਾਂਦੇ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਇਸ ਵਾਰ ਸ਼੍ਰੋਮਣੀ ਕਮੇਟੀ ਨੇ 1,630 ਵੀਜ਼ਾ ਅਰਜ਼ੀਆਂ ਦਿੱਤੀਆਂ ਸਨ ਪਰ ਉਨ੍ਹਾਂ ਵਿੱਚੋਂ 403 ਅਰਜ਼ੀਆਂ ਰੱਦ ਕਰ ਦਿੱਤੀਆਂ ਗਈਆਂ ਹਨ; ਅਜਿਹਾ ਕਰਨਾ ਗ਼ਲਤ ਹੈ ਤੇ ਸ਼ਰਧਾਲੂਆਂ ਵਿੱਚ ਨਿਰਾਸ਼ਾ ਪੱਸਰਦੀ ਹੈ।


ਉਨ੍ਹਾਂ ਦੱਸਿਆ ਕਿ ਖਾਲੜਾ ਮਿਸ਼ਨ ਕਮੇਟੀ ਨੇ 530 ਵੀਜਿ਼ਆਂ ਲਈ ਅਰਜ਼ੀਆਂ ਦਿੱਤੀਆਂ ਸਨ ਪਰ ਉਨ੍ਹਾਂ ਵਿੱਚੋਂ 65 ਰੱਦ ਕਰ ਦਿੱਤੀਆਂ ਗਈਆਂ ਹਨ। ਹੋਰ ਵੀ ਬਹੁਤ ਸਾਰੀਆਂ ਛੋਟੀਆਂ-ਛੋਟੀਆਂ ਸੁਸਾਇਟੀਆਂ ਨੇ ਇੰਝ ਹੀ ਵੀਜ਼ਾ ਅਰਜ਼ੀਆਂ ਦਿੱਤੀਆਂ ਸਨ; ਜਿਨ੍ਹਾਂ `ਚੋਂ ਕੁਝ ਅਰਜ਼ੀਆਂ ਰੱਦ ਹੋਈਆਂ ਹਨ।


ਉਧਰ ਸ਼੍ਰੋਮਣੀ਼ ਅਕਾਲੀ ਦਲ (ਦਿੱਲੀ) ਦੇ ਸਕੱਤਰ ਜਨਰਲ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਸਰਨਾ ਨੇ ਦੱਸਿਆ ਕਿ ਦਿੱਲੀ ਤੋਂ ਸ੍ਰੀ ਨਨਕਾਣਾ ਸਾਹਿਬ ਲਈ 60 ਸਿੱਖਾਂ ਨੇ ਅਰਜ਼ੀਆਂ ਦਿੱਤੀਆਂ ਸਨ; ਉਨ੍ਹਾਂ ਵਿੱਚੋਂ 10 ਅਰਜ਼ੀਆਂ ਰੱਦ ਕਰ ਦਿੱਤੀਆਂ ਗਈਆਂ ਹਨ।


ਜਿਹੜੇ ਸ਼ਰਧਾਲੂਆਂ ਦੇ ਵੀਜ਼ੇ ਮਨਜ਼ੂਰ ਹੋ ਗਏ ਹਨ, ਉਹ ਬੁੱਧਵਾਰ ਨੂੰ ਅਟਾਰੀ ਰੇਲਵੇ ਸਟੇਸ਼ਨ ਰਾਹੀਂ ਪਾਕਿਸਤਾਨ ਲਈ ਰਵਾਨਾ ਹੋਣਗੇ।   

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Sikh devotees shall go Wednesday to Sri Nanakana Sahib