ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸਿੱਖ ਬੀਬੀਆਂ ਨੂੰ ਸ੍ਰੀ ਹਰਿਮੰਦਰ ਸਾਹਿਬ ’ਚ ਕੀਰਤਨ ਦੀ ਪ੍ਰਵਾਨਗੀ ਮਿਲੇ: ਪੰਜਾਬ ਅਸੈਂਬਲੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਬੇਨਤੀ

ਸਿੱਖ ਬੀਬੀਆਂ ਨੂੰ ਸ੍ਰੀ ਹਰਿਮੰਦਰ ਸਾਹਿਬ ’ਚ ਕੀਰਤਨ ਦੀ ਪ੍ਰਵਾਨਗੀ ਮਿਲੇ: ਪੰਜਾਬ ਅਸੈਂਬਲੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹ

ਪੰਜਾਬ ਵਿਧਾਨ ਸਭਾ ’ਚ ਅੱਜ ਇੱਕ ਮਤਾ ਪਾਸ ਕਰ ਕੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਬੇਨਤੀ ਕੀਤੀ ਗਈ ਕਿ ਅੰਮ੍ਰਿਤਸਰ ਸਥਿਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਿੱਖ ਬੀਬੀਆਂ ਨੂੰ ਵੀ ਧਾਰਮਿਕ ਕੀਰਤਨ ਕਰਨ ਦੀ ਇਜਾਜ਼ਤ ਦਿੱਤੀ ਜਾਵੇ।

 

 

ਭਾਰਤੀ, ਖ਼ਾਸ ਕਰ ਕੇ ਪੰਜਾਬੀ ਸਮਾਜ ਲਈ ਇਹ ਇੱਕ ਵੱਡਾ ਘਟਨਾਕ੍ਰਮ ਹੈ। ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਮਤੇ ਵਿੱਚ ਕਿਹਾ ਗਿਆ ਹੈ ਕਿ – ਜ਼ਾਹਿਰ ਪੀਰ, ਜਗਤ ਪੁਰੂ ਬਾਬਾ ਨਾਨਕ ਜੀ ਨੇ ਜਾਤ–ਪਾਤ, ਊਚ–ਨੀਚਖ ਤੇ ਪੁਰ–ਨਾਰ ਦੇ ਵਿਤਕਰੇ ਤੋਂ ਮੁਕਤ ਇੱਕ ਕਲਿਆਣਕਾਰੀ ਸਮਾਜ ਸਿਰਜਣ ਦਾ ਸੁਫ਼ਨਾ ਲਿਆ ਸੀ।

 

 

‘ਇਸੇ ਕਰ ਕੇ ਹੀ ਗੁਰਬਾਣੀ ਤੇ ਗੁਰ ਇਤਿਹਾਸ ਵਿੱਚ ਕਿਧਰੇ ਵੀ ਔਰਤ ਨਾਲ ਵਿਤਕਰੇ ਦੀ ਕੋਈ ਮਿਸਾਲ ਨਹੀਂ ਮਿਲਦੀ। ਪਰ ਇਹ ਬਹੁਤ ਦੁੱਖ ਦੀ ਗੱਲ ਹੈ ਕਿ ਸਿੱਖੀ ਦੇ ਸਭ ਤੋਂ ਵੱਡੇ ਕੇਂਦਰ ਸਚਿ ਖੰਡ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਿੱਚ ਬੀਬੀਆਂ ਨੂੰ ਕੀਰਤਨ ਕਰਨ ਦੀ ਇਜਾਜ਼ਤ ਨਹੀਂ ਹੈ।’

 

 

‘ਪੰਜਾਬ ਵਿਧਾਨ ਸਭਾ ਦਾ ਇਹ ਸਦਨ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜੱਥੇਦਾਰ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇਹ ਬੇਨਤੀ ਕਰਦਾ ਹੈ ਕਿ ਬਾਣੀ–ਸਿਧਾਂਤ ਵਿਰੋਧੀ ਇਸ ਪ੍ਰਥਾ ਨੂੰ ਖ਼ਤਮ ਕਰ ਕੇ ਸਿੱਖ ਬੀਬੀਆਂ ਨੂੰ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਿੱਚ ਕੀਰਤਨ ਕਰਨ ਦੀ ਇਜਾਜ਼ਤ ਦੇਵੇ।’

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Sikh ladies should also to perform Kirtan at Harimandir Sahib Punjab Assembly urges Sri Akal Takht Sahib