ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਡੇਰਾਮੁੱਖੀ ਤੋਂ ਬਿਨਾਂ ਪੁੱਛਗਿੱਛ ਕੀਤੇ ਬੇਰੰਗ ਪਰਤੀ SIT

ਡੇਰਾਮੁੱਖੀ ਤੋਂ ਬਿਨਾਂ ਪੁੱਛਗਿੱਛ ਕੀਤੇ ਬਾਰੰਗ ਪਰਤੀ SIT

ਸ੍ਰੀ ਗੁਰੂ ਗ੍ਰੰਥ ਸਾਹਿਬ ਬੇਅਦਬੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਕਰ ਰਹੀ ਸਪੈਸ਼ਲ ਜਾਂਚ ਟੀਮ ਵੱਲੋਂ ਡੇਰਾ ਮੁੱਖੀ ਤੋਂ ਪੁੱਛਗਿੱਛ ਕੀਤੇ ਬਿਨਾਂ ਵਾਪਸ ਪਰਤ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਰੋਹਤਕ ਦੇ ਜ਼ਿਲ੍ਹਾ ਪ੍ਰਸ਼ਾਸਨ ਨੇ ਸੁਰੱਖਿਆ ਕਾਰਨਾਂ ਕਰਕੇ ਜੇਲ੍ਹ ਵਿਚ ਪੁੱਛਗਿੱਛ ਕਰਨ ਦੀ ਇਜਾਜਤ ਨਹੀਂ ਦਿੱਤੀ। 

 

ਜ਼ਿਕਰਯੋਗ ਹੈ ਫਰੀਦਕੋਟ ਅਦਾਲਤ ਵੱਲੋਂ ਮਨਜ਼ੂਰੀ ਮਿਲਣ ਦੇ ਬਾਅਦ ਬੀਤੇ ਕੱਲ੍ਹ ਐਸਆਈਟੀ ਦੀ ਟੀਮ ਪੁੱਛਗਿੱਛ ਕਰਨ ਲਈ ਸੁਨਾਰੀਆ ਜੇਲ੍ਹ ਪੁੱਜੀ ਸੀ, ਜਿੱਥੇ ਜੇਲ੍ਹ ਪ੍ਰਸ਼ਾਸਨ ਨੇ ਪੁੱਛਗਿੱਛ ਕਰਨ ਦੀ ਆਗਿਆ ਨਹੀਂ ਦਿੱਤੀ ।

 

ਡੇਰਾ ਸਿਰਸਾ ਮੁਖੀ ਇਸ ਵੇਲੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਉਮਰ ਕੈਦ ਦੀ ਸਜ਼ਾ ਭੁਗਤ ਰਿਹਾ ਹੈਪੰਚਕੂਲਾ ਸਥਿਤ ਸੀਬੀਆਈ ਦੀ ਇੱਕ ਅਦਾਲਤ ਨੇ ਉਸ ਨੂੰ ਬਲਾਤਕਾਰ ਦੇ ਇੱਕ ਮਾਮਲੇ ਵਿੱਚ 25ਅਗਸਤ, 2017 ਨੂੰ ਇਹ ਸਜ਼ਾ ਸੁਣਾਈ ਸੀ

 

 

ਵਿਸ਼ੇਸ਼ ਜਾਂਚ ਟੀਮ ਨੇ ਫ਼ਰੀਦਕੋਟ ਦੀ ਅਦਾਲਤ ਵਿੱਚ ਇੱਕ ਅਰਜ਼ੀ ਦੇ ਕੇ ਡੇਰਾ ਮੁਖੀ ਤੋਂ ਪੁੱਛਗਿੱਛ ਕਰਨਦੀ ਪ੍ਰਵਾਨਗੀ ਮੰਗੀ ਸੀ

 

ਇੱਥੇ ਵਰਨਣਯੋਗ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲਿਆਂ ਵਿੱਚ ਕੁਝ ਡੇਰਾ ਸ਼ਰਧਾਲੂਆਂਨੂੰ ਨਾਮਜ਼ਦ ਕੀਤਾ ਗਿਆ ਸੀ ਪੰਜਾਬ ਪੁਲਿਸ ਹੁਣ ਤੱਕ 23 ਡੇਰਾ ਸ਼ਰਧਾਲੂਆਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈਤੇ ਉਨ੍ਹਾਂ ਨੂੰ ਬਰਗਾੜੀ ਬੇਅਦਬੀ ਦੀ ਘਟਨਾ ਨਾਲ ਜੋੜਿਆ ਗਿਆ ਹੈ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:SIT not able to question Deramukhi