ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਗਰਭਵਤੀ ਔਰਤਾਂ ਤੇ ਨਵ-ਜੰਮੇ ਬੱਚਿਆਂ ਦਾ ਖ਼ਾਸ ਧਿਆਨ ਰੱਖਣਾ ਜ਼ਰੂਰੀ: ਅਰੁਣਾ ਚੌਧਰੀ

ਦੇਸ਼ ਨੂੰ ਕੁਪੋਸ਼ਨ ਮੁਕਤ ਕਰਨ ਲਈ ਜਨ-ਅੰਦੋਲਨ ਚਲਾਉਣ ਦੀ ਜ਼ਰੂਰਤ ਹੈ ਤਾਂ ਜੋ ਜਨਮ ਲੈਣ ਵਾਲੇ ਬੱਚੇ ਅਤੇ ਮਾਂ ਨੂੰ ਪੌਸ਼ਟਿਕ ਖੁਰਾਕ ਦੇਣ ਸਬੰਧੀ ਜਾਗਰੂਕਤਾ ਪੈਦਾ ਕੀਤੀ ਜਾ ਸਕੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਇੱਥੇ ‘ਰਾਸ਼ਟਰੀ ਪੋਸ਼ਣ ਮਾਹ’ ਮਨਾਉਣ ਸਬੰਧੀ ਕਰਵਾਈ ਗਈ ਵਰਕਸ਼ਾਪ ਮੌਕੇ ਕੀਤਾ।

 

 

ਸ੍ਰੀਮਤੀ ਚੌਧਰੀ ਨੇ ਕਿਹਾ ਕਿ ਰਾਸ਼ਟਰੀ ਪੱਧਰ ’ਤੇ ਪੋਸ਼ਣ ਮਾਹ ਮਨਾਉਣਾ ਬਹੁਤ ਹੀ ਚੰਗਾ ਉਪਰਾਲਾ ਹੈ ਅਤੇ ਇਸਨੂੰ ਜਨ-ਅੰਦੋਲਨ ਦੇ ਰੂਪ ’ਚ ਅੱਗੇ ਲਿਜਾਣ ਦੀ ਜ਼ਰੂਰਤ ਹੈ ਤਾਂ ਜੋ ਕੁਪੋਸ਼ਣ ਦੀ ਜੜ੍ਹ ਪੁੱਟੀ ਜਾ ਸਕੇ। ਉਨ੍ਹਾਂ ਕਿਹਾ ਕਿ ਗਰਭਵਤੀ ਔਰਤ ਤਾਂ ਹੀ ਸਿਹਤਮੰਦ ਤੇ ਤੰਦਰੁਸਤ ਬੱਚੇ ਨੂੰ ਜਨਮ ਦੇ ਸਕਦੀ ਹੈ, ਜੇਕਰ ਉਸਨੂੰ ਪੌਸ਼ਟਿਕ ਆਹਾਰ ਮਿਲੇ। ਉਨ੍ਹਾਂ ਕਿਹਾ ਕਿ ਨਵਾਂ ਜੀਵਨ ਪ੍ਰਦਾਨ ਕਰਨ ਵਾਲੀ ਮਾਂ ਨੂੰ ਜੇਕਰ ਸਹੀ ਭੋਜਨ ਨਹੀਂ ਮਿਲੇਗਾ ਤਾਂ ਜਨਮ ਲੈਣ ਵਾਲਾ ਬੱਚਾ ਕੁਪੋਸ਼ਨ ਦਾ ਸ਼ਿਕਾਰ ਹੋ ਸਕਦਾ ਹੈ।

 

ਉਨ੍ਹਾਂ ਕਿਹਾ ਕਿ ਕੁਪੋਸ਼ਨ ਵਾਲਾ ਬੱਚਾ ਆਪਣੇ ਪੂਰੇ ਜੀਵਨ ਦੌਰਾਨ ਹੀਣ ਭਾਵਨਾ ਦਾ ਸ਼ਿਕਾਰ ਰਹਿੰਦਾ ਹੈ ਅਤੇ ਸਰੀਰਕ ਤੇ ਮਾਨਸਿਕ ਤੌਰ ਉੱਤੇ ਸਮੱਸਿਆਵਾਂ ਦਾ ਸਾਹਮਣਾ ਕਰਦਾ ਹੈ। ਉਨ੍ਹਾਂ ਨੇ ਪੋਸ਼ਣ ਮਾਹ ਨੂੰ ਸਫ਼ਲ ਬਣਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਜੇਕਰ ਅਸੀਂ ਤੰਦਰੁਸਤ ਤੇ ਸਿਹਤਮੰਦ ਸਮਾਜ ਦੀ ਸਿਰਜਣਾ ਕਰਨਾ ਚਾਹੁੰਦੇ ਹਾਂ ਤਾਂ ਸਾਨੂੰ ਗਰਭਵਤੀ ਔਰਤਾਂ ਅਤੇ ਨਵ-ਜੰਮੇ ਬੱਚਿਆਂ ਦਾ ਵਿਸ਼ੇਸ਼ ਧਿਆਨ ਰੱਖਣਾ ਪਵੇਗਾ।

 

 

ਸ੍ਰੀਮਤੀ ਰਾਜੀ ਪੀ. ਸ੍ਰੀਵਾਸਤਵਾ, ਪ੍ਰਮੁੱਖ ਸਕੱਤਰ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਨੇ ਆਪਣੇ ਸੰਬੋਧਨ ਦੌਰਾਨ ‘ਪੋਸ਼ਣ ਮਾਹਦੇ ਉਦੇਸ਼ਾਂ ਅਤੇ ਜ਼ਰੂਰਤਾਂ ਨੂੰ ਪ੍ਰਮੁੱਖਤਾ ਨਾਲ ਉਭਾਰਦਿਆਂ ਕਿਹਾ ਕਿ 8 ਮਾਰਚ, 2018 ਨੂੰ ਕੌਮੀ ਪੱਧਰ ਉੱਤੇ ਇਹ ਮੁਹਿੰਮ ਸ਼ੁਰੂ ਕੀਤੀ ਗਈ ਸੀ। ਉਨ੍ਹਾਂ ਨੇ ਵਿਸ਼ਥਾਰਪੂਰਬਕ ਢੰਗ ਨਾਲ ਕੁਪੋਸ਼ਣ ਤੋਂ ਮੁਕਤੀ ਦੇ ਨੁਕਤੇ ਸਾਂਝੇ ਕੀਤੇ।

 

ਕੇਂਦਰੀ ਇਸਤਰੀ ਤੇ ਬਾਲ ਵਿਕਾਸ ਮੰਤਰਾਲੇ ਦੀ ਜੁਆਇੰਟ ਸਕੱਤਰ ਸ੍ਰੀਮਤੀ ਅਨੁਰਾਧਾ ਚਾਗਤੀ ਨੇ ਆਪਣੇ ਸੰਬੋਧਨ ’ਚ ਭਾਰਤ ਸਰਕਾਰ ਦੇ ਇਸ ਅਭਿਆਨ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਲਈ ਆਂਗਨਵਾੜੀ ਵਰਕਰਾਂ ਨੂੰ ਵਿਸ਼ੇਸ਼ ਸਿਖਲਾਈ ਦੇਣ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲੇ ਪੋਸ਼ਣ ਮਾਹ ਦੀ ਟੀਚਿਆਂ ਨੂੰ ਹਾਸਲ ਕਰਨ ਵਿੱਚ ਬੇਹੱਦ ਸਹਾਈ ਸਾਬਤ ਹੋਣਗੇ।

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Special care should be given to pregnant women and newborn babies says Aruna Chaudhary