ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ’ਚ ਕੋਰੋਨਾ ਵਾਇਰਸ ਦਾ ਹੁਣ ਤਕ ਇਕ ਮਾਮਲਾ, ਪੀੜਤ GMC ਅੰਮ੍ਰਿਤਸਰ ’ਚ ਦਾਖਲ

ਪੰਜਾਬ ਚ ਹੁਣ ਤੱਕ ਕੋਵਿਡ-19 (ਕਰੋਨਾ ਵਾਇਰਸ) ਦਾ ਸਿਰਫ਼ ਇੱਕ ਪੁਸ਼ਟੀ ਕੀਤਾ ਮਾਮਲਾ ਸਾਹਮਣੇ ਆਇਆ ਹੈ ਉਕਤ ਵਿਅਕਤੀ ਨੇ ਇਟਲੀ ਦੀ ਯਾਤਰਾ ਕੀਤੀ ਸੀ ਜਿਸਦੀ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜਾਂਚ ਕੀਤੀ ਗਈ ਜਿਸ ਉਪਰੰਤ ਉਸਨੂੰ ਜੀ.ਐਮ.ਸੀ. ਅੰਮ੍ਰਿਤਸਰ ਵਿਖੇ ਦਾਖ਼ਲ ਕਰਵਾਇਆ ਗਿਆ ਜਿਸਦੀ ਹਾਲਤ ਹੁਣ ਸਥਿਰ ਹੈ ਇਸ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ ਅਤੇ ਉਨ੍ਹਾਂ ਦੀ ਹਾਲਤ ਵੀ ਸਥਿਰ ਹੈ

 

ਜਿੱਥੋਂ ਤੱਕ ਲੁਧਿਆਣਾ ਨਾਲ ਸਬੰਧਤ ਕਰੋਨਾ ਵਾਇਰਸ ਦੇ 7 ਸ਼ੱਕੀ ਮਾਮਲਿਆਂ ਦੀਆਂ ਮੀਡੀਆਂ ਖ਼ਬਰਾਂ ਦਾ ਸਬੰਧ ਹੇ, ਇਹ ਸਪੱਸ਼ਟ ਕੀਤਾ ਗਿਆ ਹੈ ਕਿ ਸੂਬੇ ਵਿੱਚ ਕੋਵਿਡ-19 ਦਾ ਅਜਿਹਾ ਕੋਈ ਸ਼ੱਕੀ ਮਾਮਲਾ ਨਹੀਂ ਜੋ ਫਰਾਰ ਹੈ ਜਾਂ ਲਾਪਤਾ ਹੈ ਇਨ੍ਹਾਂ ਯਾਤਰੀਆਂ ਦੀ ਦਿੱਲੀ ਹਵਾਈ ਅੱਡੇ 'ਤੇ ਸਕਰੀਨਿੰਗ ਕੀਤੀ ਗਈ ਅਤੇ ਇਨ੍ਹਾਂ ਵਿੱਚ ਕੋਈ ਲੱਛਣ ਨਹੀਂ ਪਾਏ ਗਏ

 

ਭਾਰਤ ਸਰਕਾਰ ਤੋਂ ਮਿਲੀ ਜਾਣਕਾਰੀ ਅਨੁਸਾਰ ਇਨ੍ਹਾਂ ਯਾਤਰੀਆਂ ਦੇ ਪਤੇ ਅਤੇ ਵੇਰਵੇ ਪੂਰੇ ਨਹੀਂ ਸਨ, ਇਸ ਲਈ ਇਨ੍ਹਾਂ ਯਾਤਰੀਆਂ ਨੂੰ ਨਿਗਰਾਨੀ ਅਧੀਨ ਰੱਖਣ ਲਈ ਉਕਤ ਵਿਅਕਤੀਆਂ ਦੀ ਜਾਣਕਾਰੀ ਨੂੰ ਜ਼ਿਲ੍ਹਾ ਪ੍ਰਸ਼ਾਸਨ ਨਾਲ ਸਾਂਝਾ ਕੀਤਾ ਗਿਆ ਇਹਨਾਂ ਵਿੱਚੋਂ ਕੋਈ ਵੀ ਵਿਅਕਤੀ ਕੋਰੋਨਾ ਵਾਇਰਸ ਦਾ ਸ਼ੱਕੀ ਮਰੀਜ਼ ਨਹੀਂ ਹੈ

 

ਭਾਰਤ ਸਰਕਾਰ ਨੇ ਸੂਬੇ ਨਾਲ 6850 ਯਾਤਰੀਆਂ ਦੀ ਸੂਚੀ ਸਾਂਝੀ ਕੀਤੀ ਹੈ ਇਨ੍ਹਾਂ ਸਾਰੇ ਯਾਤਰੀਆਂ ਦੀ  ਦਿੱਲੀ ਅਤੇ ਵੱਖ-ਵੱਖ ਹਵਾਈ ਅੱਡਿਆਂ 'ਤੇ ਸਕਰੀਨਿੰਗ ਕੀਤੀ ਗਈ ਅਤੇ ਇਨ੍ਹਾਂ ਵਿੱਚੋਂ ਕਿਸੇ ਵਿੱਚ ਵੀ ਕੋਈ ਲੱਛਣ ਨਹੀਂ ਪਾਇਆ ਗਿਆ ਸੂਬੇ ਨੇ ਹੁਣ ਤੱਕ 6058 ਯਾਤਰੀਆਂ ਨਾਲ ਸੰਪਰਕ ਕੀਤਾ ਹੈ ਅਤੇ ਸਾਰੇ ਯਾਤਰੀਆਂ ਦੀ  ਨਿਗਰਾਨੀ ਕੀਤੀ ਜਾ ਰਹੀ ਹੈ 335 ਯਾਤਰੀਆਂ ਦੇ ਵੇਰਵੇ ਅਧੂਰੇ ਹਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ  ਇਨ੍ਹਾਂ ਵਿਅਕਤੀਆਂ ਦੀਆਂ ਸੂਚੀਆਂ ਸਾਂਝੀਆਂ ਕੀਤੀਆਂ ਗਈਆਂ ਹਨ ਤਾਂ ਜੋ ਇਨ੍ਹਾਂ ਦੀ ਸਿਹਤ ਦੀ ਸਥਿਤੀ ਦਾ ਪਤਾ ਲਗਾਇਆ ਜਾ ਸਕੇ ਇਹ ਕਹਿਣਾ ਪੂਰੀ ਤਰ੍ਹਾਂ ਗੈਰ ਜ਼ਿੰਮੇਵਾਰਾਨਾ ਅਤੇ ਗਲਤ ਹੈ ਕਿ ਇਹ ਕੋਵਿਡ -19 ਦੇ ਸ਼ੱਕੀ ਮਾਮਲੇ ਹਨ

 

ਭਾਰਤ ਸਰਕਾਰ ਰੋਜ਼ਾਨਾ ਵੱਖ-ਵੱਖ ਦੇਸ਼ਾਂ ਦੀ ਯਾਤਰਾ ਕਰਨ ਵਾਲੇ ਯਾਤਰੀਆਂ ਦੀਆਂ ਸੂਚੀਆਂ ਰਾਜ ਨਾਲ ਸਾਂਝਾ ਕਰ ਰਹੀ ਹੈ ਇਨ੍ਹਾਂ ਯਾਤਰੀਆਂ ਦੀ ਦਿੱਲੀ ਜਾਂ ਹੋਰ ਹਵਾਈ ਅੱਡਿਆਂ ਵਿਖੇ ਐਂਟਰੀ ਪੋਰਟ 'ਤੇ ਜਾਂਚ ਕੀਤੀ ਜਾ ਰਹੀ ਹੇ ਇਹਤਿਆਤ ਵਜੋਂ ਹਰੇਕ ਯਾਤਰੀ ਦੀ ਨਿਗਰਾਨੀ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਇਨ੍ਹਾਂ ਯਾਤਰੀਆਂ ਦੇ ਵਾਪਸ ਪਰਤਣ ਦੇ ਦਿਨ ਤੋਂ ਲੈ ਕੇ 14 ਦਿਨਾਂ ਦੀ ਨਿਗਰਾਨੀ ਵਾਲੇ ਸੰਵੇਦਨਸ਼ੀਲ ਸਮੇਂ ਤੱਕ ਹਰੇਕ ਯਾਤਰੀ ਦੀ ਸਿਹਤ 'ਤੇ ਨਿਗਰਾਨੀ ਰੱਖ ਰਹੀ ਹੈ ਅਤੇ ਰੋਜ਼ਾਨਾ ਇਨ੍ਹਾਂ ਦੇ ਨਾਲ ਸੰਪਰਕ ਵਿੱਚ ਹੈ

 

ਹੁਣ ਤੱਕ ਦੀ ਸਕਰੀਨਿੰਗ ਅਤੇ ਪ੍ਰਬੰਧਨ ਸਥਿਤੀ

 

ਜਿੰਨੇ ਯਾਤਰੀਆਂ ਦੀ ਸੂਚੀ ਪ੍ਰਾਪਤ ਹੋਈ  6850

ਜਿੰਨੇ ਵਿਅਕਤੀਆਂ ਨਾਲ ਸਿਹਤ ਵਿਭਾਗ ਦੁਆਰਾ ਸੰਪਰਕ ਕੀਤਾ ਗਿਆ 6058

14 ਦਿਨਾਂ ਦੀ ਨਿਗਰਾਨੀ ਵਾਲਾ ਸੰਵੇਦਨਸ਼ੀਲ ਸਮਾਂ ਪੂਰਾ ਕਰਨ ਵਾਲੇ ਮਰੀਜ਼ਾਂ ਦੀ ਗਿਣਤੀ 3754

ਜਾਂਚ ਕੀਤੇ ਗਏ ਨਮੂਨਿਆਂ ਦੀ ਗਿਣਤੀ 96

ਹੁਣ ਤੱਕ ਪਾਜ਼ੇਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ 1

ਨੈਗੇਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ  95

ਰਿਪੋਰਟ ਦੀ ਉਡੀਕ ਹੈ 0

ਪੰਜਾਬ ਵਿੱਚ ਦਾਖ਼ਲ ਮਰੀਜ਼ਾਂ ਦੀ ਗਿਣਤੀ 10 (ਇੱਕ ਪਾਜ਼ੇਟਿਵ, 9 ਨੈਗੇਟਿਵ ਜਿਨਾਂ ਨੂੰ ਥੋੜੀ ਖਾਂਸੀ ਅਤੇ ਬੁਖਾਰ ਹੈ)

ਨਿਗਰਾਨੀ ਅਧੀਨ ਮਰੀਜ਼ਾਂ ਦੀ ਗਿਣਤੀ 2215

ਹਸਪਤਾਲ ਵਿੱਚ ਨਿਗਰਾਨੀ ਅਧੀਨ  10

ਘਰ ਵਿੱਚ ਨਿਗਰਾਨੀ ਅਧੀਨ  2205

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:So far one case of Corona virus in Punjab the victim under treatment in GMC Amritsar