ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਦੇ ਆਈ.ਟੀ. ਮਾਹਿਰ ਹੁਣ ਹੋ ਜਾਣ ਬੇਫਿਕਰ, ਨੌਕਰੀਆਂ ਹੀ ਨੌਕਰੀਆਂ!

ਸੱਤਾ ਚ ਆਉਣ ਤੋਂ ਪਹਿਲਾਂ ‘ਹਰ ਘਰ ਪੱਕੀ ਨੌਕਰੀ’ ਦਾ ਦਾਅਵਾ ਕਰਨ ਵਾਲੀ ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਕਈ ਅਹਿਮ ਕਦਮ ਚੁੱਕਣ ਦੇ ਦਾਅਵੇ ਕਰ ਰਹੀ ਹੈ। ਇਸ ਤਰ੍ਹਾਂ ਦਾ ਹੀ ਦਾਅਵਾ ਅੱਜ ਪੰਜਾਬ ਦੇ ਸੂਚਨਾ ਤਕਨਾਲੋਜੀ ਮੰਤਰੀ ਵਿਜੈਇੰਦਰ ਸਿੰਗਲਾ ਨੇ ਕਰਦਿਆਂ ਕਿਹਾ ਕਿ ਪੰਜਾਬ ਭਰ `ਚ ਆਈ.ਟੀ./ਆਈ.ਟੀ.ਈ.ਐਸ. ਉਦਯੋਗ ਨੂੰ ਪ੍ਰਫੁੱਲਿਤ ਕਰਨ ਲਈ ਬੀ.ਪੀ.ਓ./ਆਈ.ਟੀ.ਈ.ਐਸ. ਆਪਰੇਸ਼ਨਾਂ ਦੀ ਸਥਾਪਨਾ ਕੀਤੀ ਜਾਵੇਗੀ ਜਿਸ ਨਾਲ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮਿਲਣਗੇ।

 

ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਦੇ ਵਿਸ਼ੇਸ਼ ਯਤਨਾਂ ਸਦਕਾ ਪੰਜਾਬ ਨੂੰ ਮਿਲੀਆਂ ਸੀਟਾਂ ਦੀ ਗਿਣਤੀ 1200 ਤੋਂ ਵਧ ਕੇ 2600 ਹੋ ਗਈ ਹੈ, ਜਿਸ ਨਾਲ 3900 ਆਈ.ਟੀ. ਮਾਹਿਰਾਂ ਨੂੰ ਰੁਜ਼ਗਾਰ ਹਾਸਲ ਹੋਵੇਗਾ।

 

ਸੂਚਨਾ ਤਕਨਾਲੋਜੀ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਦੱਸਿਆ ਕਿ ਦੇਸ਼ ਭਰ ਵਿੱਚ ਬੀ.ਪੀ.ਓ./ ਆਈ.ਟੀ.ਈ.ਐਸ. ਆਪਰੇਸ਼ਨਾਂ ਨੂੰ ਉਤਸ਼ਾਹਿਤ ਕਰਨ ਲਈ ‘ਡਿਜ਼ੀਟਲ ਇੰਡੀਆ ਪ੍ਰੋਗਰਾਮ` ਤਹਿਤ ਪ੍ਰਵਾਨਿਤ ਆਈ.ਬੀ.ਪੀ.ਐਸ. ਸਕੀਮ ਤਹਿਤ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ।

 

ਵਧੀਕ ਮੁੱਖ ਸਕੱਤਰ ਨੇ ਅੱਗੇ ਦੱਸਿਆ ਕਿ 2011 ਦੀ ਜਨਗਣਨਾ ਅਨੁਸਾਰ ਜਨਸੰਖਿਆ ਦੀ ਫੀਸਦੀ `ਤੇ ਆਧਾਰ `ਤੇ ਸੂਬੇ/ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਕੀਤੀ ਗਈ ਆਈ.ਬੀ.ਪੀ.ਐਸ. ਬੀ.ਪੀ.ਓ. ਸੀਟ ਡਿਸਟ੍ਰੀਬਿਊਸ਼ਨ ਅਨੁਸਾਰ ਪੰਜਾਬ ਨੂੰ 1200 ਸੀਟਾਂ ਮਿਲੀਆਂ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjabs IT Experts are now busy cleaning jobs are jobs