ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

SIT ਵੱਲੋਂ ਗੁਰਮੀਤ ਰਾਮ ਰਹੀਮ ਤੋਂ ਰੋਹਤਕ ਜੇਲ੍ਹ ’ਚ ਜਾ ਕੇ ਪੁੱਛਗਿੱਛ ਦੀਆਂ ਤਿਆਰੀਆਂ

SIT ਵੱਲੋਂ ਗੁਰਮੀਤ ਰਾਮ ਰਹੀਮ ਤੋਂ ਰੋਹਤਕ ਜੇਲ੍ਹ ’ਚ ਜਾ ਕੇ ਪੁੱਛਗਿੱਛ ਦੀਆਂ ਤਿਆਰੀਆਂ

ਪੰਜਾਬ ਪੁਲਿਸ ਹੁਣ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਤੋਂ ਰੋਹਤਕ ਦੀ ਸੁਨਾਰੀਆ ਜੇਲ੍ਹ ’ਚ ਜਾ ਕੇ ਪੁੱਛਗਿੱਛ ਕਰਨ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।

 

 

ਇਹ ਸੁਆਲ ਪੰਜਾਬ ਪੁਲਿਸ ਦੀ SIT (ਸਪੈਸ਼ਲ ਇਨਵੈਸਟੀਗੇਸ਼ਨ ਟੀਮ) ਕਰੇਗੀ। ਪਤਾ ਲੱਗਾ ਹੈ ਕਿ ਟੀਮ ਨੇ ਰਾਮ ਰਹੀਮ ਤੋਂ ਪੁੱਛਗਿੱਛ ਲਈ 100 ਦੇ ਲਗਭਗ ਸੁਆਲ ਤਿਆਰ ਕੀਤੇ ਹਨ; ਜੋ ਪੰਜਾਬ ਵਿੱਚ ਸਾਲ 2015 ਦੌਰਾਨ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਨਾਲ ਸਬੰਧਤ ਹੋਣਗੇ।

 

 

ਇਸ ਤੋਂ ਇਲਾਵਾ ਬਰਗਾੜੀ, ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਬਾਰੇ ਵੀ ਸੁਆਲ ਪੁੱਛੇ ਜਾਣਗੇ।

 

 

SIT ਨੇ ਪਹਿਲਾਂ ਵੀ ਡੇਰਾ ਮੁਖੀ ਤੋਂ ਪੁੱਛਗਿੱਛ ਲਈ ਹਰਿਆਣਾ ਸਰਕਾਰ ਤੋਂ ਮਨਜ਼ੂਰੀ ਮੰਗੀ ਸੀ ਪਰ ਤਦ ਇਜਾਜ਼ਤ ਨਾ ਮਿਲਣ ਨਾ ਕਾਰਨ SIT ਨੂੰ ਅਦਾਲਤ ਜਾਣਾ ਪਿਆ ਸੀ।

 

 

ਪੰਜਾਬ ਪੁਲਿਸ ਦੀ ਇਹ ਟੀਮ ਡੇਰਾ ਮੁਖੀ ਤੋਂ ਕਦੋਂ ਪੁੱਛਗਿੱਛ ਕਰੇਗੀ; ਹਾਲੇ ਉਸ ਤਰੀਕ ਦਾ ਐਲਾਨ ਨਹੀਂ ਹੋਇਆ।

 

 

ਸ੍ਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਦੱਸਿਆ ਕਿ ਹਾਲੇ SIT ਹੋਰ ਕਈ ਪੱਖਾਂ ਦੀ ਜਾਂਚ ਕਰ ਰਹੀ ਹੈ। ਉਨ੍ਹਾਂ ਪੱਖਾਂ ਦੀ ਪੜਤਾਲ ਮੁਕੰਮਲ ਹੋਣ ਤੋਂ ਬਾਅਦ ਹੀ ਡੇਰਾ ਮੁਖੀ ਤੋਂ ਪੁੱਛਗਿੱਛ ਹੋਵੇਗੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:SIT is preparing for questioning Gurmeet Rah Rahim in Rohtak jail