ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

SIT ਚਾਰਜਸ਼ੀਟ: ਬਹਿਬਲ ਕਲਾਂ ਗੋਲੀਕਾਂਡ ’ਚ ਅਕਾਲੀ ਦਲ ਵਿਰੁੱਧ ਕੋਈ ਸਬੂਤ ਨਹੀਂ

SIT ਚਾਰਜਸ਼ੀਟ: ਬਰਗਾੜੀ ਗੋਲੀਕਾਂਡ ’ਚ ਅਕਾਲੀ ਦਲ ਵਿਰੁੱਧ ਕੋਈ ਸਬੂਤ ਨਹੀਂ

––  ਚਰਨਜੀਤ ਸ਼ਰਮਾ ਨੇ ਬਰਗਾੜੀ ਗੋਲੀਕਾਂਡ ਦੇ ਸਬੂਤ ਮਿਟਾਉਣ ਦੀ ਸਾਜ਼ਿਸ਼ ਰਚੀ: SIT

 

SIT (ਸਪੈਸ਼ਲ ਇਨਵੈਸਟੀਗੇਸ਼ਨ ਟੀਮ – ਵਿਸ਼ੇਸ਼ ਜਾਂਚ ਟੀਮ) ਨੇ ਸਾਲ 2015 ਦੇ ਬਹਿਬਲ ਕਲਾਂ ਪੁਲਿਸ ਗੋਲੀ ਕਾਂਡ ਨਾਲ ਸਬੰਧਤ ਮਾਮਲੇ ਵਿੱਚ ਜਿਹੜਾ ਦੋਸ਼–ਪੱਤਰ (ਚਾਰਜਸ਼ੀਟ) ਆਇਦ ਕੀਤਾ ਹੈ, ਉਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਮੋਗਾ ਦੇ ਉਦੋਂ ਦੇ ਐੱਸਐੱਸਪੀ ਚਰਨਜੀਤ ਸਿੰਘ ਸ਼ਰਮਾ ਨੇ ਤਿੰਨ ਹੋਰ ਪੁਲਿਸ ਅਧਿਕਾਰੀਆਂ ਨਾਲ ਮਿਲ ਕੇ ਇਸ ਗੋਲੀਕਾਂਡ ਨਾਲ ਸਬੰਧਤ ਤੱਥ ਲੁਕਾਉਣ ਦੀ ਸਾਜ਼ਿਸ਼ ਰਚੀ ਸੀ। ਉਸ ਗੋਲੀ ਕਾਂਡ ਵਿੱਚ ਦੋ ਸਿੱਖ ਕਾਰਕੁੰਨ ਮਾਰੇ ਗਏ ਸਨ; ਜੋ ਬੇਅਦਬੀ ਦੀਆਂ ਘਟਨਾਵਾਂ ਵਿਰੁੱਧ ਸ਼ਾਂਤਮਈ ਰੋਸ–ਧਰਨੇ ਉੱਤੇ ਬੈਠੇ ਸਨ।

 

 

ਪਰ ਜਾਂਚ ਟੀਮ ਇਸ ਗੋਲੀਕਾਂਡ ਪਿਛਲੇ ਕੋਈ ਸਿਆਸੀ ਸਬੰਧ ਲੱਭਣ ਤੋਂ ਨਾਕਾਮ ਰਹੀ ਹੈ।  792 ਪੰਨਿਆਂ ਦੀ ਚਾਰਜਸ਼ੀਟ ਵਿੱਚ ਕਿਤੇ ਵੀ ਅਜਿਹਾ ਕੋਈ ਜ਼ਿਕਰ ਨਹੀਂ ਹੈ ਕਿ ਇਸ ਗੋਲੀਕਾਂਡ ਪਿੱਛੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਦੀ ਕਿਤੇ ਕੋਈ ਭੂਮਿਕਾ ਰਹੀ ਹੈ। ਇਹ ਚਾਰਜਸ਼ੀਟ ਬੀਤੀ 24 ਅਪ੍ਰੈਲ ਨੂੰ ਫ਼ਰੀਦਕੋਟ ਦੀ ਅਦਾਲਤ ਵਿੱਚ ਪੇਸ਼ ਕੀਤੀ ਗਈ ਹੈ।

 

 

ਬੇਅਦਬੀ ਦਾ ਮੁੱਦਾ ਸਾਲ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵੇਲੇ ਪੂਰੇ ਜ਼ੋਰ–ਸ਼ੋਰ ਨਾਲ ਉੱਠਿਆ ਸੀ। ਤਦ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਉੱਤੇ ਵੀ ਗੰਭੀਰ ਕਿਸਮ ਦੇ ਦੋਸ਼ ਲੱਗੇ ਸਨ। ਪਿਛਲੇ ਵਰ੍ਹੇ ਜਸਟਿਸ (ਸੇਵਾ–ਮੁਕਤ) ਰਣਜੀਤ ਸਿੰਘ ਕਮਿਸ਼ਨ ਨੇ ਆਪਣੀ ਰਿਪੋਰਟ ਸਰਕਾਰ ਹਵਾਲੇ ਕਰ ਦਿੱਤੀ ਸੀ, ਜੋ ਬਾਅਦ ’ਚ ਪੰਜਾਬ ਵਿਧਾਨ ਸਭਾ ਵਿੱਚ ਵੀ ਪੇਸ਼ ਕੀਤੀ ਗਈ ਸੀ।

 

 

ਹੁਣ ਲੋਕ ਸਭਾ ਚੋਣਾਂ ਦੇ ਪ੍ਰਚਾਰ ਦੌਰਾਨ ਵੀ ਕਾਂਗਰਸ ਤੇ ਆਮ ਆਦਮੀ ਪਾਰਟੀ ਵੱਲੋਂ ਬੇਅਦਬੀ ਦੀਆਂ ਘਟਨਾਵਾਂ ਲਈ ਮੁੱਖ ਤੌਰ ’ਤੇ ਸ਼੍ਰੋਮਣੀ ਅਕਾਲੀ ਦਲ ਨੂੰ ਹੀ ਜ਼ਿੰਮੇਵਾਰ ਕਰਾਰ ਦਿੱਤਾ ਗਿਆ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:SIT Chargesheet No proof found against SAD in Bargari firing case