ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪਾਕਿਸਤਾਨ ’ਚ ਸਿੱਖ ਵਿਰਾਸਤੀ ਇਮਾਰਤ ਢਾਹੀ, ਲੌਂਗੋਵਾਲ ਨੇ ਲਿਆ ਸਖ਼ਤ ਨੋਟਿਸ

--------ਸ਼੍ਰੋਮਣੀ ਕਮੇਟੀ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਤੇ ਔਕਾਫ ਬੋਰਡ ਦੇ ਚੇਅਰਮੈਨ ਨੂੰ ਲਿਖੇਗੀ ਪੱਤਰ-------

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪਾਕਿਸਤਾਨ ਦੇ ਨਾਰੋਵਾਲ ਵਿਚ ਪੁਰਾਤਨ ਇਤਿਹਾਸਕ ਇਮਾਰਤ ਗੁਰੂ ਨਾਨਕ ਮਹਿਲ ਨੂੰ ਢਾਹੁਣ ਦੀ ਸਖ਼ਤ ਸ਼ਬਦਾਂ ਨਿੰਦਾ ਕੀਤੀ ਹੈ

 

ਭਾਈ ਲੌਂਗੋਵਾਲ ਨੇ ਆਖਿਆ ਕਿ ਇਕ ਪਾਸੇ ਸਿੱਖ ਜਗਤ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ ਤਿਆਰੀਆਂ ਕਰ ਰਿਹਾ ਹੈ, ਜਦਕਿ ਦੂਸਰੇ ਪਾਸੇ ਗੁਰੂ ਸਾਹਿਬ ਨਾਲ ਸਬੰਧਤ ਇਤਿਹਾਸਕ ਇਮਾਰਤਾਂ ਨੂੰ ਪਾਕਿਸਤਾਨ ਅੰਦਰ ਖ਼ਤਮ ਕੀਤਾ ਜਾ ਰਿਹਾ ਹੈ

 

ਉਨ੍ਹਾਂ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਦੀਆਂ ਪਾਵਨ ਨਿਸ਼ਾਨੀਆਂ ਨੂੰ ਸੰਭਾਲਣ ਲਈ ਪਾਕਿਸਤਾਨ ਅੰਦਰ ਲਾਪ੍ਰਵਾਹੀ ਵਰਤੀ ਜਾ ਰਹੀ ਹੈ ਉਨ੍ਹਾਂ ਪਾਕਿਸਤਾਨ ਸਰਕਾਰ ਨੂੰ ਅਪੀਲ ਕੀਤੀ ਕਿ ਦੇਸ਼ ਅੰਦਰ ਸਥਿਤ ਸਿੱਖ ਵਿਰਾਸਤ ਦੀ ਸੁਰੱਖਿਆ ਤੇ ਸਾਂਭ ਸੰਭਾਲ ਵੱਲ ਉਚੇਚਾ ਧਿਆਨ ਦਿੱਤਾ ਜਾਵੇ

 

ਭਾਈ ਲੌਂਗੋਵਾਲ ਨੇ ਕਿਹਾ ਕਿ ਉਹ ਇਸ ਮਸਲੇ ਨੂੰ ਲੈ ਕੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਅਤੇ ਔਕਾਫ ਬੋਰਡ ਦੇ ਚੇਅਰਮੈਨ ਨੂੰ ਪੱਤਰ ਵੀ ਲਿਖਣਗੇ ਤਾਂ ਜੋ ਸਿੱਖ ਵਿਰਾਸਤ ਨੂੰ ਸੁਰੱਖਿਅਤ ਕੀਤਾ ਜਾ ਸਕੇ

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Sikh heritage building demolished in Pakistan Longowal took strong notice