ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅਨੰਦਪੁਰ ਸਾਹਿਬ ’ਚ ਹੋਲਾ ਮਹੱਲਾ ਮੌਕੇ ਵਿਦੇਸ਼ੀ ਸੈਲਾਨੀਆਂ ਲਈ ਸਪੈਸ਼ਲ ਮੈਡੀਕਲ ਸੈੱਲ

ਅਨੰਦਪੁਰ ਸਾਹਿਬ ’ਚ ਹੋਲਾ ਮਹੱਲਾ ਮੌਕੇ ਵਿਦੇਸ਼ੀ ਸੈਲਾਨੀਆਂ ਲਈ ਸਪੈਸ਼ਲ ਮੈਡੀਕਲ ਸੈੱਲ

ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ (ਰੋਪੜ) ਨੇ ਹੋਲੇ ਮਹੱਲੇ ਦੇ ਪਵਿੱਤਰ ਅਵਸਰਤੇ ਸ੍ਰੀ ਆਨੰਦਪੁਰ ਸਾਹਿਬ ਵਿਦੇਸ਼ ਤੋਂ ਰਹੇ ਸੈਲਾਨੀਆਂ ਦੀ ਸੁਵਿਧਾ ਲਈ ਉਨ੍ਹਾਂ ਦੇ ਅਹਿਤਿਆਤਨ ਮੈਡੀਕਲ ਨਿਰੀਖਣ ਨੂੰ ਨਿਰਧਾਰਿਤ ਪ੍ਰੋਟੋਕਾਲ ਮੁਤਾਬਕ ਯਕੀਨੀ ਬਣਾ ਦਿੱਤਾ ਹੈ।

 

 

ਧਾਰਾ 144 ਤਹਿਤ ਜਾਰੀ ਹੁਕਮਾਂ ਅਨੁਸਾਰ ਨਿਰਧਾਰਿਤ ਵਿਧੀ ਤਹਿਤ ਸ੍ਰੀ ਆਨੰਦਪੁਰ ਸਾਹਿਬ ਦੇ ਭਾਈ ਜੈਤਾ ਜੀ ਸਿਵਲ ਹਸਪਤਾਲ ਵਿਖੇ ਵਿਦੇਸ਼ੀ ਸੈਲਾਨੀਆਂ ਵਾਸਤੇ ਵਿਸ਼ੇਸ਼ ਮੈਡੀਕਲ ਚੈਕ ਅਪ ਸੈੱਲ ਸਥਾਪਿਤ ਕੀਤਾ ਹੈ।

 

 

ਇਨ੍ਹਾਂ ਸੈਲਾਨੀਆਂ ਨੂੰ ਸ੍ਰੀ ਆਨੰਦਪੁਰ ਸਾਹਿਬ ਪੁਲਿਸ ਸਟੇਸ਼ਨ ਬਣਾਏ ਪੁਲਿਸ ਕੰਟਰੋਲ ਰੂਮਤੇ ਕੇ ਸੂਚਨਾ ਦੇਣੀ ਪਵੇਗੀ, ਜਿੱਥੋਂ ਉਨ੍ਹਾਂ ਨੂੰ ਮੈਡੀਕਲ ਜਾਂਚ ਲਈ ਸਿਵਲ ਹਸਪਤਾਲ ਜਾਣ ਦੀ ਸੁਵਿਧਾ ਦਿੱਤੀ ਜਾਵੇਗੀ।

 

 

ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੋਲੇ ਮਹੱਲੇਤੇ ਸ੍ਰੀ ਆਨੰਦਪੁਰ ਸਾਹਿਬ ਵੱਡੀ ਗਿਣਤੀ ਪੁੱਜ ਰਹੇ ਸ਼ਰਧਾਲੂਆਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪਹਿਲਾਂ ਹੀ ਸ੍ਰੀ ਆਨੰਦਪੁਰ ਸਾਹਿਬ ਦੀਆਂ ਐਂਟਰੀਆਂਤੇ ਲੱਗੇ ਨਾਕਿਆਂਤੇ ਮੈਡੀਕਲ ਟੀਮਾਂ ਮੌਜੂਦ ਹਨ ਪਰੰਤੂ ਵਿਦੇਸ਼ ਤੋਂ ਸਿੱਧਾ ਰਹੇ ਸ਼ਰਧਾਲੂਆਂ/ਸੈਲਾਨੀਆਂ ਦੀ ਸਿਹਤ ਸੁਰੱਖਿਆ ਨੂੰ ਵੀ ਯਕੀਨੀ ਬਣਾਉਣ ਲਈ ਸ੍ਰੀ ਆਨੰਦਪੁਰ ਸਾਹਿਬ ਵਿਖੇ ਇਹ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।

 

 

ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਸਿਹਤ ਸੁਰੱਖਿਆ ਨੂੰ ਪ੍ਰਮੁੱਖਤਾ ਦਿੰਦੇ ਹੋਏ ਜਿੱਥੇ ਇਨ੍ਹਾਂ ਮੈਡੀਕਲ ਟੀਮਾਂ ਨੂੰ ਸਹਿਯੋਗ ਦੇਣ ਉੱਥੇ ਵਿਦੇਸ਼ ਤੋਂ ਆਉਣ ਵਾਲੀ ਸੰਗਤ ਜਾਂ ਵਿਦੇਸ਼ੀ ਸੈਲਾਨੀ ਪੁਲਿਸ ਕੰਟਰੋਲ ਰੂਮਤੇ ਆਪਣੀ ਵਿਦੇਸ਼ ਤੋਂ ਆਮਦ ਬਾਰੇ ਦੱਸ ਕੇ, ਸਿਵਲ ਹਸਪਤਾਲ ਸ੍ਰੀ ਆਨੰਦਪੁਰ ਸਾਹਿਬ ਵਿਖੇ ਸਥਾਪਿਤ ਵਿਸ਼ੇਸ਼ ਮੈਡੀਕਲ ਸੈੱਲ ਤੋਂ ਆਪਣੀ ਨਿਧਾਰਿਤ ਪ੍ਰੋਟੋਕਾਲ ਮੁਤਾਬਕ ਸਿਹਤ ਜਾਂਚ ਕਰਵਾਉਣ।

 

 

ਕੁਲਵਿੰਦਰਜੀਤ ਸਿੰਘ ਭਾਟੀਆ ਦੀ ਰਿਪੋਰਟ ਮੁਤਾਬਕ ਡਿਪਟੀ ਕਮਿਸ਼ਨਰ ਨੇ ਸੰਗਤਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਆਪਣੀ ਅਤੇ ਦੂਸਰੇ ਸ਼ਰਧਾਲੂਆਂ ਦੀ ਸਿਹਤ ਸੁਰੱਖਿਆ ਨੂੰ ਮੁੱਖ ਰਖੱਦੇ ਹੋਏ ਇੱਕ ਦੂਸਰੇ ਨਾਲ ਹੱਥ ਨਾ ਮਿਲਾਉਣ ਅਤੇ ਗਲਵੱਕੜੀ ਨਾ ਪਾਉਣ, ਘੱਟੋ-ਘੱਟ ਇੱਕ ਦੂਸਰੇ ਤੋਂ ਇੱਕ ਮੀਟਰ ਦੀ ਦੂਰੀ ਬਣਾਉਣ ਅਤੇ ਲੰਗਰ ਛਕਣ ਤੋਂ ਪਹਿਲਾਂ ਅਤੇ ਬਾਅਦ ਸਾਬਣ ਨਾਲ ਹੱਥ ਜ਼ਰੂਰ ਧੋਣ।

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Special Measures for foreigner tourists on the occasion of Hola Mohalla at Anandpur Sahib