ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਗੁਰੂ ਨਾਨਕ ਦੇਵ ਜੀ ਨੂੰ ਸਮਰਪਿਤ ਟੇਬਲ ਕੈਲੰਡਰ ਰਾਣਾ ਕੇ.ਪੀ. ਸਿੰਘ ਵੱਲੋਂ ਰਿਲੀਜ਼

ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਅੱਜ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਟੇਬਲ ਕੈਲੰਡਰ ਰਿਲੀਜ਼ ਕੀਤਾ। ਸਾਲ 2020 ਦੇ ਇਸ ਟੇਬਲ ਕੈਲੰਡਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਵਕੀਲ ਹਰਪ੍ਰੀਤ ਸੰਧੂ ਵੱਲੋਂ ਤਿਆਰ ਕੀਤਾ ਗਿਆ ਹੈ। 

 

ਟੇਬਲ ਕੈਲੰਡਰ ਵਿੱਚ ਗੁਰਦੁਆਰਾ ਬੇਰ ਸਾਹਿਬ, ਸੁਲਤਾਨਪੁਰ ਲੋਧੀ ਦੀਆਂ ਖੂਬਸੂਰਤ ਵੱਖ-ਵੱਖ ਤਸਵੀਰਾਂ ਅਤੇ ਗੁਰੂ ਨਾਨਕ ਦੇਵ ਜੀ ਵੱਲੋਂ ਰਚਿਤ ਬਾਣੀ ਦੀਆਂ ਤੁਕਾਂ ਨੂੰ ਸ਼ਾਮਲ ਕੀਤਾ ਗਿਆ ਹੈ। ਫੋਟੋਗ੍ਰਾਫੀ ਅਤੇ ਕੈਲੰਡਰ ਦਾ ਸੰਕਲਪ ਹਰਪ੍ਰੀਤ ਸੰਧੂ ਦਾ ਹੈ।

 

ਰਾਣਾ ਕੇ.ਪੀ. ਸਿੰਘ ਨੇ ਹਰਪ੍ਰੀਤ ਸੰਧੂ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਸੰਧੂ ਦੇ ਇਸ ਸਿਰਜਨਾਤਮਕ ਸੰਕਲਪ ਅਤੇ ਫੋਟੋਗ੍ਰਾਫੀ ਦੀ ਪ੍ਰਸੰਸਾ ਕਰਨੀ ਬਣਨੀ ਹੈ। ਉਨ੍ਹਾਂ ਕਿਹਾ ਕਿ ਇਹ ਟੇਬਲ ਕੈਲੰਡਰ ਇਕ ਇਤਿਹਾਸਕ ਦਸਤਾਵੇਜ਼ ਵਜੋਂ ਸਾਂਭਣਯੋਗ ਹੈ ਕਿਉਂਕਿ ਇਹ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਅਤੇ ਸਿੱਖਿਆਵਾਂ ਪ੍ਰਤੀ ਸਮਰਪਿਤ ਹੈ।

 

ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਟੇਬਲ ਕੈਲੰਡਰ ਰਿਲੀਜ਼ ਕਰਦੇ ਹੋਏ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Speaker Rana KP Singh release table calendar dedicated to Sri Guru Nanak Dev Ji