SIT (ਸਪੈਸ਼ਲ ਇਨਵੈਸਟੀਗੇਸ਼ਨ ਟੀਮ – ਵਿਸ਼ੇਸ਼ ਜਾਂਚ ਟੀਮ) ਵੱਲੋਂ ਸਾਲ 2015 ਵਿਚ ਵਾਪਰੇ ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿਚ ਮੁਅੱਤਸ਼ੁਦਾ ਇੰਸਪੈਕਟਰ ਜਨਰਲ (IG) ਪਰਮਰਾਜ ਸਿੰਘ ਉਮਰਾਨੰਗਲ ਅਤੇ ਮੋਗਾ ਦੇ ਸਾਬਕਾ ਐਸਐਸਪੀ ਪਰਮਜੀਤ ਸ਼ਰਮਾ ਖਿਲਾਫ ਚਲਾਨ ਪੇਸ਼ ਕੀਤਾ ਗਿਆ। ਐਸਆਈਟੀ ਵੱਲੋਂ ਫਰੀਦਕੋਟ ਦੀ ਅਦਾਲਤ ਵਿਚ ਚਲਾਨ ਪੇਸ਼ ਕੀਤਾ ਗਿਆ।
ਜ਼ਿਕਰਯੋਗ ਹੈ ਕਿ ਐਸਆਈਟੀ 2015 ਵਿਚ ਕੀਤੀ ਗਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਇਸ ਤੋਂ ਬਾਅਦ ਪੰਜਾਬ ਵਿਚ ਵਾਪਰੇ ਗੋਲੀਕਾਂਡ ਦੀ ਜਾਂਚ ਕਰ ਰਹੀ ਹੈ। ਇਸ ਮਾਮਲੇ ਵਿਚ ਐਸਆਈਟੀ ਵੱਲੋਂ ਮੁਅੱਤਲ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਅਤੇ ਮੋਗਾ ਦੇ ਸਾਬਕਾ ਐਸਐਸਪੀ ਪਰਮਜੀਤ ਸ਼ਰਮਾ ਨੂੰ ਵੀ ਗ੍ਰਿਫਤਾਰ ਵੀ ਕੀਤਾ ਗਿਆ ਸੀ। ਇਨ੍ਹਾਂ ਸਾਰੇ ਮਾਮਲਿਆਂ ਦੀ ਐਸਆਈਟੀ ਵੱਲੋਂ ਜਾਂਚ ਕੀਤੀ ਜਾ ਰਹੀ ਹੈ।