ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

​​​​​​​ਆਮ ਚੋਣਾਂ ਦੇ ਨਤੀਜੇ ਪੰਜਾਬ ਦੇ ਕੁਝ ਮੰਤਰੀਆਂ ’ਤੇ ਪੈ ਸਕਦੇ ਨੇ ਭਾਰੂ

ਆਮ ਚੋਣਾਂ ਦੇ ਨਤੀਜੇ ਪੰਜਾਬ ਦੇ ਕੁਝ ਮੰਤਰੀਆਂ ’ਤੇ ਪੈ ਸਕਦੇ ਨੇ ਭਾਰੂ

ਪੰਜਾਬ ਦੇ ਮੁੱਖ ਮੰਤਰੀ ਕੇਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਕਾਂਗਰਸ ਦੇ ਸਾਰੇ ਕਾਰਕੁੰਨਾਂ, ਖ਼ਾਸ ਕਰ ਕੇ ਆਪਣੀ ਕੈਬਿਨੇਟ ਦੇ ਮੰਤਰੀਆਂ ਨੂੰ ਹਾਈ ਕਮਾਂਡ ਦੇ ਸਖ਼ਤ ਫ਼ੈਸਲੇ ਬਾਰੇ ਸੂਚਿਤ ਕੀਤਾ ਹੈ।

 

 

ਸਾਲ 2019 ਦੀਆਂ ਆਮ ਚੋਣਾਂ ਦੇ ਮੱਦੇਨਜ਼ਰ ਕੇਂਦਰੀ ਲੀਡਰਸ਼ਿਪ ਨੇ ਬੇਹੱਦ ਸਖ਼ਤ ਫ਼ੈਸਲਾ ਲਿਆ ਹੈ ਕਿ ਪੰਜਾਬ ਦਾ ਜਿਹੜਾ ਵੀ ਕੋਈ ਮੰਤਰੀ ਆਪਣੇ ਹਲਕੇ ਵਿੱਚ ਕਾਂਗਰਸ ਦੀ ਜਿੱਤ ਨੂੰ ਯਕੀਨੀ ਬਣਾਉਣ ਵਿੱਚ ਸਫ਼ਲ ਨਹੀਂ ਹੋਵੇਗਾ, ਉਸ ਨੂੰ ਕੈਬਿਨੇਟ ’ਚੋਂ ਲਾਂਭੇ ਕਰ ਦਿੱਤਾ ਜਾਵੇਗਾ।

 

 

ਇਸ ਸਖ਼ਤ ਫ਼ੈਸਲੇ ਨਾਲ ਕਈ ਮੰਤਰੀਆਂ ਦੀਆਂ ਕੁਰਸੀਆਂ ਖ਼ਤਰੇ ਵਿੱਚ ਪੈ ਗਈਆਂ ਹਨ ਕਿਉਂਕਿ ਪੰਜਾਬ ਕਾਂਗਰਸ ਸੂਬੇ ਦੀਆਂ ਸਾਰੀਆਂ 13 ਸੀਟਾਂ ਉੱਤੇ ਓਨੀ ਮਜ਼ਬੂਤ ਸਥਿਤੀ ਵਿੱਚ ਨਹੀਂ ਹੈ, ਜਿੰਨੀ ਉਹ ਸਮਝ ਰਹੀ ਹੈ ਜਾਂ ਜਿਹੋ ਜਿਹੀ ਸਥਿਤੀ ਬਣਾ ਕੇ ਪੇਸ਼ ਕੀਤੀ ਜਾ ਰਹੀ ਹੈ।

 

 

ਇੰਝ ਐਤਕੀਂ ਆਉਂਦੀ 23 ਮਈ ਨੂੰ ਲੋਕ ਸਭਾ ਚੋਣਾਂ ਦੇ ਨਤੀਜੇ ਪੰਜਾਬ ਦੇ ਕੁਝ ਮੰਤਰੀਆਂ ਨੂੰ ਭਾਰੂ ਵੀ ਪੈ ਸਕਦੇ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Some Punjab Ministers will have to face consequences of Lok Sabha Poll results