ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸਿੱਖ ਵਿਦਵਾਨ ਡਾ. ਜਸਪਾਲ ਸਿੰਘ ਨੇ ਡਾ. ਰੂਪ ਸਿੰਘ ਦੀ ਪੁਸਤਕ ਕੀਤੀ ਸੰਗਤ ਨੂੰ ਅਰਪਣ

1 / 2ਡਾ. ਰੂਪ ਸਿੰਘ ਦੀ ਪੁਸਤਕ ‘ਕਲਿ ਤਾਰਣਿ ਗੁਰੁ ਨਾਨਕ ਆਇਆ’ ਜਾਰੀ ਕਰਦੇ ਹੋਏ ਡਾ. ਜਸਪਾਲ ਸਿੰਘ ਅਤੇ ਹੋਰ।

2 / 2ਡਾ. ਰੂਪ ਸਿੰਘ ਦੀ ਪੁਸਤਕ ‘ਕਲਿ ਤਾਰਣਿ ਗੁਰੁ ਨਾਨਕ ਆਇਆ’ ਜਾਰੀ ਕਰਦੇ ਹੋਏ ਡਾ. ਜਸਪਾਲ ਸਿੰਘ ਅਤੇ ਹੋਰ।

PreviousNext

ਪੁਸਤਕ ’ਚ ਪਹਿਲੇ ਪਾਤਸ਼ਾਹ ਨਾਲ ਸਬੰਧਤ 31 ਗੁਰਦੁਆਰਿਆਂ ਬਾਰੇ ਜਾਣਕਾਰੀ ਦਰਜ


ਪ੍ਰਸਿੱਧ ਸਿੱਖ ਚਿੰਤਕ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਦੀ ਪੁਸਤਕ ‘ਕਲਿ ਤਾਰਣਿ ਗੁਰੁ ਨਾਨਕ ਆਇਆ’ ਇਥੇ ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਵਿਖੇ ਹੋਏ ਇਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸੰਗਤ ਅਰਪਣ ਕੀਤੀ ਗਈ।

 

ਪੁਸਤਕ ਜਾਰੀ ਕਰਨ ਦੀ ਰਸਮ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਬਕਾ ਵਾਈਸ ਚਾਂਸਲਰ ਅਤੇ ਵਿਸ਼ਵ ਪ੍ਰਸਿੱਧ ਸਿੱਖ ਵਿਦਵਾਨ ਡਾ. ਜਸਪਾਲ ਸਿੰਘ ਨੇ ਨਿਭਾਈ, ਜਦਕਿ ਇਸ ਮੌਕੇ ਬਹੁਤ ਸਾਰੀਆਂ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਮੌਜੂਦ ਸਨ। 

 

ਡਾ. ਰੂਪ ਸਿੰਘ ਨੇ ਇਹ ਪੁਸਤਕ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕਰਦਿਆਂ ਲਿਖੀ ਹੈ। ਇਸ ਵਿਚ ਉਨ੍ਹਾਂ ਨੇ ਜਿਥੇ ਭਾਈ ਗੁਰਦਾਸ ਜੀ ਦੀਆਂ ਵਾਰਾਂ ਅਧਾਰਿਤ ਪਹਿਲੇ ਪਾਤਸ਼ਾਹ ਦੇ ਜੀਵਨ, ਉਨ੍ਹਾਂ ਦੀਆਂ ਪ੍ਰਮੁੱਖ ਬਾਣੀਆਂ ਬਾਰੇ ਜਾਣਕਾਰੀ ਦਿੱਤੀ ਹੈ, ਉਥੇ ਹੀ ਵਿਸ਼ੇਸ਼ ਤੌਰ ’ਤੇ ਗੁਰੂ ਸਾਹਿਬ ਨਾਲ ਸਬੰਧਤ 31 ਇਤਿਹਾਸਕ ਗੁਰਦੁਆਰਾ ਸਾਹਿਬਾਨ ਬਾਰੇ ਵੀ ਉਲੇਖ ਕੀਤਾ ਹੈ। 

 

ਪੁਸਤਕ ਜਾਰੀ ਕਰਨ ਮੌਕੇ ਆਪਣੇ ਸੰਬੋਧਨ ਦੌਰਾਨ ਡਾ. ਜਸਪਾਲ ਸਿੰਘ ਨੇ ਡਾ. ਰੂਪ ਸਿੰਘ ਨੂੰ ਵਰਤਮਾਨ ਸਮੇਂ ਦਾ ਪ੍ਰਬੁੱਧ ਖੋਜਕਾਰ ਦੱਸਿਆ। ਉਨ੍ਹਾਂ ਆਖਿਆ ਕਿ ਬੇਸ਼ੱਕ ਡਾ. ਰੂਪ ਸਿੰਘ ਸਿੱਖ ਜਗਤ ਦੀ ਪ੍ਰਤੀਨਿਧ ਸੰਸਥਾ ਵਿਚ ਪ੍ਰਬੰਧਕੀ ਜ਼ੁੰਮੇਵਾਰੀ ’ਤੇ ਤਾਇਨਾਤ ਹੈ, ਪਰ ਇਨ੍ਹਾਂ ਨੇ ਆਪਣੀ ਲਿਖਣ ਪ੍ਰਕਿਰਿਆ ਨੂੰ ਕਦੇ ਵੀ ਧੀਮੀ ਨਹੀਂ ਪੈਣ ਦਿੱਤਾ। 

 

ਉਨ੍ਹਾਂ ਕਿਹਾ ਕਿ ਡਾ. ਰੂਪ ਸਿੰਘ ਵੱਲੋਂ ਗੁਰੂ ਸਾਹਿਬ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਲਿਖੀ ਗਈ ਪੁਸਤਕ ‘ਕਲਿ ਤਾਰਣਿ ਗੁਰੁ ਨਾਨਕ ਆਇਆ’ ਗੁਰੂ ਸਾਹਿਬ ਦਾ ਰਿਣ ਉਤਾਰਨ ਦਾ ਕੀਤਾ ਗਿਆ ਇਕ ਯਤਨ ਹੈ, ਜਿਸ ਨੂੰ ਪੜ੍ਹ ਕੇ ਪਾਠਕ ਪਹਿਲੇ ਪਾਤਸ਼ਾਹ ਜੀ ਦੇ ਜੀਵਨ ਇਤਿਹਾਸ ਅਤੇ ਉਨ੍ਹਾਂ ਦੀਆਂ ਪ੍ਰਚਾਰ ਯਤਰਾਵਾਂ ਨਾਲ ਸਬੰਧਤ ਅਸਥਾਨਾਂ ਤੋਂ ਜਾਣੂ ਹੋ ਸਕਣਗੇ। 

 

ਇਸ ਮੌਕੇ ਪੁਸਤਕ ਦੇ ਰਚੇਤਾ ਡਾ. ਰੂਪ ਸਿੰਘ ਨੇ ਦੱਸਿਆ ਕਿ ਇਸ ਪੁਸਤਕ ਵਿਚ ਦਰਜ਼ 31 ਗੁਰਦੁਆਰਿਆਂ ਵਿੱਚੋਂ ਪਾਕਿਸਤਾਨ ਦੇ 13 ਗੁਰਦੁਆਰੇ, ਭਾਰਤ ਦੇ 14 ਗੁਰਦੁਆਰੇ, ਬੰਗਲਾ ਦੇਸ਼ ਦੇ 3 ਗੁਰਦੁਆਰੇ ਅਤੇ ਨੇਪਾਲ ਦਾ 1 ਗੁਰਦੁਆਰਾ ਸ਼ਾਮਲ ਹੈ। ਉਨ੍ਹਾਂ ਪੁਸਤਕ ਦੇ ਪ੍ਰਕਾਸ਼ਕ ‘ਸਿੰਘ ਬ੍ਰਦਰਜ਼’ ਦਾ ਵੀ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Sikh scholar Dr Jaspal Singh Rup Singhs book dedicated to the Sangat