ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਹੋਲਾ ਮਹੱਲਾ ’ਤੇ ਸ੍ਰੀ ਆਨੰਦਪੁਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਲਈ ਖ਼ਾਸ ਹਦਾਇਤਾਂ

ਹੋਲਾ ਮਹੱਲਾ ’ਤੇ ਸ੍ਰੀ ਆਨੰਦਪੁਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਲਈ ਖ਼ਾਸ ਹਦਾਇਤਾਂ
  • ਸੰਗਤਾਂ ਨੂੰ ਘੱਟ ਤੋਂ ਘੱਟ ਸਮੇਂ ਲਈ ਠਹਿਰਨ ਦੀ ਅਪੀਲ
  • ਰਾਤ ਨੂੰ ਕਿਸੇ ਨੂੰ ਵੀ ਨਾ ਰੁਕਣ ਦੀ ਬੇਨਤੀ
  • ਸੰਗਤਾਂ ਇੱਕ-ਦੂਸਰੇ ਤੋਂ ਇੱਕ ਮੀਟਰ ਦੀ ਦੂਰੀ ਬਣਾ ਕੇ ਰੱਖਣ

 

ਹੋਲੇ ਮਹੱਲੇ ਦੇ ਪਵਿੱਤਰ ਅਵਸਰਤੇ ਸ੍ਰੀ ਆਨੰਦਪੁਰ ਸਾਹਿਬ ਆਉਣ ਵਾਲੀਆਂ ਸੰਗਤਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ ਸ੍ਰੀ ਆਨੰਦਪੁਰ ਸਾਹਿਬ ਆਉਣ ਵਾਲੇ ਹਰੇਕ ਵਾਹਨ ਦੀ ਨਾਕਿਆਂਤੇ ਵਿਸ਼ੇਸ਼ ਚੈਕਿੰਗ ਕੀਤੀ ਜਾਵੇਗੀ।

 

 

ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਦੇਰ ਸ਼ਾਮ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਨਾਕਿਆਂ ਦਾ ਉਦੇਸ਼ ਹੋਲੇ ਮਹੱਲੇਤੇ ਆਉਣ ਵਾਲੀਆਂ ਸੰਗਤਾਂ ਨੂੰ ਪੂਰਣ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਦੱਸਿਆ ਕਿ ਨਾਕੇਤੇ ਸਿਰਫ਼ ਵਾਹਨ ਦਾ ਨਾਮ ਤੇ ਸੰਗਤ ਕਿੱਥੋਂ ਆਈ ਹੈ, ਹੀ ਨੋਟ ਕੀਤਾ ਜਾਵੇਗਾ।

 

 

ਕੁਲਵਿੰਦਰਜੀਤ ਸਿੰਘ ਭਾਟੀਆ ਦੀ ਰਿਪੋਰਟ ਮੁਤਾਬਕ ਨਾਕੇਤੇ ਮੌਜੂਦ ਮੈਡੀਕਲ ਟੀਮ ਵੱਲੋਂ, ਜੇਕਰ ਕਿਸੇ ਨੂੰ ਖਾਂਸੀ ਜਾਂ ਜ਼ੁਕਾਮ ਹੈ, ਦੀ ਸਿਹਤ ਜਾਂਚ ਨੂੰ ਨਿਸ਼ਚਿਤ ਕੀਤਾ ਜਾਵੇਗਾ। ਜਿਹੜੇ ਸ਼ਰਧਾਲੂ ਇੱਕ ਫ਼ਰਵਰੀ ਤੋਂ ਬਾਅਦ ਵਿਦੇਸ਼ ਤੋਂ ਆਏ ਹਨ, ਉਨ੍ਹਾਂ ਦੀ ਵਿਸ਼ੇਸ਼ ਤੌਰਤੇ ਸਿਹਤ ਜਾਂਚ ਕੀਤੀ ਜਾਵੇਗੀ। ਜੇਕਰ ਸਿਹਤ ਜਾਂਚ ਦੌਰਾਨ ਕਿਸੇ ਵਿਅਕਤੀ ਕਿਸੇ ਤਰ੍ਹਾਂ ਦੇ ਵਿਸ਼ੇਸ਼ ਲੱਛਣ ਪਾਏ ਗਏ ਤਾਂ ਉਸ ਨੂੰ ਵਾਪਸ ਘਰ ਪਰਤਣ ਲਈ ਆਖਿਆ ਜਾਵੇਗਾ ਜਾਂ ਵੱਖਰੇ ਰੱਖਿਆ ਜਾਵੇਗਾ।

 

 

 

ਇਸ ਤੋਂ ਇਲਾਵਾ ਇਹਤਿਆਤ ਵਜੋਂ ਸੰਗਤਾਂ ਨੂੰ ਇੱਕ-ਦੂਸਰੇ ਤੋਂ ਇੱਕ ਮੀਟਰ ਦੀ ਦੂਰੀ ਬਣਾ ਕੇ ਰੱਖਣ, ਸ੍ਰੀ ਆਨੰਦਪੁਰ ਸਾਹਿਬ ਵਿਖੇ ਥੋੜ੍ਹਾ ਸਮਾਂ ਠਹਿਰਣ ਅਤੇ ਰਾਤ ਨਾ ਰਹਿਣ ਦੀ ਬੇਨਤੀ ਵੀ ਕੀਤੀ ਹੈ।

 

 

ਡਿਪਟੀ ਕਮਿਸ਼ਨਰ ਨੇ ਸਮੂਹ ਸੰਗਤਾਂ ਨੂੰ ਬੇਨਤੀ ਕਰਦਿਆਂ ਉਨ੍ਹਾਂ ਪਾਸੋਂ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਹਤਿਆਤੀ ਤੌਰਤੇ ਚੁੱਕੇ ਜਾ ਰਹੇ ਕਦਮਾਂ ਪੂਰਣ ਸਹਿਯੋਗ ਦੇਣ ਦੀ ਮੰਗ ਕਰਦਿਆਂ, ਕਿਸੇ ਵੀ ਤਰ੍ਹਾਂ ਦਾ ਵੱਡਾ ਇਕੱਠ ਨਾ ਕਰਨ, ਆਪਣੇ ਹੱਥਾਂ ਨੂੰ ਲੰਗਰ ਤੋਂ ਪਹਿਲਾਂ ਅਤੇ ਬਾਅਦ ਸਾਬਣ ਨਾਲ ਚੰਗੀ ਤਰ੍ਹਾਂ ਧੋਣ ਅਤੇ ਕਿਸੇ ਨਾਲ ਵੀ ਹੱਥ ਨਾ ਮਿਲਾਉਣ ਜਾਂ ਜੱਫੀ/ਗਲਵੱਕੜੀ ਪਾਉਣ ਤੋਂ ਪ੍ਰਹੇਜ਼ ਰੱਖਣ ਦੀ ਅਪੀਲ ਕੀਤੀ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Special Instructions to devotees coming to Sri Anandpur Sahib on the occasion of Hola Mohalla