ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸ਼ਿਵ ਸੈਨਾ ਆਗੂ 'ਤੇ ਹਮਲਾ ਕਰਨ ਵਾਲਿਆਂ ਦੇ ਸਕੈੱਚ ਜਾਰੀ

ਸ਼ਿਵ ਸੈਨਾ ਹਿੰਦੁਸਤਾਨ ਉੱਤਰੀ ਭਾਰਤ ਯੂਥ ਵਿੰਗ ਪ੍ਰਧਾਨ ਹਨੀ ਮਹਾਜਨ ਦੇ ਜ਼ਖ਼ਮੀ ਹੋਣ ਅਤੇ ਅਸ਼ੋਕ ਕੁਮਾਰ ਦੀ ਮੌਤ ਦੇ ਮਾਮਲਾ ਦੀ ਜਾਂਚ ਨੂੰ ਅੱਗੇ ਤੋਰਦਿਆਂ ਪੁਲਿਸ ਵੱਲੋਂ ਹਮਲਾਵਰਾਂ ਦੇ ਸਕੈੱਚ ਜਾਰੀ ਕੀਤੇ ਗਏ ਹਨ। 

 

ਇਸ ਸਬੰਧੀ ਐਸ.ਐਸ.ਪੀ. ਗੁਰਦਾਸਪੁਰ ਸਵਰਨਜੀਤ ਸਿੰਘ ਨੇ ਕਿਹਾ ਕਿ ਇਹ ਸਕੈੱਚ ਸੀ.ਸੀ.ਟੀ.ਵੀ ਕੈਮਰਿਆਂ ਦੇ ਫੁਟੇਜ਼ ਅਤੇ ਕੁੱਝ ਗਵਾਹਾਂ ਦੇ ਆਧਾਰ ਉੱਤੇ ਬਣਾਏ ਹਨ। ਉਨ੍ਹਾਂ ਦੱਸਿਆ ਪੁਲਿਸ ਇਸ ਘਟਨਾ ਦੀ ਜਾਂਚ ਬੜੀ ਬਾਰੀਕੀ ਨਾਲ ਕਰ ਰਹੀ ਹੈ ਅਤੇ ਦੋਸ਼ੀਆਂ ਨੂੰ ਛੇਤੀ ਹੀ ਫੜ ਲਿਆ ਜਾਵੇਗਾ। 

 

ਜ਼ਿਕਰਯੋਗ ਹੈ ਕਿ ਧਾਰੀਵਾਲ ਸ਼ਹਿਰ ਦੇ ਡਡਵਾਂ ਰੋਡ 'ਤੇ ਅਣਪਛਾਤੇ ਹਮਲਾਵਰਾਂ ਨੇ ਸ਼ਿਵ ਸੈਨਾ ਹਿੰਦੁਸਤਾਨ ਦੇ ਆਗੂ ਹਨੀ ਮਹਾਜਨ ਉੱਤੇ ਗੋਲੀਆਂ ਚਲਾਈਆਂ ਜਿਸ ਦੌਰਾਨ ਹਨੀ ਮਹਾਜਨ ਗੰਭੀਰ ਜ਼ਖ਼ਮੀ ਹੋ ਗਏ ਅਤੇ ਅਸ਼ੋਕ ਨਾਂ ਦੇ ਇੱਕ ਵਿਅਕਤੀ ਦੀ ਮੌਤ ਹੋ ਗਈ ਸੀ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Sketch of attack on Shiv Sena leader released