ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਦੇ ਸਰਕਾਰੀ ਸਕੂਲ ਬਣਨ ਲਗੇ ਸਮਾਰਟ, ਨਿਜੀ ਸਕੂਲਾਂ ਨੂੰ ਪਛਾੜਿਆ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਜਲੰਧਰ ਵਿਖੇ 73ਵੇਂ ਆਜ਼ਾਦੀ ਦਿਹਾੜੇ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਸਿੱਖਿਆ ਦੇ ਖੇਤਰ ਦੀ ਗੱਲ ਕਰਦਿਆਂ ਕਿਹਾ ਕਿ ਪਿਛਲੇ ਕੁਝ ਸਾਲਾਂ ਵਿਚ ਇਹ ਪਹਿਲੀ ਵਾਰ ਹੋਇਆ ਹੈ ਕਿ ਸਰਕਾਰੀ ਸਕੂਲਾਂ ਨੇ ਪ੍ਰਾਈਵੇਟ ਸਕੂਲਾਂ ਨਾਲੋਂ ਚੰਗੀ ਕਾਰਗੁਜ਼ਾਰੀ ਦਿਖਾਈ ਹੈ ਜਿਸ ਤਹਿਤ 10ਵੀਂ ਜਮਾਤ ਦੀ ਸਮੁੱਚੇ ਤੌਰ 'ਤੇ ਪਾਸ ਫੀਸਦੀ ਵਿਚ 8.7 ਫੀਸਦੀ ਅਤੇ 12ਵੀਂ ਜਮਾਤ ਵਿਚ 4.45 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ

 

ਉਨ੍ਹਾਂ ਦੱਸਿਆ ਕਿ 30 ਕਰੋੜ ਰੁਪਏ ਖਰਚ ਕੇ 261 ਸਮਾਰਟ ਸਕੂਲ ਸਥਾਪਤ ਕੀਤੇ ਗਏ ਹਨ ਜੋ ਵਿਦਿਅਕ ਤੌਰ 'ਤੇ ਪੱਛੜੇ ਸਾਰੇ 217 ਬਲਾਕਾਂ ਨੂੰ ਕਵਰ ਕਰਦੇ ਹਨ

 

ਉਨ੍ਹਾਂ ਇਹ ਵੀ ਦੱਸਿਆ ਕਿ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ/ ਗੈਰ-ਸਰਕਾਰੀ ਸੰਸਥਾਵਾਂ/ ਐਨ.ਆਰ.ਆਈਜ਼/ ਚੈਰੀਟੇਬਲ ਸੰਸਥਾਵਾਂ ਅਤੇ ਵਿਅਕਤੀਗਤ ਤੌਰ 'ਤੇ ਦਾਨ ਦੇਣ ਵਾਲਿਆਂ ਦੇ ਸਹਿਯੋਗ ਨਾਲ ਲਗਭਗ 4000 ਪ੍ਰਾਇਮਰੀ, ਮਿਡਲ ਅਤੇ ਹਾਈ ਸਕੂਲਾਂ ਨੂੰ ਸਮਾਰਟ ਸਕੂਲਾਂ ਵਿਚ ਬਦਲ ਦਿੱਤਾ ਗਿਆ

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Smart made public schools of Punjab and Taught Private Schools says Captain