ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਹਜ਼ੂਰ ਸਾਹਿਬ, ਨਾਂਦੇੜ ’ਚ ਫਸੇ ਸਿੱਖ ਸ਼ਰਧਾਲੂਆਂ ਦੀ ਵਾਪਸੀ ਜਲਦ: ਕੈਪਟਨ

ਪੰਜਾਬ ਦੀਆਂ ਸਾਰੀਆਂ ਸਿਆਸੀ ਜਮਾਤਾਂ ਵਿਚਕਾਰ ਮੰਗਲਵਾਰ ਨੂੰ ਹੋਈ ਮੀਟਿੰਗ ਚ ਸਾਰੇ ਆਗੂਆਂ ਨੇ ਸਰਬਸੰਮਤੀ ਨਾਲ ਲੌਕਡਾਊਨ ਮਗਰੋਂ ਸਨਅਤ ਦੀ ਸੁਰਜੀਤੀ ਲਈ ਵਿਆਪਕ ਕਦਮ ਚੁੱਕਣ ਦਾ ਸੱਦਾ ਦਿੱਤਾ

 

ਇਸ ਦੌਰਾਨ ਕਈ ਆਗੂਆਂ ਨੇ ਹਜ਼ੂਰ ਸਾਹਿਬ, ਨਾਂਦੇੜ ਵਿੱਚ ਫਸੇ ਸਿੱਖ ਸ਼ਰਧਾਲੂਆਂ ਦਾ ਮੁੱਦਾ ਵੀ ਚੁੱਕਿਆ, ਜਿਸ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਇਸ ਬਾਰੇ ਪਹਿਲਾਂ ਹੀ ਕੇਂਦਰ ਸਰਕਾਰ ਨਾਲ ਗੱਲਬਾਤ ਕੀਤੀ ਹੈ ਅਤੇ ਜਦੋਂ ਹੀ ਕੇਂਦਰ ਸਰਕਾਰ ਅੰਤਰਰਾਜੀ ਗਤੀਵਿਧੀਆਂ ਦੀ ਇਜਾਜ਼ਤ ਦੇਵੇਗੀ, ਉਦੋਂ ਫੌਰਨ ਇਨ੍ਹਾਂ ਸ਼ਰਧਾਲੂਆਂ ਨੂੰ ਵਾਪਸ ਲਿਆਂਦਾ ਜਾਵੇਗਾ


ਵੱਖ ਵੱਖ ਪਾਰਟੀਆਂ ਦੇ ਆਗੂਆਂ ਨੇ ਪਟਿਆਲਾ ਕਾਂਡ ਦੇ ਮੁਲਜ਼ਮਾਂ ਖ਼ਿਲਾਫ਼ ਪੁਲੀਸ ਵੱਲੋਂ ਫੌਰੀ ਕਾਰਵਾਈ ਕਰਨ ਦੀ ਸ਼ਲਾਘਾ ਕੀਤੀ ਅਤੇ ਮੁਲਜ਼ਮਾਂ ਖ਼ਿਲਾਫ਼ ਫੌਰੀ ਤੇ ਮਿਸਾਲੀ ਸਜ਼ਾ ਦੀ ਇੱਛਾ ਪ੍ਰਗਟਾਈ ਭਾਜਪਾ ਦੇ ਅਸ਼ਵਨੀ ਸ਼ਰਮਾ ਨੇ ਸੂਬਾ ਸਰਕਾਰ ਦੇ ਇਸ ਮੁੱਦੇ ਨਾਲ ਸਿੱਝਣ ਦੇ ਤਰੀਕੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਪੁਲੀਸ ਬਲ ਤੇ ਇਸ ਜੰਗ ਦੇ ਹੋਰ ਮੋਹਰੀਆਂ ਦਾ ਮਨੋਬਲ ਵਧੇਗਾ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Sikh pilgrims returns from Hazoor Sahib and Nanded soon says Captain amarinder