ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪਾਕਿ ਗਏ ਸਿੱਖ ਸ਼ਰਧਾਲੂਆਂ ਨੇ ਗੁਰਦੁਆਰਾ ਰੋੜੀ ਸਾਹਿਬ ਏਮਨਾਬਾਦ ਦੇ ਕੀਤੇ ਦਰਸ਼ਨ

-----ਗੁਰੂ ਨਾਨਕ ਸਾਹਿਬ ਨਾਲ ਸਬੰਧਤ ਹੈ ਗੁਰਦੁਆਰਾ ਰੋੜੀ ਸਾਹਿਬ ਏਮਨਾਬਾਦ-----

 

ਸ਼ੇਰ--ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਪਾਕਿਸਤਾਨ ਗਏ ਸਿੱਖ ਸ਼ਰਧਾਲੂਆਂ ਦੇ ਜਥੇ ਨੇ ਅੱਜ ਗੁਰਦੁਆਰਾ ਰੋੜੀ ਸਾਹਿਬ ਏਮਨਾਬਾਦ ਦੇ ਦਰਸ਼ਨ ਕੀਤੇ ਜਥੇ ਵਿਚ ਸ਼ਾਮਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਏਮਨਾਬਾਦ ਤੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਥੇ ਵਿਚ ਸ਼ਾਮਲ ਸੰਗਤ ਨੇ ਗੁਰੂ ਸਾਹਿਬ ਦੇ ਇਸ ਪਾਵਨ ਅਸਥਾਨ ਤੇ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਈ ਅਤੇ ਕੀਰਤਨ ਸਰਵਣ ਕੀਤਾ

 

ਉਨ੍ਹਾਂ ਦੱਸਿਆ ਕਿ ਇਥੇ ਪੁੱਜਣਤੇ ਸੰਗਤ ਦਾ ਭਰਵਾਂ ਸਵਾਗਤ ਹੋਇਆ ਡਾ. ਰੂਪ ਸਿੰਘ ਅਨੁਸਾਰ ਗੁਰਦੁਆਰਾ ਸਾਹਿਬ ਵਿਖੇ ਸੰਗਤ ਲਈ ਲੰਗਰ ਦਾ ਵਧੀਆ ਪ੍ਰਬੰਧ ਕੀਤਾ ਗਿਆ ਸੀ ਉਨ੍ਹਾਂ ਕਿਹਾ ਕਿ ਇਸ ਗੁਰ ਅਸਥਾਨ ਦੀ ਮਹਾਨਤਾ ਮਿਹਨਤ ਦੀ ਘਾਲ ਨਾਲ ਜੁੜੀ ਹੋਈ ਹੈ ਕਿਉਂਕਿ ਗੁਰੂ ਸਾਹਿਬ ਵੱਲੋਂ ਹੱਥੀਂ ਕਿਰਤ ਕਰਨ ਦਾ ਦਿੱਤਾ ਗਿਆ ਸਿਧਾਂਤ ਇਥੇ ਹੋਰ ਦ੍ਰਿੜ੍ਹ ਹੋਇਆ ਸੀ ਗੁਰੂ ਘਰ ਵਿਖੇ ਖੂਬਸੂਰਤ ਹਰਿਆਵਲ ਨਾਲ ਭਰਪੂਰ ਵਾਤਾਵਰਣ ਸੰਗਤ ਨੂੰ ਸਕੂਨ ਦੇਣ ਵਾਲਾ ਹੈ

 

ਡਾ. ਰੂਪ ਸਿੰਘ ਕਿਹਾ ਕਿ ਬੇਸ਼ੱਕ ਗੁਰਦੁਆਰਾ ਸਾਹਿਬ ਦੀ ਇਮਾਰਤ ਬਹੁਤ ਛੋਟੀ ਹੈ ਪਰੰਤੂ ਜਿਹੜਾ ਉਪਦੇਸ਼ ਲੋਕਾਈ ਨੂੰ ਗੁਰੂ ਸਾਹਿਬ ਨੇ ਇਥੋਂ ਦਿੱਤਾ ਉਹ ਵੱਡੇ ਮਹੱਤਵ ਵਾਲਾ ਹੈ ਉਨ੍ਹਾਂ ਦੱਸਿਆ ਕਿ ਸਿੱਖ ਸ਼ਰਧਾਲੂਆਂ ਦੇ ਜਥੇ ਦੇ ਆਗੂ ਸ਼੍ਰੋਮਣੀ ਕਮੇਟੀ ਦੇ ਮੈਂਬਰ . ਗੁਰਮੀਤ ਸਿੰਘ ਬੂਹ ਨੇ ਪ੍ਰਬੰਧਕਾਂ ਦਾ ਧੰਨਵਾਦ ਕੀਤਾ ਅਤੇ ਗ੍ਰੰਥੀ ਸਿੰਘ ਤੇ ਰਾਗੀ ਜਥੇ ਨੂੰ ਗੁਰੂ ਬਖਸ਼ਿਸ਼ ਸਿਰੋਪਾਉ ਦੇ ਕੇ ਸਨਮਾਨ ਦਿੱਤਾ

 

ਦੱਸਦੇਈਏ ਕਿ ਗੁਰਦੁਆਰਾ ਰੋੜੀ ਸਾਹਿਬ ਪਹਿਲੇ ਪਾਤਸ਼ਾਹ ਜੀ ਨਾਲ ਸਬੰਧਤ ਇਤਿਹਾਸਕ ਅਸਥਾਨ ਹੈ ਇਥੇ ਗੁਰੂ ਸਾਹਿਬ ਜੀ ਨੇ ਭਾਈ ਲਾਲੋ ਨੂੰ ਮਿਲ ਕੇ ਕਿਰਤ ਕਮਾਈ ਨੂੰ ਵਡਿਆਈ ਬਖਸੀ ਸੀ ਅਤੇ ਲੋਕਾਈ ਨੂੰ ਕਿਰਤ ਨਾਲ ਜੁੜਨ ਦਾ ਉਪਦੇਸ਼ ਦਿੱਤਾ ਸੀ

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Sikh pilgrims from india visit the Gurdwara Rori Sahib Eminabad in pakistan