ਬਹਿਬਲ ਕਲਾਂ ਫਾਇਰਿੰਗ ਕੇਸ ਸੰਬੰਧੀ ਜਾਂਚ ਕਰ ਰਹੀ ਸਪੈਸ਼ਲ ਇੰਵੈਸਟੀਗੇਸ਼ਨ ਟੀਮ (SIT) ਨੇ ਅਸਲਾ ਕਾਨੂੰਨ ਤਹਿਤ ਥਾਣਾ ਬਾਜਾਖਾਨਾ ਜਿਲਾ ਫਰੀਦਕੋਟ ਵਿਖੇ ਦਰਜ ਕੇਸ ਵਿੱਚ ਸਾਬਕਾ ਐਸ.ਐਸ.ਪੀ. ਚਰਨਜੀਤ ਸਿੰਘ ਸ਼ਰਮਾ ਖਿਲਾਫ ਫਰੀਦਕੋਟ ਦੀ ਅਦਾਲਤ ਵਿੱਚ ਚਲਾਨ ਪੇਸ਼ ਕਰ ਦਿੱਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਬਿਓਰੋ ਆਫ ਇੰਵੈਸਟੀਗੇਸ਼ਨ (ਬੀ.ਓ.ਆਈ.) ਦੀ ਅਗਵਾਈ ਹੇਠ SIT ਵੱਲੋਂ ਇਸ ਮੁਕੱਦਮੇ ਦੀ ਤਫਤੀਸ਼ ਅਜੇ ਜਾਰੀ ਹੈ। ਤਫਤੀਸ਼ ਦੌਰਾਨ ਜੋ ਵੀ ਦੋਸ਼ੀ ਪਾਏ ਜਾਣਗੇ, ਉਨਾਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ ਅਤੇ ਤਫਤੀਸ਼ ਮੁਕੰਮਲ ਹੋਣ ਉਤੇ ਮੁਕੱਦਮਾ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਜਾਵੇਗਾ।
ਜਿਕਰਯੋਗ ਹੈ ਕਿ ਬਹਿਬਲ ਕਲਾਂ ਫਾਇਰਿੰਗ ਕੇਸ ਵਿੱਚ ਦੋਸ਼ੀ ਸਾਬਕਾ ਐਸ.ਐਸ.ਪੀ. ਮੋਗਾ ਚਰਨਜੀਤ ਸ਼ਰਮਾ ਇਸ ਵੇਲੇ ਨਿਆਂਇਕ ਹਿਰਾਸਤ ਤਹਿਤ ਜੇਲ ਵਿੱਚ ਬੰਦ ਹੈ।