ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

SIT ਵੱਲੋਂ ਯੂਨਾਈਟਿਡ ਅਕਾਲੀ ਦਲ ਦੇ ਆਗੂ ਦਾ ਬਿਆਨ ਦਰਜ

SIT ਵੱਲੋਂ ਯੂਨਾਈਟਿਡ ਅਕਾਲੀ ਦਲ ਦੇ ਆਗੂ ਦਾ ਬਿਆਨ ਦਰਜ

ਸਾਲ 2015 `ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਉਸ ਤੋਂ ਬਾਅਦ ਪੁਲਿਸ ਗੋਲੀਬਾਰੀ ਦੀਆਂ ਕਈ ਘਟਨਾਵਾਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT - ਸਪੈਸ਼ਲ ਇਨਵੈਸਟੀਗੇਸ਼ਨ ਟੀਮ) ਨੇ ਅੱਜ ਸੋਮਵਾਰ ਨੂੰ ਯੂਨਾਈਟਿਡ ਅਕਾਲੀ ਦਲ ਦੇ ਜਨਰਲ ਸਕੱਤਰ ਗੁਰਦੀਪ ਸਿੰਘ ਬਠਿੰਡਾ ਦਾ ਬਿਆਨ ਦਰਜ ਕੀਤਾ। ਇਹ ਬਿਆਨ ਵਿਸ਼ੇਸ਼ ਜਾਂਚ ਟੀਮ ਦੇ ਮੈਂਬਰ ਅਤੇ ਇੰਸਪੈਕਟਰ ਜਨਰਲ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਨਿਗਰਾਨੀ ਹੇਠ ਦਰਜ ਕੀਤਾ ਗਿਆ। ਟੀਮ ਨੇ ਕੁਝ ਨਿਜੀ ਗਵਾਹਾਂ ਦੇ ਬਿਆਨ ਵੀ ਦਰਜ ਕੀਤੇ।


ਸ੍ਰੀ ਗੁਰਦੀਪ ਸਿੰਘ ਬਠਿੰਡਾ ਨੇ ਕਿਹਾ ਕਿ ਬਰਗਾੜੀ ਦੇ ਬੇਅਦਬੀ ਕਾਂਡ ਤੇ ਪੁਲਿਸ ਗੋਲੀਬਾਰੀ ਦੀਆਂ ਘਟਨਾਵਾਂ ਦੇ ਮੁੱਖ ਦੋਸ਼ੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਉਨ੍ਹਾਂ ਦੇ ਪੁੱਤਰ ਸੁਖਬੀਰ ਸਿੰਘ ਬਾਦਲ, ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਅਤੇ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਹੀ ਹਨ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਤੁਰੰਤ ਜੇਲ੍ਹੀਂ ਡੱਕਿਆ ਜਾਣਾ ਚਾਹੀਦਾ ਹੈ।


ਸ੍ਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਵੀ ਪੁਸ਼ਟੀ ਕੀਤੀ ਕਿ ਇਹ ਬਿਆਨ ਦਰਜ ਕੀਤੇ ਗਏ ਹਨ।


ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁਤਵਾਜ਼ੀ (ਸਮਾਨਾਂਤਰ) ਜੱਥੇਦਾਰ ਧਿਆਨ ਸਿੰਘ ਮੰਡ ਦਾ ਵੀ ਅੱਜ ਅੰਮ੍ਰਿਤਸਰ `ਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਜਾਣ ਦਾ ਪ੍ਰੋਗਰਾਮ ਹੈ। ਕੱਲ੍ਹ ਉਨ੍ਹਾਂ ਛੇ ਮਹੀਨਿਆਂ ਤੋਂ ਚੱਲ ਰਹੇ ਬਰਗਾੜੀ ਮੋਰਚਾ ਖ਼ਤਮ ਕਰਨ ਦਾ ਐਲਾਨ ਕੀਤਾ ਸੀ। ਨਾਲ ਹੀ ਉਨ੍ਹਾਂ ਇਹ ਵੀ ਕਿਹਾ ਸੀ ਕਿ ਬਰਗਾੜੀ ਬੇਅਦਬੀ ਤੇ ਬਹਿਬਲਕਲਾਂ ਗੋਲੀ ਕਾਂਡ ਨੂੰ ਲੈ ਕੇ ਸਰਕਾਰ ਵਿਰੁੱਧ ਹੁਣ ਨਵੇਂ ਤਰੀਕੇ ਰੋਸ ਪ੍ਰਗਟਾਉਣਾ ਜਾਰੀ ਰਹੇਗਾ।   

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:SIT records statement of UAD s leader