ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸਿੱਖਿਆ ਦੇ ਖੇਤਰ ’ਚ ਨਵੀਆਂ ਪਿਰਤਾਂ ਪਾਉਣ ਵਾਲੇ 6 ਅਧਿਆਪਕ ਸਨਮਾਨਤ

---ਮਿਹਨਤੀ ਅਧਿਆਪਕਾਂ ਦੀ ਬਦੌਲਤ ਹੀ ਸਰਕਾਰੀ ਸਕੂਲ ਬਣ ਰਹੇ ਨੇ ਸਮਾਰਟ ਸਕੂਲ : ਰੇਖਾ ਮਹਾਜਨ---

 

ਵਿਸ਼ਵ ਅਧਿਆਪਕ ਦਿਵਸ ਦੇ ਸਬੰਧ ਵਿੱਚ ਨਵੋਦਿਆ ਕ੍ਰਾਂਤੀ ਪਰਿਵਾਰ ਅੰਮ੍ਰਿਤਸਰ ਵੱਲੋਂ ਜਿਲ੍ਹੇ ਦੇ ਸਰਕਾਰੀ ਸਕੂਲਾਂ ਨੂੰ ਸਮਾਰਟ ਬਣਾਉਣ ਅਤੇ ਸਿੱਖਿਆ ਦੇ ਖੇਤਰ ਵਿੱਚ ਨਵੀਆਂ ਪਿਰਤਾਂ ਪਾਉਣ ਵਾਲੇ ਸਮਰਪਿਤ 6 ਅਧਿਆਪਕਾਂ ਨੂੰ ਸਨਮਾਨਤ ਕੀਤਾ ਗਿਆ।

 

ਨਵੋਦਿਆ ਕ੍ਰਾਂਤੀ ਪਰਿਵਾਰ ਅੰਮ੍ਰਿਤਸਰ ਦੇ ਅਹੁਦੇਦਾਰਾਂ ਵੱਲੋਂ ਕਾਮਰੇਡ ਸੋਹਨ ਸਿੰਘ ਜੋਸ਼ ਜ਼ਿਲ੍ਹਾ ਲਾਇਬ੍ਰੇਰੀ ਅੰਮ੍ਰਿਤਸਰ ਕਰਵਾਏ ਗਏ ਇਸ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਜਿੱਥੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਰੇਖਾ ਮਹਾਜਨ ਨੇ ਬਤੌਰ ਮੁੱਖ ਮਹਿਮਾਨ ਜਦ ਕਿ ਜ਼ਿਲ੍ਹਾ ਲਾਇਬ੍ਰੇਰੀ ਦੇ ਮੁੱਖ ਪ੍ਰਬੰਧਕ ਡਾ.ਪ੍ਰਭਜੋਤ ਕੌਰ ਸੰਧੂ ਅਤੇ ਕੇ.ਜੀ.ਐਨ. ਵੈੱਲਫੇਅਰ ਤੇ ਕਲਚਰਲ ਸੁਸਾਇਟੀ ਵੱਲੋਂ ਸੰਜੇ ਮਹਾਜਨ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ । 

 

ਇਸ ਦੌਰਾਨ ਸਕੂਲਾਂ ਨੂੰ ਨਵੀਂ ਦਿੱਖ ਦੇਣ ਅਤੇ ਸਰਕਾਰੀ ਸਕੂਲਾਂ ਅੰਦਰ ਪੜ੍ਹਨ ਵਾਲੇ ਵਿਦਿਆਰਥੀਆਂ ਦੀ ਮਦਦ ਲਈ ਦਿਨ ਰਾਤ ਤਤਪਰ ਰਹਿਣ ਵਾਲੇ ਨਾਮਵਰ ਅਧਿਆਪਕ ਤੇ ਦਾਨੀ ਸੱਜਣ ਸੁਖਜਿੰਦਰ ਸਿੰਘ ਹੇਰ ਕੇਂਦਰੀ ਜੇਲ੍ਹ, ਰਜਨੀਸ਼ ਮਹਿਤਾ ਭੀਲੋਵਾਲ ਕੱਚਾ, ਜਗਜੀਤ ਸਿੰਘ ਵਜ਼ੀਰ ਭੁੱਲਰ, ਮਨਜਿੰਦਰ ਸਿੰਘ ਬਿਆਸ,ਸਰਬਜੀਤ ਸਿੰਘ ਜੰਡਿਆਲਾ ਗੁਰੂ ਅਤੇ ਰੁਪਿੰਦਰ ਕੌਰ ਬਹੋੜੂ ਨੂੰ ਸਨਮਾਨਤ ਕਰਨ ਉਪਰੰਤ ਇਕੱਤਰ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਰੇਖਾ ਮਹਾਜਨ ਨੇ ਸਨਮਾਨਿਤ ਹੋਣ ਵਾਲੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ।

 

ਉਨ੍ਹਾਂ ਕਿਹਾ ਕਿ ਮਿਹਨਤੀ ਅਧਿਆਪਕਾਂ ਦੀ ਬਦੌਲਤ ਹੀ ਅੱਜ ਸਰਕਾਰੀ ਸਕੂਲਾਂ ਅੰਦਰ ਸਿੱਖਿਆ ਦਾ ਮਿਆਰ ਬਹੁਤ ਉੱਚੀਆਂ ਬੁਲੰਦੀਆਂ ਨੂੰ ਛੂਹ ਰਿਹਾ ਹੈ ਅਤੇ ਇਨ੍ਹਾਂ ਅਧਿਆਪਕਾਂ ਦੀ ਸਖ਼ਤ ਮਿਹਨਤ ਸਦਕਾ ਹੀ ਜ਼ਿਲ੍ਹੇ ਅੰਦਰ ਵੱਡੀ ਗਿਣਤੀ 'ਚ ਸਰਕਾਰੀ ਸਕੂਲ ਹੁਣ ਸਮਾਰਟ ਸਕੂਲ ਦਾ ਦਰਜਾ ਲੈ ਰਹੇ ਹਨ ।

 

ਡਾ.ਪ੍ਰਭਜੋਤ ਕੌਰ ਸੰਧੂ ਨੇ ਵਿਦਿਆਰਥੀਆਂ ਅੰਦਰ ਕਿਤਾਬਾਂ ਪੜ੍ਹਨ ਦੀ ਰੁਚੀ ਨੂੰ ਪ੍ਰਫੁੱਲਤ ਕਰਨ ਲਈ ਸੁਨੇਹਾ ਦਿੰਦਿਆਂ ਅਧਿਆਪਕਾਂ ਨੂੰ ਜ਼ਿਲ੍ਹਾ ਲਾਇਬ੍ਰੇਰੀ ਦੇ  ਮੈਂਬਰ ਬਣਨ ਲਈ ਵੀ ਪ੍ਰੇਰਿਆ। ਜਦ ਕਿ ਸੰਜੇ ਮਹਾਜਨ ਨੇ ਸਮਾਜ 'ਚੋਂ ਘੱਟ ਰਹੀਆਂ ਨੈਤਿਕ ਕਦਰਾਂ ਕੀਮਤਾਂ ਤੇ ਚਿੰਤਾ ਪ੍ਰਗਟ ਕਰਦਿਆਂ ਬੱਚਿਆਂ ਨੂੰ ਆਪਣੇ ਆਪਣੇ ਵਿਰਸੇ ਤੇ ਸੱਭਿਆਚਾਰ ਨਾਲ ਜੋੜਨ ਦਾ ਸੱਦਾ ਦਿੱਤਾ। ਸਮੁੱਚੇ ਪ੍ਰੋਗਰਾਮ ਦੌਰਾਨ ਸਟੇਜ ਸਕੱਤਰ ਦੀ ਭੂਮਿਕਾ ਪ੍ਰਸ਼ਾਂਤ ਕੁਮਾਰ ਰਈਆ ਨੇ ਬਾਖੂਬੀ ਨਿਭਾਈ ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Six Teacher Award honors newcomers to the field of education