ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਬਹਿਬਲ ਕਲਾਂ ਗੋਲੀਕਾਂਡ : ਐਸਆਈਟੀ ਵੱਲੋਂ ਮੋਗਾ ਦਾ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਗ੍ਰਿਫਤਾਰ

ਐਸਆਈਟੀ ਵੱਲੋਂ ਮੋਗਾ ਦੇ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਗ੍ਰਿਫਤਾਰ

ਵਿਸ਼ੇਸ਼ ਜਾਂਚ ਟੀਮ (SIT) ਵੱਲੋਂ ਮੋਗਾ ਦੇ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਨੂੰ ਬਹਿਬਲ ਕਲਾਂ ਪੁਲਿਸ ਵੱਲੋਂ ਕੀਤੀ ਗੋਲੀਬਾਰੀ ਮਾਮਲੇ ’ਚ ਗ੍ਰਿਫਤਾਰ ਕੀਤਾ ਗਿਆ ਹੈ। ਇੰਸਪੈਕਟਰ ਜਨਰਲ ਅਤੇ ਐਸ ਆਈ ਟੀ ਮੈਂਬਰ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਇਸ ਸਬੰਧੀ ਪੁਸ਼ਟੀ ਕੀਤੀ ਕਿ ਸਵੇਰੇ ਸਮੇਂ ਚਰਨਜੀਤ ਸ਼ਰਮਾ ਨੂੰ ਗ੍ਰਿਫਤਾਰ ਕਰ ਲਿਆ ਹੈ

 

ਜ਼ਿਕਰਯੋਗ ਹੈ ਕਿ ਅਕਤੂਬਰ 2015 ‘ਚ ਬਹਿਬਲ ਕਲਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਹੋਈਆਂ ਬੇਅਦਬੀਆਂ ਨੂੰ ਲੈ ਕੇ ਸਿੱਖ ਜਥੇਬੰਦੀਆਂ ਵਿਰੋਧ ਪ੍ਰਦਰਸ਼ਨ ਕਰ ਰਹੀਆਂ ਸਨ, ਉਸ ਸਮੇਂ ਪ੍ਰਦਰਸ਼ਨਕਾਰੀਆਂ ਉਪਰ ਗੋਲੀਬਾਰੀ ਕੀਤੀ ਗਈ ਸੀ, ਜਿਸ ਵਿਚ ਦੋ ਸਿੱਖ ਨੌਜਵਾਨਾਂ ਦੀ ਮੌਤ ਹੋ ਗਈ ਸੀ। ਉਸ ਸਮੇਂ ਮੋਗਾ ਦੇ ਐਸਐਸਪੀ ਚਰਨਜੀਤ ਸ਼ਰਮਾ ਪੁਲਿਸ ਦੀ ਅਗਵਾਈ ਕਰ ਰਹੇ ਸਨ।

 

ਮਿਲੀ ਜਾਣਕਾਰੀ ਅਨੁਸਾਰ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਨੂੰ ਅੱਜ ਹੁਸਿਆਰਪੁਰ ਉਨ੍ਹਾਂ ਦੇ ਘਰ ਤੋਂ ਗ੍ਰਿਫਤਾਰ ਕੀਤਾ ਗਿਆ ਹੈ।  ਗ੍ਰਿਫਤਾਰੀ ਤੋਂ ਬਾਅਦ ਉਨ੍ਹਾਂ ਨੂੰ ਐਸਆਈਟੀ ਵੱਲੋਂ ਪੁੱਛਗਿੱਛ ਦੇ ਲਈ ਅੰਮ੍ਰਿਤਸਰ ਲਿਜਾਇਆ ਗਿਆ ਹੈ। 

 

ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਬੇਅਦਬੀ ਨਾਲ ਜੁੜੇ ਸਾਰੇ ਕੇਸਾਂ ਦੀ ਜਾਂਚ ਐਸਆਈਟੀ ਵੱਲੋਂ ਕਰਨ ਨੂੰ ਲੈ ਕੇ ਆਏ ਫੈਸਲੇ ਤੋਂ ਬਾਅਦ ਐਸਆਈਟੀ ਨੇ ਮੋਗਾ ਦੇ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਨੂੰ 29 ਜਨਵਰੀ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਸਨ। 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:SIT arrests ex Moga SSP Charanjit Sharma