ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਰਾਜਪੁਰਾ 'ਚ ਡਾ. ਅੰਬੇਦਕਰ ਦੇ ਬੁੱਤ ਦੀ ਭੰਨ-ਤੋੜ ਮਾਮਲੇ ਦੀ ਜਾਂਚ ਲਈ SIT ਕਾਇਮ

SIT ਨੂੰ ਇੱਕ ਮਹੀਨੇ ਵਿੱਚ ਜਾਂਚ ਮੁਕੰਮਲ ਕਰਕੇ ਕਾਰਵਾਈ ਕਰਨ ਦੇ ਹੁਕਮ

 

ਰਾਜਪੁਰਾ ਵਿੱਚ ਡਾ. ਅੰਬੇਦਕਰ ਦੇ ਬੁੱਤ ਦੀ ਭੰਨ-ਤੋੜ ਦਾ ਮਾਮਲੇ ਵਿੱਚ ਅੱਜ ਐਸ.ਐਸ.ਪੀ. ਪਟਿਆਲਾ ਵਲੋਂ ਆਪਣੀ ਮੁੱਢਲੀ ਰਿਪੋਰਟ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਵਿਖੇ ਪੇਸ਼ ਕੀਤੀ ਗਈ। 

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਤੇਜਿੰਦਰ ਕੌਰ ਨੇ ਦੱਸਿਆ ਕਿ ਪੁਲਿਸ ਵਲੋਂ ਪੇਸ਼ ਰਿਪੋਰਟ ਅਨੁਸਾਰ ਡਾ. ਅੰਬੇਦਕਰ ਦੇ ਬੁੱਤ ਨੂੰ ਅਣਪਛਾਤੇ ਵਿਅਕਤੀਆਂ ਵਲੋਂ ਇੱਟ ਮਾਰ ਕੇ ਨੁਕਸਾਨ ਪਹੁੰਚਾਇਆ ਗਿਆ ਹੈ ਅਤੇ ਪੁਲਿਸ ਵਲੋਂ ਇਸ ਸਬੰਧੀ ਫਿੰਗਰਪ੍ਰਿੰਟ ਅਤੇ ਮੋਬਾਈਲ ਫੋਨਾਂ ਦਾ ਡੰਪ ਇਕੱਤਰ ਕਰ ਲਿਆ ਗਿਆ ਹੈ।

 

ਉਨ੍ਹਾਂ ਦੱਸਿਆ ਕਿ ਰਿਪੋਰਟ ਅਨੁਸਾਰ ਪੁਰਾਣੇ ਬੁੱਤ ਦੀ ਥਾਂ ਉੱਤੇ ਨਵਾਂ ਬੁੱਤ ਜਲਦ ਹੀ ਲਗਾਇਆ ਜਾ ਰਿਹਾ ਹੈ। 

 

ਇਸ ਤੋਂ ਇਲਾਵਾ ਕਮਿਸ਼ਨ ਦੀ ਹਦਾਇਤਾਂ ਉੱਤੇ ਇਸ ਮਾਮਲੇ ਦੀ ਜਾਂਚ ਨੂੰ ਤੇਜ਼ੀ ਨਾਲ ਨਿਬੇੜਨ ਲਈ ਸਪੈਸ਼ਲ ਇਨਵੈਸਟੀਗੇਸ਼ਨ ਟੀਮ (SIT) ਗਠਿਤ ਕਰ ਦਿੱਤੀ ਗਈ ਹੈ ਜੋ ਕਿ ਇਕ ਮਹੀਨੇ ਵਿੱਚ ਜਾਂਚ ਕਰ ਕੇ ਅਤੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਕੇ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਵੇਗੀ।


 
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:SIT to investigate Dr Ambedkar statue vandalization incident SC commission