ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਰਾਜਾਸਾਂਸੀ ਨਿਰੰਕਾਰੀ ਭਵਨ `ਤੇ ਹਮਲਾ ਕਰਨ ਵਾਲਿਆਂ ਦੇ ਸਕੈੱਚ ਜਾਰੀ

ਰਾਜਾਸਾਂਸੀ ਨਿਰੰਕਾਰੀ ਭਵਨ `ਤੇ ਹਮਲਾ ਕਰਨ ਵਾਲਿਆਂ ਦੇ ਸਕੈੱਚ ਜਾਰੀ

--  ‘ਸਿੱਖਸ ਫ਼ਾਰ ਜਸਟਿਸ` ਨੇ ਕਿਹਾ ਕਿ ਸਾਡੀ ਜੱਥੇਬੰਦੀ ਨੂੰ ਹਮਲੇ ਨਾਲ ਜੋੜਨਾ ਗ਼ਲਤ


ਅੰਮ੍ਰਿਤਸਰ ਜਿ਼ਲ੍ਹੇ `ਚ ਰਾਜਸਾਂਸੀ ਲਾਗਲੇ ਪਿੰਡ ਅਦਲੀਵਾਲ ਸਥਿਤ ਨਿਰੰਕਾਰੀ ਭਵਨ `ਤੇ ਹਿੰਸਕ ਹਮਲਾ ਕਰਨ ਵਾਲੇ ਦੋ ਦਹਿਸ਼ਤਗਰਦਾਂ ਦੇ ਸਕੈੱਚ ਜਾਰੀ ਕਰ ਦਿੱਤੇ ਗਏ ਹਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੰਬ ਹਮਲੇ ਸਬੰਧੀ ਕਿਸੇ ਵੀ ਤਰ੍ਹਾਂ ਦਾ ਕੋਈ ਸੁਰਾਗ਼ ਦੇਣ ਵਾਲੇ ਨੂੰ 50 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਹੈਲਪਲਾਈਨ ਨੰਬਰ 181 `ਤੇ ਜਾਣਕਾਰੀ ਦੇਣ ਵਾਲੇ ਦੀ ਸ਼ਨਾਖ਼ਤ ਗੁਪਤ ਰੱਖੀ ਜਾਵੇਗੀ।


ਕੈਪਟਨ ਅਮਰਿੰਦਰ ਸਿੰਘ ਅੱਜ ਨਿਰੰਕਾਰੀ ਭਵਨ `ਚ ਜਾ ਕੇ ਘਟਨਾ ਸਥਾਨ ਦਾ ਜਾਇਜ਼ਾ ਵੀ ਲਿਆ। ਇਸ ਦੌਰਾਨ ‘ਜਸਟਿਸ ਫ਼ਾਰ ਸਿੱਖਸ` ਦਾ ਇੱਕ ਵਿਡੀਓ ਸਾਹਮਣੇ ਆਇਆ ਹੈ, ਜਿਸ ਵਿੱਚ ਸੰਗਠਨ ਨੂੰ ਇਸ ਹਮਲੇ ਨਾਲ ਜੋੜੇ ਜਾਣ ਦੀ ਗੱਲ ਦਾ ਖੰਡਨ ਕੀਤਾ ਗਿਆ ਹੈ।


ਮੁੱਖ ਮੰਤਰੀ ਨੇ ਕਿਹਾ ਕਿ ਹਮਲੇ ਪਿੱਛੇ ਪਾਕਿਸਤਾਨੀ ਖ਼ੁਫ਼ੀਆ ਏਜੰਸੀ ਆਈਐੱਸਆਈ ਦੀ ਹਮਾਇਤ ਪ੍ਰਾਪਤ ਖ਼ਾਲਿਸਤਾਨੀ-ਕਸ਼ਮੀਰੀ ਅੱਤਵਾਦੀ ਜੱਥੇਬੰਦੀਆਂ ਦਾ ਹੱਥ ਹੋਣ ਦੀ ਸੰਭਾਵਨਾ ਤੋਂ ਨਾਂਹ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਆਈਐੱਸਆਈ ਕਾਫ਼ੀ ਸਮੇਂ ਤੋਂ ਪੰਜਾਬ `ਚ ਗੜਬੜੀ ਕਰਵਾਉਣ ਦੇ ਜਤਨਾਂ `ਚ ਲੱਗੀ ਹੋਈ ਹੈ।


ਮੁੱਖ ਮੰਤਰੀ ਨੇ ਬੰਬ ਧਮਾਕੇ ਤੋਂ ਬਾਅਦ ਸੂਬੇ ਵਿੱਚ ਕਾਨੂੰਨ ਤੇ ਵਿਵਸਥਾ ਦੀ ਹਾਲਤ ਦੀ ਸਮੀਖਿਆ ਲਈ ਪੰਜਾਬ ਦੇ ਗ੍ਰਹਿ ਸਕੱਤਰ, ਡੀਜੀਪੀ (ਕਾਨੂੰਨ ਤੇ ਵਿਵਸਥਾ) ਅਤੇ ਡੀਜੀਪੀ (ਇੰਟੈਲੀਜੈਂਸ) ਨਾਲ ਉੱਚ-ਪੱਧਰੀ ਮੀਟਿੰਗ ਕੀਤੀ।


ਮੁੱਖ ਮੰਤਰੀ ਨੇ ਸਾਰੇ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਕਿ ਉਹ ਅੰਮਿਮ੍ਰਤਸਰ `ਚ ਜਾਂਚ ਕਰ ਕੇ ਵਿਅਕਤੀਗਤ ਤੌਰ `ਤੇ ਵੀ ਨਿਗਰਾਨੀ ਰੱਖਣ ਅਤੇ ਜਿ਼ੰਮੇਵਾਰ ਅੱਤਵਾਦੀਆਂ ਦਾ ਛੇਤੀ ਪਤਾ ਲਾਉਣ। ਕੈਪਟਨ ਨੇ ਪੰਜਾਬ ਪੁਲਿਸ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਉਹ ਸੂਬੇ `ਚ ਸਾਰੇ ਨਾਜ਼ੁਕ ਸਥਾਨਾਂ `ਤੇ ਸੁਰੱਖਿਆ ਵਧਾਉਣ।


ਕੱਲ੍ਹ ਐਤਵਾਰ ਸਵੇਰੇ ਅਦਲੀਵਾਲ ਦੇ ਨਿਰੰਕਾਰੀ ਭਵਨ `ਚ ਚੱਲ ਰਹੇ ਸਤਿਸੰਗ `ਤੇ ਦੋ ਦਹਿਸ਼ਤਗਰਦਾਂ ਨੇ ਗਰੇਨੇਡ ਨਾਲ ਹਮਲਾ ਕੀਤਾ ਸੀ। ਤਿੰਨ ਸ਼ਰਧਾਲੂਆਂ ਦੀ ਮੌਕੇ `ਤੇ ਹੀ ਮੌਤ ਹੋ ਗਈ ਸੀ ਤੇ 20 ਤੋਂ ਵੱਧ ਜ਼ਖ਼ਮੀ ਹੋ ਗਏ ਸਨ।   

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Sketches of Rajasansi Nirnakari Bhawan Attackers released