ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

VIDEO - ਚਰਨਜੀਤ ਸ਼ਰਮਾ ਤੋਂ ਪੁੱਛਗਿੱਛ ਕਰਨ SIT ਟੀਮ ਪਹੁੰਚੀ ਫਰੀਦਕੋਟ ਥਾਣੇ

ਚਰਨਜੀਤ ਸ਼ਰਮਾ ਤੋਂ ਪੁੱਛਗਿੱਛ ਕਰਨ SIT ਟੀਮ ਪਹੁੰਚੀ ਫਰੀਦਕੋਟ ਥਾਣੇ

ਬਹਿਬਲ ਕਲਾਂ ਵਾਪਰੇ ਗੋਲੀਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਅੱਜ ਮੋਗਾ ਦੇ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਤੋਂ ਪੁੱਛਗਿੱਛ ਕਰਨ ਲਈ ਪੁਲਿਸ ਸਦਰ ਥਾਣਾ, ਫਰੀਦਕੋਟ ਪਹੁੰਚ ਗਈ ਹੈ।

 

ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਐਸਆਈਟੀ ਨੇ ਸਾਬਕਾ ਐਸ ਐਸ ਪੀ ਚਰਨਜੀਤ ਸ਼ਰਮਾ ਨੂੰ ਹੁਸ਼ਿਆਰਪੁਰ ਤੋਂ ਉਨ੍ਹਾਂ ਦੇ ਘਰੋਂ ਗ੍ਰਿਫਤਾਰ ਕਰ ਲਿਆ ਸੀ।  ਗ੍ਰਿਫਤਾਰ ਕਰਨ ਤੋਂ ਬਾਅਦ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ, ਜਿਸ ਨੂੰ ਅਦਾਲਤ ਨੇ 4 ਫਰਵਰੀ ਤੱਕ ਪੁਲਿਸ ਰਿਮਾਂਡ ਉਤੇ ਭੇਜ ਦਿੱਤਾ ਗਿਆ ਸੀ।

ਪੁਲਿਸ ਵੱਲੋਂ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਨੂੰ ਸਦਰ ਥਾਣਾ ਫਰੀਦਕੋਟ ਵਿਖੇ ਰੱਖਿਆ ਗਿਆ ਹੈ। ਪੁੱਛਗਿੱਛ ਦੌਰਾਨ ਐਸਆਈਟੀ ਮੁਖੀ ਤੇ ਏਡੀਜੀਪੀ ਪ੍ਰਬੋਧ ਕੁਮਾਰ ਵੀ ਮੌਕੇ ਉਤੇ ਹਾਜ਼ਰ ਸਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:SIT reached at sadar police station of Faridkot to quizz former SSP Charanjit Singh Sharma