ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

CBI Closure Report : ਚੰਡੀਗੜ੍ਹ 'ਚ ਦਾਖ਼ਲ ਹੋ ਰਹੇ ਸਿੱਖਾਂ 'ਤੇ ਲਾਠੀਚਾਰਜ, ਉਤਰੀਆਂ ਪੱਗਾਂ

1 / 3CBI Closure Report : ਚੰਡੀਗੜ੍ਹ 'ਚ ਦਾਖ਼ਲ ਹੋ ਰਹੇ ਸਿੱਖਾਂ 'ਤੇ ਲਾਠੀਚਾਰਜ, ਉਤਰੀਆਂ ਪੱਗਾਂ

2 / 3ਚੰਡੀਗੜ੍ਹ 'ਚ ਦਾਖ਼ਲ ਹੋਣ ਤੋਂ ਰੋਕਣ ਲਈ ਸਿੱਖਾਂ 'ਤੇ ਲਾਠੀਚਾਰਜ ਤੇ ਪਾਣੀ ਦੀਆਂ ਬੁਛਾੜਾਂ ਮਾਰਦੀ ਪੁੁਲਿਸ। ਫੋਟੋ ਐਚ ਟੀ

3 / 3ਚੰਡੀਗੜ੍ਹ 'ਚ ਦਾਖ਼ਲ ਹੋਣ ਤੋਂ ਰੋਕਣ ਲਈ ਸਿੱਖਾਂ 'ਤੇ ਲਾਠੀਚਾਰਜ ਤੇ ਪਾਣੀ ਦੀਆਂ ਬੁਛਾੜਾਂ ਮਾਰਦੀ ਪੁੁਲਿਸ। ਫੋਟੋ ਐਚ ਟੀ

PreviousNext

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਦੀ ਜਾਂਚ ਬਾਰੇ ਕਲੋਜਰ ਰਿਪੋਰਟ ਨੂੰ ਲੈ ਕੇ ਸਿੱਖ ਜਥੇਬੰਦੀਆਂ ਵਿੱਚ ਗੁੱਸਾ ਵੇਖਣ ਨੂੰ ਮਿਲਿਆ ਜਿਸ ਦੇ ਮੱਦੇਨਜ਼ਰ ਉਹ ਚੰਡੀਗੜ੍ਹ ਦੇ ਸੀਬੀਆਈ ਦਫ਼ਤਰ ਜਾ ਕੇ ਸ਼ਾਂਤਮਈ ਵਿਰੋਧ ਕਰਨਾ ਚਾਹੁੰਦੇ ਸਨ। ਪਰ ਪੰਜਾਬ ਪੁਲਿਸ ਨੇ ਜਥੇਬੰਦੀਆਂ ਨੂੰ ਮੋਹਾਲੀ-ਚੰਡੀਗੜ੍ਹ ਸਰਹੱਦ ਉੱਤੇ ਰੋਕ ਲਿਆ ਅਤੇ ਸਿੱਖਾਂ ਉੱਤੇ ਲਾਠੀਚਾਰਜ ਕੀਤਾ। ਇਸ ਦੌਰਾਨ ਸਿੱਖਾਂ ਉੱਤੇ ਪਾਣੀ ਦੀਆਂ ਬੁਛਾੜਾਂ ਵੀ ਮਾਰੀਆਂ ਗਈਆਂ ਜਿਸ ਦੇ ਚਲਦਿਆਂ ਸਿੱਖਾਂ ਦੀਆਂ ਪੱਗਾਂ ਵੀ ਲਹਿ ਗਈਆਂ।

 

 

 

ਜਾਣਕਾਰੀ ਅਨੁਸਾਰ ਜਥੇਬੰਦੀਆਂ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਕਈ ਵਾਰ ਜਾਂਚ ਹੋ ਚੁੱਕੀ ਹੈ ਪਰ ਕਾਰਵਾਈ ਅਜੇ ਤੱਕ ਨਹੀਂ ਹੋਈ। ਸਿੱਖ ਜਥੇਬੰਦੀਆਂ ਨੇ ਸੋਮਵਾਰ ਨੂੰ ਗੁਰਦੁਆਰਾ ਅੰਬ ਸਾਹਿਬ ਤੋਂ ਵਿਰੋਧ ਪ੍ਰਦਰਸ਼ਨ ਸ਼ੁਰੂ ਕੀਤਾ। ਉਹ ਚੰਡੀਗੜ੍ਹ ਦੇ ਸੀਬੀਆਈ ਦਫ਼ਤਰ ਜਾ ਕੇ ਮੰਗ ਪੱਤਰ ਦੇਣਾ ਚਾਹੁੰਦੇ ਸਨ ਪਰ ਉਨ੍ਹਾਂ ਨੂੰ ਪੁਲਿਸ ਨੇ ਪੰਜਾਬ-ਚੰਡੀਗੜ੍ਹ ਸਰਹੱਦ ਕੋਲ ਬੁਡੈਲ ਜੇਲ੍ਹ ਨੇੜੇ ਰੋਕ ਲਿਆ।

 

 

 

 

12 ਅਕਤੂਬਰ, 2015 ਨੂੰ ਹੋਈ ਸੀ ਬੇਅਦਬੀ

 

1 ਜੂਨ 2015 ਨੂੰ ਬਰਗਾੜੀ ਦੇ ਪਿੰਡ ਨੂੰ ਬੁਰਜ ਜਵਾਹਰ ਸਿੰਘ ਦੇ ਗੁਰੂ ਘਰ ਤੋਂ ਪਾਵਨ ਗ੍ਰੰਥ ਚੋਰੀ ਹੋ ਗਏ ਸਨ। 24 ਸਤੰਬਰ 2015 ਨੂੰ ਇਸੇ ਗੁਰਦੁਆਰਾ ਸਾਹਿਬ ਦੇ ਬਾਹਰ ਸ਼ਰਾਰਤੀ ਅਨਸਰਾਂ ਨੇ ਅਸ਼ਲੀਲ ਭਾਸ਼ਾ ਵਾਲੇ ਪੋਸਟਰ ਲਗਾ ਦਿੱਤੇ ਸਨ। 12 ਅਕਤੂਬਰ 2015 ਨੂੰ ਚੋਰੀ ਹੋਏ ਗ੍ਰੰਥ ਸਾਹਿਬ ਦੇ ਟੁਕੜੇ ਬਰਗਾੜੀ ਵਿੱਚ ਗੁਰਦੁਆਰਾ ਸਾਹਿਬ ਦੇ ਬਾਹਰ ਮਿਲੇ ਸਨ।

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Sikh organizations Protests against the CBI closure report