ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸਪੀਕਰ ਵੱਲੋਂ ਮੁੱਖ ਮੰਤਰੀ ਦੇ ਪਾਕਿਸਤਾਨ ਸੱਦੇ ਨੂੰ ਠੁਕਰਾਉਣ ਦਾ ਸਵਾਗਤ

ਸਪੀਕਰ ਵੱਲੋਂ ਮੁੱਖ ਮੰਤਰੀ ਦੇ ਪਾਕਿਸਤਾਨ ਸੱਦੇ ਨੂੰ ਠੁਕਰਾਉਣ ਦਾ ਸਵਾਗਤ

ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ ਪੀ ਸਿੰਘ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਰਹੱਦ ਪਾਰ ਪਾਕਿਸਤਾਨ ਸਰਕਾਰ ਦੁਆਰਾ ਨੀਂਹ ਪੱਥਰ ਰੱਖਣ ਦੀ ਰਸਮ `ਚ ਸ਼ਾਮਲ ਹੋਣ ਦੇ ਸੱਦੇ ਨੂੰ ਠੁਕਰਾਉਣ ਦੇ ਫੈਸਲੇ ਦਾ ਸਵਾਗਤ ਕੀਤਾ ਹੈ। 


ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਇੱਕ ਸੱਚੇ ਰਾਸ਼ਟਰਵਾਦੀ ਹਨ ਅਤੇ ਪਾਕਿਸਤਾਨ ਦੇ ਇਸ ਸੱਦੇ ਨੂੰ ਪ੍ਰਵਾਨ ਨਾ ਕਰਕੇ ਉਨ੍ਹਾਂ ਸਹੀ ਫੈਸਲਾ ਲਿਆ ਹੈ ਅਤੇ ਇਸ ਨਾਲ ਸਰਹੱਦ ਉੱਤੇ ਅੱਤਵਾਦ ਤੇ ਪਾਕਿਸਤਾਨ ਫੌਜ ਨਾਲ ਲੜਨ ਵਾਲਿਆਂ ਦੀਆਂ ਕੁਰਬਾਨੀਆਂ ਪ੍ਰਤੀ ਉਨ੍ਹਾਂ ਸਤਿਕਾਰ ਦਾ ਪ੍ਰਗਟਾਵਾ ਕੀਤਾ ਹੈ। 


ਮੁੱਖ ਮੰਤਰੀ ਨੇ ਸਾਫ਼ ਅਤੇ ਸਪੱਸ਼ਟ ਸ਼ਬਦਾਂ `ਚ ਪਾਕਿਸਤਾਨ ਸਰਕਾਰ ਨੂੰ ਸਖ਼ਤ ਸੁਨੇਹਾ ਦਿੱਤਾ ਕਿ ਭਾਰਤ ਕਰਤਾਰਪੁਰ ਲਾਂਘੇ ਦੀ ਉਸਾਰੀ ਦੇ ਫੈਸਲੇ ਦਾ ਉਹ ਸਵਾਗਤ ਕਰਦੇ ਹਨ, ਪਰ ਉਹ ਪਾਕਿਸਤਾਨੀਆਂ ਵੱਲੋਂ ਭਾਰਤ ਦੇ ਅਮਨ ਚੈਨ ਨੂੰ ਢਾਹ ਲਾਉਣ ਵਾਲੀਆਂ ਕਾਰਵਾਈਆਂ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕਰਨਗੇ।

 

ਰਾਣਾ ਕੇ.ਪੀ. ਨੇ ਕਿਹਾ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦਾ ਇਰਾਦਾ ਕੀ ਹੋ ਸਕਦਾ ਹੈ ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ, ਪਰ ਪਾਕਿਸਤਾਨੀ ਫੌਜ ਦੋਵਾਂ ਮੁਲਕਾਂ ਦਰਮਿਆਨ ਸ਼ਾਂਤੀ ਦਾ ਪਾਸਾਰ ਨਹੀਂ ਹੋਣ ਦੇਵੇਗੀ ਅਤੇ ਉਹ ਕਿਸੇ ਵੀ ਸਮੇਂ ਇਸ ਨੂੰ ਭੰਗ ਕਰ ਸਕਦੀ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Speaker hails CM over declining Pak invite