ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸ਼ਰਧਾਲੂਆਂ ਨੇ ਤਸਵੀਰਾਂ ਰਾਹੀਂ ਕੀਤੇ ਪੰਜਾਬ ਦੇ ਪ੍ਰਮੁੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ

ਸੁਲਤਾਨਪੁਰ ਲੋਧੀ ਦੀ ਪਵਿੱਤਰ ਧਰਤੀ 'ਤੇ ਝਾਤ ਪਾਉਂਦਾ ਕਿਤਾਬਚਾ ਵੀ ਵੰਡਿਆ ਜਾ ਰਿਹੈ ਮੁਫ਼ਤ

 

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਬਾਬਾ ਨਾਨਕ ਦੀ ਚਰਨ ਛੋਹ ਪ੍ਰਾਪਤ ਧਰਤੀ ਸੁਲਤਾਨਪੁਰ ਲੋਧੀ ਵਿਖੇ ਸਥਾਪਤ ਮੁੱਖ ਪੰਡਾਲ ਗੁਰੂ ਨਾਨਕ ਦਰਬਾਰ ਨੇੜੇ ਖੜੀ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੀ ਪ੍ਰਦਰਸ਼ਨੀ ਬੱਸ ਸ਼ਰਧਾਲੂਆਂ ਵਿੱਚ ਖਿੱਚ ਦਾ ਕੇਂਦਰ ਬਣੀ ਹੋਈ ਹੈ। 

 

ਇਸ ਨੂੰ ਵੇਖਣ ਲਈ ਵੱਡੀ ਗਿਣਤੀ ਵਿੱਚ ਪਹੁੰਚ ਰਹੀ ਸੰਗਤ ਨੂੰ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਸਮੇਤ ਹੋਰਨਾਂ ਧਾਰਮਿਕ ਮਹੱਤਤਾ ਵਾਲੇ ਅਸਥਾਨਾਂ ਦੀ ਜਾਣਕਾਰੀ ਨਾਲ ਭਰਪੂਰ ਕਿਤਾਬਚੇ ਵੀ ਮੁਫ਼ਤ ਵੰਡੇ ਜਾ ਰਹੇ ਹਨ।

 

ਇਸ ਬੱਸ ਵਿੱਚ ਪੰਜਾਬ ਦੇ ਪ੍ਰਮੱਖ ਧਾਰਮਿਕ ਅਸਥਾਨਾਂ ਦੀਆਂ ਤਸਵੀਰਾਂ ਸਜਾਈਆਂ ਗਈਆਂ ਹਨ ਅਤੇ ਸੂਬੇ ਦੀਆਂ ਸੈਰਸਪਾਟੇ ਵਾਲੀਆਂ ਮੁੱਖ ਥਾਵਾਂ 'ਤੇ ਵੀ ਝਾਤ ਪੁਆਈ ਗਈ ਹੈ। ਜਿਥੇ ਤਸਵੀਰਾਂ ਰਾਹੀਂ ਸ੍ਰੀ ਹਰਮੰਦਿਰ ਸਾਹਿਬ, ਰਾਮ ਤੀਰਥ ਮੰਦਿਰ ਅਤੇ ਦੁਰਗਿਆਣਾ ਮੰਦਿਰ ਵਰਗੇ ਪਵਿੱਤਰ ਅਸਥਾਨਾਂ ਦੀ ਮਹਿਮਾ ਨੂੰ ਬਿਆਨ ਕੀਤਾ ਗਿਆ ਹੈ ਉਥੇ ਜਲਿਆਂਵਾਲੇ ਬਾਗ਼ ਦੇ ਸਾਕੇ ਨੂੰ ਯਾਦ ਕਰਵਾਉਂਦੀ ਤਸਵੀਰ ਵੀ ਇਸ ਬੱਸ ਸ਼ਾਮਲ ਕੀਤੀ ਗਈ ਹੈ। 

 

ਇਸ ਤੋਂ ਇਲਾਵਾ ਸ੍ਰੀ ਆਨੰਦਪੁਰ ਸਾਹਿਬ ਵਿਖੇ ਮਨਾਏ ਜਾਂਦੇ ਹੋਲੇ-ਮੁਹੱਲੇ, ਜੰਗੇ ਆਜ਼ਾਦੀ ਕਰਤਾਰਪੁਰ, ਵਾਰ ਹੀਰੋਜ਼ ਮੈਮੋਰੀਅਲ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਕਿਲਾ ਰਾਏਪੁਰ ਦੀਆਂ ਖੇਡਾਂ ਨਾਲ ਸਬੰਧਤ ਤਸਵੀਰਾਂ ਵੀ ਇਸ ਬੱਸ ਵਿੱਚ ਸ਼ਿੰਗਾਰੀਆਂ ਹਨ। 

 

ਇਸ ਦੇ ਨਾਲ ਹੀ ਬੱਸ ਵਿੱਚ ਦੋ ਐਲ. ਈ. ਡੀ. ਸਕਰੀਨਾਂ ਵੀ ਲਗਾਈਆਂ ਗਈਆਂ ਹਨ ਜਿਨ੍ਹਾਂ ਉੱਤੇ ਲਗਾਤਾਰ ਸੂਬੇ ਵਿਚਲੇ ਪ੍ਰਮੁੱਖ ਧਾਰਮਿਕ ਅਸਥਾਨਾਂ ਅਤੇ ਸੈਰ-ਸਪਾਟੇ ਵਾਲੀਆਂ ਥਾਵਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। 

 

ਬੱਸ ਵਿੱਚ ਤਸਵੀਰਾਂ ਵੇਖਣ ਆਉਣ ਵਾਲੇ ਸ਼ਰਧਾਲੂਆਂ ਨੂੰ ਸੁਲਤਾਨਪੁਰ ਲੋਧੀ ਦੀ ਪਵਿੱਤਰ ਧਰਤੀ ਅਤੇ ਪੰਜਾਬ ਦੇ ਹੋਰ ਧਾਰਮਿਕ ਅਸਥਾਨਾਂ ਤੇ ਸੈਰ ਸਪਾਟੇ ਵਾਲੀਆਂ ਥਾਵਾਂ ਦੀ ਜਾਣਕਾਰੀ ਨਾਲ ਭਰਪੂਰ ਕਿਤਾਬਚੇ ਵੀ ਮੁਫ਼ਤ ਵੰਡੇ ਜਾ ਰਹੇ ਹਨ।

 

ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਅਡੀਸ਼ਨਲ ਡਾਇਰੈਕਟਰ ਲਖਮੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰੂ ਨਾਨਕ ਦੇਵ ਜੀ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੇ ਮੱਦੇਨਜ਼ਰ ਵਿਭਾਗ ਵੱਲੋਂ ਇਥੇ ਪ੍ਰਦਰਸ਼ਨੀ ਬੱਸ ਦਾ ਪ੍ਰਬੰਧ ਕੀਤਾ ਹੈ।

 


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Special exhibition bus of tourism department educating pilgrims through photos videos