ਸ਼੍ਰੋਮਣੀ ਅਕਾਲੀ ਦਲ ਅਤੇ ਬਾਦਲ ਪਰਿਵਾਰ ਵਲੋਂ ਆਪਣੀ ਸੱਤਾ ਦੇ 10 ਸਾਲਾਂ ਦੇ ਰਾਜ ਦੌਰਾਨ ਕੀਤੀਆਂ ਗਈਆਂ ਗਲਤੀਆਂ ਲਈ ਪਾਰਟੀ ਅਤੇ ਸੀਨੀਅਰ ਆਗੂਆਂ ਨੇ ਲੰਘੇ ਦਿਨੀਂ ਸ਼੍ਰੀ ਅਕਾਲ ਤਖਤ ਸਾਹਿਬ ਸਾਹਮਣੇ ਪੇਸ਼ ਹੋ ਕੇ ਮੁਆਫੀਆਂ ਮੰਗੀਆਂ ਅਤੇ ਅਰਦਾਸ਼ਾਂ ਕੀਤੀਆਂ। ਜਿਸਦੇ ਖਿਲਾਫ ਸਿੱਖ ਸਦਭਾਵਨਾ ਦਲ ਦੇ ਕਾਰਕੁੰਨਾਂ ਨੇ ਅੱਜ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਇਮਾਰਤ ਦੇ ਬਾਹਰ ਅਕਾਲੀਆਂ ਖਿਲਾਫ ਜ਼ੋਰਦਾਰ ਪ੍ਰਦਰਸ਼ਨ ਕੀਤਾ।
ਇਸ ਦੌਰਾਨ ਸਿੱਖ ਸਦਭਾਵਨਾ ਦਲ ਲੰਮੀਆਂ ਕਤਾਰਾਂ ਬਣਾ ਕੇ ਹੱਥਾਂ ਚ ਪੋਸਟਰ ਫੜ੍ਹ ਕੇ ਬਾਦਲਾਂ ਖਲਾਫ ਰੋਸ ਮੁਜ਼ਾਰਹਾ ਕਰਦੇ ਨਜ਼ਰ ਆਏ। ਪੋਸਟਰਾਂ ਰਾਹੀਂ ਇਹ ਮੰਗ ਕੀਤੀ ਜਾ ਰਹੀ ਹੈ ਕਿ ਆਪਣੀ ਸੱਤਾ ਦੇ 10 ਸਾਲਾਂ ਦੇ ਰਾਜ ਦੌਰਾਨ ਕੀਤੀਆਂ ਗਈਆਂ ਗਲਤੀਆਂ ਲਈ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ‘ਫ਼ਖਰ ਏ ਕੌਮ’ ਦਾ ਖਿ਼ਤਾਬ ਵਾਪਸ ਲਿਆ ਜਾਵੇ। ਇਸ ਤੋਂ ਇਲਾਵਾ ਕਈ ਹੋਰ ਮੰਗਾਂ ਨੂੰ ਲੈ ਕੇ ਵੀ ਅਕਾਲੀਆਂ ਖਿਲਾਫ ਮੁਜ਼ਾਹਰਾ ਕੀਤਾ ਜਾ ਰਿਹਾ ਹੈ।
ਸ਼੍ਰੋਮਣੀ ਅਕਾਲੀ ਦਲ ਵਲੋਂ ਆਪਣੇ ਰਾਜ ਦੌਰਾਨ ਹੋਈਆਂ ਗਲਤੀਆਂ ਨੂੰ ਬਖ਼ਸ਼ਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਦੋ ਦਿਨਾਂ ਪਹਿਲਾਂ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਅੱਜ ਥੋੜ੍ਹੀ ਦੇਰ ਬਾਅਦ ਪਵੇਗਾ। ਇਸ ਉਪਰੰਤ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਵਲੋਂ ਆਪਣੀਆਂ ਭੁੱਲਾਂ ਬਖ਼ਸ਼ਾਉਣ ਲਈ ਅਰਦਾਸ ਵੀ ਕੀਤੀ ਜਾਵੇਗੀ। ਇਸ ਸਬੰਧੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣੇ ਹੋਰਨਾਂ ਸੀਨੀਅਰ ਸਾਥੀਆਂ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੌਜੂਦ ਹਨ।
ਦੱਸਣਯੋਗ ਹੈ ਕਿ ਸ਼ੋ੍ਮਣੀ ਅਕਾਲੀ ਦਲ ਬਾਦਲ ਵੱਲੋਂ ਪੰਜਾਬ ਦੀ ਸੱਤਾ `ਚ ਰਹਿੰਦੇ ਹੋਈਆਂ ਜਾਣੇ-ਅਣਜਾਣੇ 'ਚ ਹੋਈਆਂ ਗਲਤੀਆਂ ਦੀ ਭੁੱਲ ਬਖ਼ਸ਼ਾਉਣ ਲਈ ਸ੍ਰੀ ਦਰਬਾਰ ਸਾਹਿਬ ਵਿਖੇ ਸੇਵਾ ਕੀਤੀ। ਸ਼ਨਿਚਰਵਾਰ ਨੂੰ ਸ੍ਰੀ ਆਖੰਡ ਪਾਠ ਆਰੰਭ ਕਰਵਾਇਆ ਗਿਆ ਤੇ ਅਰਕਾਸ ਤੋਂ ਬਾਅਦ ਪੂਰਾ ਬਾਦਲ ਪਰਿਵਾਰ ਸੇਵਾ ਕਰਨ ਵਿੱਚ ਲੱਗ ਗਿਆ।
ਇਸ ਮੌਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਬਿਕਰਮ ਸਿੰਘ ਮਜੀਠੀਆ, ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਤੋਂ ਇਲਾਵਾ ਅਕਾਲੀ ਦਲ ਦੀ ਸਮੁੱਚੀ ਲੀਡਰਸਿ਼ੱਪ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਮੀਡੀਆ ਨੂੰ ਕੁਝ ਵੀ ਬੋਲਣ ਤੋਂ ਇਨਕਾਰ ਕਰ ਦਿੱਤਾ। ਉਹ ਬੋਲੇ ਕਿ ਪਰਸੋਂ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਹੀ ਉਹ ਕੋਈ ਬਿਆਨ ਦੇਣਗੇ ਤੇ ਅੱਜ ਕੋਈ ਵੀ ਸਿਆਸੀ ਗੱਲ ਉਹ ਨਹੀਂ ਕਰਨਾ ਚਾਹੁੰਦੇ।
ਫ਼ੋਟੋ ਸਮੀਰ ਸਹਿਗਲ