ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਲੌਕਡਾਊਨ ’ਚ ਪਾਬੰਦੀਆਂ ਤੋਂ ਛੋਟ ਨੇ ਛੋਟੇ ਦੁਕਾਨਦਾਰਾਂ ਨੂੰ ਦਿੱਤੀ ਵੱਡੀ ਰਾਹਤ

ਲੌਕਡਾਊਨ ’ਚ ਪਾਬੰਦੀਆਂ ਤੋਂ ਛੋਟ ਨੇ ਛੋਟੇ ਦੁਕਾਨਦਾਰਾਂ ਨੂੰ ਦਿੱਤੀ ਵੱਡੀ ਰਾਹਤ। ਤਸਵੀਰ: ਸੰਜੀਵ ਸ਼ਰਮਾ, ਹਿੰਦੁਸਤਾਨ ਟਾਈ

ਤਸਵੀਰ: ਸੰਜੀਵ ਸ਼ਰਮਾ, ਹਿੰਦੁਸਤਾਨ ਟਾਈਮਜ਼ – ਚੰਡੀਗੜ੍ਹ

 

ਕੱਲ੍ਹ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਚੱਕਰਵਾਤੀ ਤੂਫ਼ਾਨ ਅੰਫਾਨ ਤੋਂ ਪੀੜਤ ਰਾਜਾਂ ਪੱਛਮੀ ਬੰਗਾਲ ਤੇ ਓੜੀਸ਼ਾ ਦਾ ਦੌਰਾ ਕੀਤਾ। ਇਸ ਦੌਰੇ ਤੋਂ ਬਾਅਦ ਉਨ੍ਹਾਂ ਹੇਠ ਲਿਖਿਆ ਬਿਆਨ ਜਾਰੀ ਕੀਤਾ:

 

ਲੌਕਡਾਊਨ ’ਚ ਪਾਬੰਦੀਆਂ ਹਟਣ ਨਾਲ ਇਸ ਖੇਤਰ ਦੇ ਪ੍ਰਚੂਨ–ਵਿਕਰੇਤਾਵਾਂ ਨੂੰ ਵੱਡੀ ਰਾਹਤ ਮਿਲੀ ਹੈ। ਗ੍ਰਹਿ ਮੰਤਰਾਲੇ ਨੇ 17 ਮਈ, 2020 ਨੂੰ ਆਪਣੇ ਇਕ ਹੁਕਮ ਰਾਹੀਂ ਲੌਕਡਾਊਨ ’ਚ ਭਾਵੇਂ ਮਈ ਮਹੀਨੇ ਦੇ ਅੰਤ ਤੱਕ ਵਾਧਾ ਕਰ ਦਿੱਤਾ ਸੀ ਪਰ ਕੁਝ ਖ਼ਾਸ ਪਾਬੰਦੀਆਂ ਨੂੰ ਛੱਡ ਕੇ ਬਾਕੀ ਸਾਰੀਆਂ ਗਤੀਵਿਧੀਆਂ ਦੀ ਇਜਾਜ਼ਤ ਦੇ ਦਿੱਤੀ ਗਈ ਹੈ।

 

 

ਇਸ ਤੋਂ ਬਾਅਦ, ਇਸ ਖੇਤਰ ਦੀਆਂ ਰਾਜ ਸਰਕਾਰਾਂ ਨੇ ਹੋਰ ਪਾਬੰਦੀਆਂ ਹਟਾ ਦਿੱਤੀਆਂ ਹਨ, ਜਿਸ ਨਾਲ ਵਪਾਰਕ ਗਤੀਵਿਧੀਆਂ ਵੀ ਮੁੜ ਸ਼ੁਰੂ ਹੋ ਗਈਆਂ ਹਨ।

 

 

ਚੰਡੀਗੜ੍ਹ ਦੇ ਇੱਕ ਦੁਕਾਨਦਾਰ ਸੁਨੀਲ ਕੁਮਾਰ ਨੇ ਲੌਕਡਾਊਨ ਦੌਰਾਨ ਦੁਕਾਨਾਂ ਖੋਲ੍ਹਣ ਦੀ ਇਜਾਜ਼ਤ ਦੇਣ ਲਈ ਸਰਕਾਰ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਸ ਨਾਲ ਕਾਮਿਆਂ ਨੂੰ ਆਪਣੀ ਉਪਜੀਵਕਾ ਕਮਾਉਣ ’ਚ ਮਦਦ ਮਿਲੇਗੀ। ਉਨ੍ਹਾਂ ਇਹ ਵੀ ਕਿਹਾ ਕਿ ਦੁਕਾਨਾਂ ਆਦਿ ’ਚ ਗਾਹਕਾਂ ਵਿਚਾਲੇ ਸਮਾਜਿਕ–ਦੂਰੀ ਕਾਇਮ ਰੱਖਣ ਲਈ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ ਅਤੇ ਸੈਨੀਟਾਈਜ਼ਰ ਉਪਲਬਧ ਕਰਵਾਏ ਜਾ ਰਹੇ ਹਨ।

 

 

ਚੰਡੀਗੜ੍ਹ ਦੀ ਸ਼ਾਸਤਰੀ ਮਾਰਕਿਟ ਦੇ ਇੱਕ ਦੁਕਾਨਦਾਰ ਨੇ ਕਿਹਾ ਕਿ ਉਹ ਕੋਵਿਡ–19 ਨਾਲ ਸਬੰਧਿਤ ਸਾਰੇ ਉਪਾਅ ਕਰ ਰਹੇ ਹਨ। ਚੰਡੀਗੜ੍ਹ ਦੇ ਇੱਕ ਹੋਰ ਦੁਕਾਨਦਾਰ ਨੇ ਕਿਹਾ ਕਿ ਹੁਣ ਕੰਮ ਕਰਨਾ ਵਧੀਆ ਲਗਦਾ ਹੈ ਕਿਉਂਕਿ ਪਿਛਲੇ ਦੋ ਮਹੀਨੇ ਕੁਝ ਨਹੀਂ ਕੀਤਾ। ਇੰਝ ਸਾਨੂੰ ਆਪਣੀ ਉਪਜੀਵਕਾ ਕਮਾਉਣ ਵਿੱਚ ਮਦਦ ਮਿਲੇਗੀ।

 

 

ਪੰਜਾਬ ਦੇ ਮਾਲੇਰਕੋਟਲਾ ਨਿਵਾਸੀ ਲੁਹਾਰ ਬਿੱਲੂ ਖਾਨ ਸਰਕਾਰ ਵੱਲੋਂ ਜ਼ਿਆਦਾਤਰ ਸੰਸਥਾਨਾਂ ਨੂੰ ਖੋਲ੍ਹਣ ਦੀ ਇਜਾਜ਼ਤ ਦਿੱਤੇ ਜਾਣ ’ਤੇ ਖੁਸ਼ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ 42 ਦਿਨਾਂ ਪਿੱਛੋਂ ਆਪਣੀ ਦੁਕਾਨ ਖੋਲ੍ਹੀ ਹੈ।

 

 

ਹੁਕਮਾਂ ਅਨੁਸਾਰ, ਕੰਟੇਨਮੈਂਟ ਜ਼ੋਨਾਂ ਵਿੱਚ ਸਿਰਫ਼ ਜ਼ਰੂਰੀ ਗਤੀਵਿਧੀਆਂ ਦੀ ਹੀ ਇਜਾਜ਼ਤ ਹੋਵੇਗੀ। ਇੱਥੇ ਨਿਸ਼ਚਿਤ ਘੇਰੇ ਅੰਦਰ ਸਖ਼ਤ ਕੰਟਰੋਲ ਯਕੀਨੀ ਬਣਾਇਆ ਜਾਵੇਗਾ ਕਿ ਤਾਂ ਜੋ ਇਨ੍ਹਾਂ ਜ਼ੋਨਾਂ ਵਿੱਚ ਮੈਡੀਕਲ ਐਮਰਜੈਂਸੀਆਂ ਤੇ ਜ਼ਰੂਰੀ ਵਸਤਾਂ ਤੇ ਸੇਵਾਵਾਂ ਦੀ ਸਪਲਾਈ ਕਾਇਮ ਰੱਖਣ ਤੋਂ ਇਲਾਵਾ ਲੋਕਾਂ ਦੀ ਹੋਰ ਕੋਈ ਆਵਾਜਾਈ ਨਾ ਹੋਵੇ। [PIB]

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Small Shopkeepers happy with relaxation during Lockdown 4