ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੋਰੋਨਾ : ਪੀਜੀਆਈ 'ਚ ਦਾਖ਼ਲ 6 ਮਹੀਨੇ ਦੀ ਬੱਚੀ ਦੀ ਮੌਤ

ਚੰਡੀਗੜ੍ਹ ਪੀਜੀਆਈ ਵਿਖੇ ਹਾਰਟ ਸਰਜਰੀ ਲਈ ਦਾਖਲ 6 ਮਹੀਨੇ ਦੀ ਬੱਚੀ, ਜਿਸ ਦੀ ਕੋਰੋਨਾ ਪਾਜ਼ੀਟਿਵ ਰਿਪੋਰਟ ਪਾਜ਼ੀਟਿਵ ਆਈ ਸੀ, ਦੀ ਅੱਜ ਇਲਾਜ ਦੌਰਾਨ ਮੌਤ ਹੋ ਗਈ। ਬੱਚੀ ਬੀਤੇ ਦਿਨ ਬੁੱਧਵਾਰ ਤੋਂ ਵੈਂਟੀਲੇਟਰ 'ਤੇ ਸੀ। 
 

ਫਗਵਾੜਾ ਵਾਸੀ ਬੱਚੀ ਦੇ ਦਿਲ 'ਚ ਸੁਰਾਗ ਸੀ ਅਤੇ 9 ਅਪ੍ਰੈਲ ਨੂੰ ਪੀਜੀਆਈ 'ਚ ਦਾਖਲ ਕਰਵਾਇਆ ਸੀ। ਲੜਕੀ ਦੇ ਮਾਪਿਆਂ ਨੇ ਖਦਸ਼ਾ ਜ਼ਾਹਰ ਕੀਤਾ ਹੈ ਕਿ ਲੜਕੀ ਨੂੰ ਹਸਪਤਾਲ 'ਚ ਕੋਰੋਨਾ ਵਾਇਰਸ ਦਾ ਸੰਕਰਮਣ ਹੋਇਆ ਹੈ। ਉਹ ਪਿਛਲੇ ਦੋ ਦਿਨਾਂ ਤੋਂ ਇਨਫੈਕਸ਼ਨ ਨਾਲ ਪੀੜਤ ਸੀ।
 

ਡਾਕਟਰਾਂ ਨੇ ਮੰਗਲਵਾਰ ਦੁਪਹਿਰ ਨੂੰ ਉਸ ਦਾ ਕੋਰੋਨਾ ਟੈਸਟ ਕੀਤਾ। ਬੁੱਧਵਾਰ ਨੂੰ ਰਿਪੋਰਟ ਆਉਣ ਤੋਂ ਬਾਅਦ ਬੱਚੀ ਨੂੰ ਕੋਰੋਨਾ ਵਾਰਡ 'ਚ ਤਬਦੀਲ ਕਰ ਦਿੱਤਾ ਗਿਆ ਸੀ। ਬੱਚੀ ਦੀ ਹਾਲਤ ਗੰਭੀਰ ਹੋਣ ਤੋਂ ਬਾਅਦ ਉਸ ਨੂੰ ਵੈਂਟੀਲੇਟਰ 'ਤੇ ਰੱਖਿਆ ਗਿਆ ਸੀ।
 

ਜਾਣਕਾਰੀ ਮੁਤਾਬਕ ਬੱਚੀ ਪੀਜੀਆਈ. 'ਚ ਬੱਚਿਆਂ ਦੀ ਓ.ਪੀ.ਡੀ. ਐਡਵਾਂਸ ਪੀਡੀਆਟ੍ਰਿਕ ਸੈਂਟਰ 'ਚ ਭਰਤੀ ਸੀ। ਬੱਚੀ ਨੂੰ ਹਾਰਟ ਸਰਜਰੀ ਲਈ ਭਰਤੀ ਕੀਤਾ ਗਿਆ ਸੀ। ਬੱਚੀ 'ਚ ਕੋਰੋਨਾ ਵਾਇਰਸ ਦੀ ਪੁਸ਼ਟੀ ਤੋਂ ਬਾਅਦ ਡਾਕਟਰ, ਨਰਸ ਅਤੇ ਸਫ਼ਾਈ ਕਰਮਚਾਰੀ ਸਮੇਤ 54 ਸਟਾਫ਼ ਮੈਂਬਰਾਂ ਨੂੰ ਹੋਮ ਕੁਆਰੰਟਾਈਨ ਕੀਤਾ ਗਿਆ ਹੈ। ਨਾਲ ਹੀ ਵਾਰਡ 'ਚ ਐਡਮਿਟ ਸਾਰੇ ਬੱਚਿਆਂ ਨੂੰ ਉੱਥੋਂ ਸ਼ਿਫਟ ਕਰ ਦਿੱਤਾ ਗਿਆ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Six month old Phagwara girl who tested positive of Covid 19 died in PGI